ਗੁਲਾਬੋ ਮਾਸੀ ਨਿਰਮਲ ਰਿਸ਼ੀ ਦਾ ਹੈ ਅੱਜ ਜਨਮ ਦਿਨ
ਜੇਕਰ ਅੱਜ ਦੇ ਡੋਰ ਵਿਚ ਪੋਲੀਵੁਡ ਦੀ ਗਲ੍ਹ ਕੀਤੀ ਜਾਵੇ ਤਾਂ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ ਉਰਫ ਗੁਲਾਬੋ ਮਾਸੀ ਨੂੰ ਸਾਰੇ ਹੀ ਜਾਣਦੇ ਹਨ ਕਿਓੰਕੇ ਓਹਨਾ ਦਾ ਪੋਲੀਵੁਡ ਇੰਡਸਟਰੀ ਵਿਚ ਖਾਸ ਸਥਾਨ ਹੈ ਅਤੇ ਓਹਨਾ ਦੁਆਰਾ ਕੀਤੀ ਜਾਂਦੀ ਐਕਟਿੰਗ ਦੇ ਲੱਖਾਂ ਪੰਜਾਬੀ ਫੈਨਸ ਹਨ ਆਪਣੀ ਵੱਖਰੀ ਅਦਾਕਾਰੀ ਅਤੇ ਆਪਣੇ ਬੋਲਣ ਦੇ ਵੱਖਰੇ ਅੰਦਾਜ ਕਰਕੇ ਓਹਨਾ ਦੀ ਵੱਖਰੀ ਹੀ ਪਹਿਚਾਣ ਹੈ।
ਮਸ਼ਹੂਰ ਅਦਾਕਾਰਾ ਪਾਲੀਵੁੱਡ ਦੀ ਗੁਲਾਬੋ ਮਾਸੀ ਯਾਨੀ ਨਿਰਮਲ ਰਿਸ਼ੀ ਦਾ ਅੱਜ ਜਨਮ ਦਿਨ, ਉਹਨਾਂ ਦੇ ਜਨਮ ਦਿਨ ਤੇ ਉਹਨਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ’ਤੇ ਵਧਾਈ ਦੇ ਰਹੇ ਹਨ । ਨਿਰਮਲ ਰਿਸ਼ੀ ਦਾ ਜਨਮ 27 ਅਗਸਤ 1943 ਨੂੰ ਮਾਨਸਾ ਜਿਲ੍ਹੇ ਦੇ ਪਿੰਡ ਖੀਵੇ ਕਲਾ ਦੇ ਰਹਿਣ ਵਾਲੇ ਬਲਦੇਵ ਕਿਸ਼ਨ ਰਿਸ਼ੀ ਦੇ ਘਰ ਹੋਇਆ ਸੀ । ਨਿਰਮਲ ਰਿਸ਼ੀ ਆਪਣੀਆਂ ਤਿੰਨੇ ਭੈਣਾਂ ‘ਚ ਸਭ ਤੋਂ ਛੋਟੀ ਹੈ ਉਹਨਾਂ ਨੂੰ ਛੋਟੀ ਉਮਰ ਤੋਂ ਹੀ ਥਿਏਟਰ ਕਰਨ ਦਾ ਸ਼ੌਂਕ ਸੀ ।
ਪਰ ਓਹਨਾ ਦੇ ਜਿਆਦਾ ਤਰਕ ਪ੍ਰਸੰਸਕ ਓਹਨਾ ਦਾ ਲੁਕਿਆ ਹੋਇਆ ਇਹ ਸੱਚ ਨਹੀਂ ਜਾਣਦੇ ਹੋਣੇ ਕੇ ਇਸ ਦੇ ਨਾਲ ਹੀ ਉਹ ਐੱਨ.ਸੀ.ਸੀ. ਬੈਸਟ ਸ਼ੂਟਰ ਵੀ ਰਹੇ ਹਨ । ਇਸ ਤੋਂ ਇਲਾਵਾ ਖੋ-ਖੋ ਦੀ ਵਧੀਆ ਖਿਡਾਰਨ ਤੇ ਅਥਲੀਟ ਵੀ ਰਹਿ ਚੁੱਕੇ ਹਨ । ਉਹਨਾਂ ਨੇ ਆਪਣੀ ਗ੍ਰੈਜੁਏਸ਼ਨ ਦੀ ਪੜਾਈ ਸ਼੍ਰੀ ਗੰਗਾਨਗਰ ਤੋਂ ਪੂਰੀ ਕੀਤੀ ਸੀ । ਇਸ ਤੋਂ ਇਲਾਵਾ ਉਹਨਾਂ ਨੇ ਪਟਿਆਲਾ ਦੇ ਫਿਜੀਕਲ ਕਾਲਜ ਤੋਂ ਟ੍ਰੇਨਿੰਗ ਵੀ ਲਈ ਹੈ । ਇੱਥੇ ਹੀ ਉਹਨਾਂ ਦੀ ਮੁਲਾਕਾਤ ਫਿਲਮ ਨਿਰਦੇਸ਼ਕ ਹਰਪਾਲ ਸਿੰਘ ਟਿਵਾਣਾ ਅਤੇ ਨੀਨਾ ਟਿਵਾਣਾ ਨਾਲ ਹੋਈ ਜਿਸ ਤੋਂ ਬਾਅਦ ਉਹ ਰੰਗ ਮੰਚ ਦੀ ਦੁਨੀਆ ਨਾਲ ਜੁੜ ਗਏ ।
ਨਿਰਮਲ ਰਿਸ਼ੀ ਨੇ ਹਰਪਾਲ ਟਿਵਾਣਾ ਦੀ ਟੀਮ ਨਾਲ ਮਿਲ ਕੇ ਕਈ ਡਰਾਮੇ ਕੀਤੇ । ਉਸ ਸਮੇਂ ਉਹਨਾਂ ਦੀ ਟੀਮ ਵਿੱਚ ਰਾਜ ਬੱਬਰ, ਓਮ ਪੁਰੀ ਤੇ ਸਰਦਾਰ ਸੋਹੀ ਸ਼ਾਮਿਲ ਸਨ । ਇਸ ਦੌਰਾਨ ਹਰਪਾਲ ਟਿਵਾਣਾ ਨੇ ਲੌਂਗ ਦਾ ਲਿਸ਼ਕਾਰਾ ਫਿਲਮ ਬਣਾਈ ਜਿਸ ਵਿੱਚ ਨਿਰਮਲ ਰਿਸ਼ੀ ਨੇ ਗੁਲਾਬੋ ਮਾਸੀ ਦਾ ਕਿਰਦਾਰ ਨਿਭਾਇਆ ਤੇ ਇਸੇ ਕਿਰਦਾਰ ਕਰਕੇ ਉਹਨਾਂ ਨੂੰ ਜਿਆਦਾਤਰ ਲੋਕ ਗੁਲਾਬੋ ਮਾਸੀ ਦੇ ਨਾਂ ਨਾਲ ਜਾਣਦੇ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …