ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਭਿਆਨਕ ਸਥਿਤੀ ਪੈਦਾ ਕਰ ਦਿੱਤੀ ਹੈ। ਜਿੱਥੇ ਕਰੋਨਾ ਨਾਲ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਉਥੇ ਹੀ ਭਾਰਤ ਵਿੱਚ ਵੀ ਲਗਾਤਾਰ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਅੰਦਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਢਾਲਣ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਹੋਏ ਹਨ। ਉੱਥੇ ਹੀ ਵੱਖ-ਵੱਖ ਸੂਬਿਆਂ ਵੱਲੋਂ ਕਈ ਜਗਾ ਤੇ ਤਾਲਾਬੰਦੀ ਕੀਤੀ ਗਈ ਹੈ ਤੇ ਕਈ ਜਗ੍ਹਾ ਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਪ੍ਰਸ਼ਾਸਨ ਨੂੰ ਵੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਅਚਾਨਕ ਹੁਣ 31 ਮਈ ਤੱਕ ਲਈ ਇੱਥੇ ਹੋ ਗਿਆ ਲਾਕਡਾਊਨ ਦਾ ਐਲਾਨ । ਇਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਜਿੱਥੇ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਸਿਹਤ ਸਹੂਲਤਾਂ ਵਿੱਚ ਵੀ ਸਰਕਾਰ ਵੱਲੋਂ ਵਾਧਾ ਕੀਤਾ ਜਾ ਰਿਹਾ ਹੈ। ਵਧੇਰੇ ਪ੍ਰਭਾਵ ਹੇਠ ਆਉਣ ਵਾਲੇ ਇਲਾਕਿਆਂ ਵਿੱਚ ਜਿੱਥੇ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਵੀ ਅੱਗੇ ਆ ਕੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।
ਜਿੱਥੇ ਮਹਾਰਾਸ਼ਟਰ ਸੂਬਾ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ ,ਉਥੇ ਹੀ ਦਿੱਲੀ ਵਿੱਚ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਕਰੋਨਾ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ ਜਿਸ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਹੈ ਕਿ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਗਿਆ ਹੈ। ਤਾਂ ਜੋ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਿਆ ਜਾ ਸਕੇ।
ਅਤੇ ਨਵੀਂ ਦਿੱਲੀ ਦੇ ਲੋਕਾਂ ਨੂੰ ਕਰੋਨਾ ਤੋਂ ਮੁਕਤ ਕੀਤਾ ਜਾਵੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਿੱਥੇ ਇੱਕ ਹਫਤੇ ਦੀ ਤਾਲਾਬੰਦੀ ਵਿਚ ਵਾਧਾ ਕੀਤਾ ਹੈ ਉੱਥੇ ਹੀ ਦਿੱਲੀ ਵਿਚ ਹੁਣ 31 ਮਈ ਤੱਕ ਲਾਕਡਾਊਨ ਜਾਰੀ ਰਹੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …