ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਬਹੁਤ ਸਾਰੇ ਦੇਸ਼ ਮੁੜ ਤੋਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਜਿਸ ਕਾਰਨ ਕਈ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਵੱਧ ਪ੍ਰਭਾਵਤ ਹੋਣ ਵਾਲੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾਈ ਗਈ ਹੈ। ਭਾਰਤ ਵਿੱਚ ਜਿੱਥੇ ਡੈਲਟਾ ਵੈਰੀਐਂਟ ਦੇ ਕੇਸਾਂ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਅਣਮਿੱਥੇ ਸਮੇਂ ਲਈ ਰੋਕਿਆ ਗਿਆ ਹੈ। ਉੱਥੇ ਹੀ ਹੁਣ ਹੋਰ ਕਈ ਦੇਸ਼ਾਂ ਵਿੱਚ ਵੀ ਡੈਲਟਾ ਵੈਰੀਐਂਟ ਦੇ ਕੇਸ ਲਗਾਤਾਰ ਵਧ ਰਹੇ ਹਨ।
ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਅਤੇ ਡੈਲਟਾ ਵੈਰੀਐਂਟ ਦੇ ਵਧੇ ਕੇਸਾਂ ਕਾਰਨ ਮੁੜ ਤਾਲਾਬੰਦੀ ਕੀਤੇ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਜਾ ਰਹੇ ਹਨ। ਹੁਣ ਅਚਾਨਕ 31 ਅਗਸਤ ਤੱਕ ਤਾਲਾ ਬੰਦੀ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਵਿੱਚ ਜਿੱਥੇ ਡੈਲਟਾ ਵੈਰੀਐਂਟ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ।
ਉਥੇ ਹੀ ਡੈਲਟਾ ਵੈਰੀਏਂਟ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਕਾਫ਼ੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਉਥੇ ਹੀ ਲਗਾਈ ਗਈ ਪਾਬੰਦੀ ਨੂੰ 31 ਅਗਸਤ ਤੱਕ ਵਧਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਆਕਲੈਂਡ ਵਿੱਚ ਪਹਿਲਾਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ level 4 ਦੇ ਤਹਿਤ ਰਾਸ਼ਟਰੀ ਤਾਲਾਬੰਦੀ 27 ਅਗਸਤ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।
ਪਰ ਹੁਣ ਮੌਜੂਦਾ ਸਮੇਂ ਵਿੱਚ ਡੈਲਟਾ ਵੈਰੀਐਂਟ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਸ ਵਿੱਚ ਤਿੰਨ ਦਿਨ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਇਹ ਤਾਲਾਬੰਦੀ 31 ਅਗਸਤ ਤੱਕ ਜਾਰੀ ਰੱਖੀ ਜਾਵੇਗੀ। ਦੇਸ਼ ਅੰਦਰ ਪੈਦਾ ਹੋਈ ਇਸ ਸਥਿਤੀ ਬਾਰੇ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਸੋਮਵਾਰ ਨੂੰ ਇਸ ਜਾਣਕਾਰੀ ਦਾ ਐਲਾਨ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …