ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਸਾਲ ਤੋਂ ਹੀ ਕੋਰੋਨਾ ਦੇ ਚਲਦੇ ਹੋਏ ਬੱਚਿਆਂ ਦੀ ਸੁ-ਰੱ-ਖਿ-ਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ , ਜਿਸ ਸਦਕਾ ਸਕੂਲਾਂ ਵਿੱਚ ਕਰੋਨਾ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਸਾਰੇ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਆਪਣੇ ਸੂਬੇ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਸਨ।
ਜਿਸ ਵਿਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਸਕਣ। ਕਰੋਨਾ ਦੇ ਚਲਦੇ ਹੋਏ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬੱਚਿਆਂ ਦੀਆਂ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਉਥੇ ਹੀ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਬੱਚਿਆਂ ਦੇ ਨਤੀਜੇ ਘੋਸ਼ਤ ਕੀਤੇ ਗਏ। ਹੁਣ ਅਚਾਨਕ ਇੱਥੇ 14 ਸਤੰਬਰ ਤੱਕ ਲਈ ਸਕੂਲਾਂ ਨੂੰ ਬੰਦ ਕਰਨ ਬਾਰੇ ਐਲਾਨ ਹੋ ਗਿਆ ਹੈ ਜਿੱਥੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਭਾਰਤ ਵਿੱਚ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇ ਤੌਰ ਤੇ ਵੇਖਿਆ ਜਾ ਰਿਹਾ ਹੈ ਤਾਂ ਜੋ ਭਾਰਤ ਵਿੱਚ ਕਰੋਨਾ ਦੀ ਤੀਜੀ ਲਹਿਰ ਨਾ ਫੈਲ ਸਕੇ। ਉਥੇ ਹੀ ਹਿਮਾਚਲ ਪ੍ਰਦੇਸ਼ ਦੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹਿਮਾਚਲ ਵਿਚ 14 ਸਤੰਬਰ ਤੱਕ ਲਈ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਮੁੱਖ ਮੰਤਰੀ ਜੈਰਾਮ ਠਾਕੁਰ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਅਹਿਮ ਫ਼ੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਦੀ ਮੀਟਿੰਗ ਸ਼ਨੀਵਾਰ ਨੂੰ ਕੀਤੀ ਗਈ ਸੀ ਜਿਸ ਵਿੱਚ ਸਾਰਿਆਂ ਦੀ ਸਲਾਹ ਨਾਲ ਹੀ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਉੱਥੇ ਹੀ ਸੂਬੇ ਵਿਚ 9ਵੀਂ ਅਤੇ ਬਾਰਵੀਂ ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਆਨਲਾਈਨ ਹੀ ਲਈਆਂ ਜਾਣਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …