ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਠੱਲ ਪਈ ਹੈ, ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਵਿਧਾਇਕਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਬਹੁਤ ਸਾਰੇ ਮੰਤਰੀਆਂ ਵੱਲੋਂ ਪਾਰਟੀ ਨੂੰ ਬਦਲ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਨਵੇਂ ਚਿਹਰੇ ਵੀ ਸਿਆਸਤ ਵਿਚ ਕਦਮ ਰੱਖ ਰਹੇ ਹਨ ਜਿਨ੍ਹਾਂ ਦੇ ਪਾਰਟੀਆਂ ਵਿੱਚ ਸ਼ਾਮਲ ਹੋਣ ਨਾਲ ਲੋਕਾਂ ਨੂੰ ਹੈਰਾਨੀ ਵੀ ਹੋਈ ਹੈ,ਸਭ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ।
ਹੁਣ ਅਚਾਨਕ ਹੀ ਸੁਖਬੀਰ ਬਾਦਲ ਨੇ ਕਰਤਾ ਅਜਿਹਾ ਵੱਡਾ ਐਲਾਨ ,ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਇਸ ਸਮੇਂ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਵਿਧਾਇਕਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 2022 ਦੇ ਚੋਣਾਂ ਦੇ ਮੱਦੇਨਜ਼ਰ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ।
ਪਹਿਲਾ ਵੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਖੇਤੀ ਕਨੂੰਨਾਂ ਦੇ ਅਰੰਭ ਕੀਤੇ ਗਏ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨਾਂ ਦੇ ਸ਼ਹੀਦ ਹੋਣ ਤੇ ਕਈ ਤਰਾਂ ਦੇ ਐਲਾਨ ਕੀਤੇ ਗਏ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਟ ਤੱਕ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਦਾ ਲਈ ਮੈਡੀਕਲ ਸਹੂਲਤ ਦਿੱਤੀ ਜਾਵੇਗੀ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਕਿਸਾਨੀ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਿਸਾਨੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …