Breaking News

ਅਮਰੀਕਾ ‘ਚ ਪੰਜਾਬੀ ਡਰਾਈਵਰ ਬਾਰੇ ਆਈ ਅਜਿਹੀ ਵੱਡੀ ਖਬਰ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਆਪਣੀ ਬਿਹਤਰ ਜ਼ਿੰਦਗੀ ਵਾਸਤੇ ਜਿਥੇ ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਦਾ ਰੁੱਖ ਕੀਤਾ ਜਾਂਦਾ ਹੈ ਉੱਥੇ ਹੀ ਪੰਜਾਬੀਆਂ ਵੱਲੋਂ ਵੀ ਵਿਦੇਸ਼ਾਂ ਦੀ ਧਰਤੀ ਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਲੋਕਾਂ ਵੱਲੋਂ ਜਿੱਥੇ ਸਭ ਤੋਂ ਜ਼ਿਆਦਾ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਾਣ ਨੂੰ ਪਸੰਦ ਕੀਤਾ ਜਾਂਦਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਅਮਰੀਕਾ ਜਾਣ ਵਾਸਤੇ ਕਾਨੂੰਨੀ ਅਤੇ ਗੈਰ-ਕਾਨੂੰਨੀ ਰਸਤਿਆਂ ਦਾ ਇਸਤਿਮਾਲ ਵੀ ਕੀਤਾ ਜਾਂਦਾ ਹੈ। ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਦੀ ਹੈ। ਜਿੱਥੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਸ਼ਲਾਘਾਯੋਗ ਕੰਮ ਦੇ ਸਦਕਾ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ। ਪਰ ਕਦੇ ਕਦੇ ਪੰਜਾਬੀਆਂ ਵੱਲੋਂ ਪੈਸਾ ਕਮਾਉਣ ਦੇ ਚੱਕਰ ਵਿੱਚ ਗ਼ਲਤ ਰਸਤੇ ਵੀ ਅਖਤਿਆਰ ਕਰ ਲੈਂਦੇ ਹਨ ਜਿਸ ਨਾਲ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ।

ਆਏ ਦਿਨ ਹੀ ਵਿਦੇਸ਼ਾਂ ਤੋਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ। ਹੁਣ ਅਮਰੀਕਾ ਵਿੱਚ ਪੰਜਾਬੀ ਡਰਾਈਵਰ ਬਾਰੇ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਸਭ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਸੂਬੇ ਨਾਰਥ ਡਕੋਟਾ ਦੇ ਸ਼ਹਿਰ ਕੈਰਿੰਗਟਨ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪੰਜਾਬੀ ਟਰੱਕ ਡਰਾਈਵਰ ਕੋਲੋਂ 290 ਪੌਂਡ ਕੋਕੀਨ ਬਰਾਮਦ ਕੀਤੀ ਗਈ ਹੈ।

ਇਸ ਕੈਨੇਡੀਅਨ ਪੰਜਾਬੀ ਟਰੱਕ ਡਰਾਈਵਰ ਦੀ ਪਹਿਚਾਣ 38 ਸਾਲਾ ਨਰਵੀਰ ਸੂਰੀ ਵਜੋਂ ਹੋਈ ਹੈ। ਜੋ ਕੈਨੇਡਾ ਦੀ ਐਡਮਿੰਟਨ ਦਾ ਨਿਵਾਸੀ ਹੈ। ਜਿਸ ਕੋਲੋਂ 5 ਮਿਲੀਅਨ ਡਾਲਰ ਦੀ ਕੀਮਤ ਦੇ ਕਰੀਬ ਦੀ ਸ਼ੱਕੀ ਕੋਕੀਨ ਬਰਾਮਦ ਕੀਤੀ ਗਈ ਹੈ। ਜੋ ਕਿ ਉਸ ਦੇ ਟਰੱਕ ਟਰੇਲਰ ਵਿਚੋਂ ਬਰਾਮਦ ਹੋਈ ਹੈ। ਪੁਲੀਸ ਵੱਲੋਂ 290 ਪੌਂਡ ਕੋਕੀਨ ਜੋ ਕੇ 5 ਮਿਲੀਅਨ ਡਾਲਰ ਦੀ ਕੀਮਤ ਦੀ ਹੈ, ਜੋ ਕੇ ਤਲਾਸ਼ੀ ਲੈਂਦੇ ਸਮੇਂ ਸੂਬੇ ਨਾਰਥ ਡਕੋਟਾ ਦੀ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਅਮਰੀਕਾ ਦੇ ਸੂਬੇ ਨਾਰਥ ਡਕੋਟਾ ਦੇ ਸ਼ਹਿਰ ਕੈਰਿੰਗਟਨ ਦੀ ਪੁਲਿਸ ਵਿਭਾਗ ਨਾਰਥ ਡਟੋਕਾ ਹਾਈਵੇ ਪੈਟਰੋਲ , ਸਟਟਮੈਨ ਕਾਉਂਟੀ ਦੀ ਟਾਸਕ ਫੋਰਸ ਅਤੇ ਡਰੱਗ ਇਨਫੋਰਸਮੈਂਟ ਐਡਮਨਿਸਟਰੇਸ਼ਨ ਦੇ ਸਾਂਝੇ ਯਤਨਾਂ ਸਦਕਾ ਇਸ ਪੰਜਾਬੀ ਟਰੱਕ ਡਰਾਈਵਰ ਤੋਂ ਇਹ ਸ਼ੱਕੀ ਕੋਕੀਨ ਬਰਾਮਦ ਕੀਤੀ ਗਈ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …