ਆਈ ਤਾਜਾ ਵੱਡੀ ਖਬਰ
ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ। ਉਥੇ ਹੀ ਉਨ੍ਹਾਂ ਨੂੰ ਆਪਣੀ ਮੰਜ਼ਿਲ ਹਾਸਲ ਕਰਨ ਵਾਸਤੇ ਮਿਹਨਤ ਮਜ਼ਦੂਰੀ ਕਰਨੀ ਪੈਂਦੀ ਹੈ। ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿੱਚ ਜਾ ਕੇ ਵੀ ਬਹੁਤ ਸਾਰੇ ਭਾਰਤੀਆਂ ਵੱਲੋਂ ਉੱਚ ਮੰਜ਼ਿਲਾਂ ਨੂੰ ਹਾਸਲ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਸਖਤ ਮਿਹਨਤ ਕਰਦੇ ਹੋਏ ਪੜਾਈ ਕੀਤੀ ਗਈ ਅਤੇ ਵੱਖ ਵੱਖ ਵਿਭਾਗਾਂ ਵਿੱਚ ਉਚ ਅਹੁਦਿਆਂ ਤੇ ਨੌਕਰੀਆਂ ਹਾਸਲ ਕੀਤੀਆਂ ਗਈਆਂ ਹਨ। ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾ ਰਿਹਾ ਹੈ।
ਪਰ ਵਾਪਰਨ ਵਾਲੇ ਕੁਝ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਅਜਿਹੀਆਂ ਹਸਤੀਆਂ ਮੌਤ ਦੇ ਮੂੰਹ ਵਿਚ ਚਲੇ ਜਾਂਦੀਆ ਹਨ ਅਤੇ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਅਮਰੀਕਾ ਵਿੱਚ ਭਿਆਨਕ ਹਾਦਸੇ ਵਿੱਚ ਭਾਰਤੀ ਅਮਰੀਕੀ ਡਾਕਟਰ ਦੀ ਮੌਤ ਹੋਈ ਹੈ ਜਿਸ ਦੇ 5 ਬੱਚੇ ਸਨ। ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਅਮਰੀਕਾ ਦੇ ਹਿਊਸਟਨ ਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਭਾਰਤੀ ਮੂਲ ਦੀ ਡਾਕਟਰ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਦੱਸ ਦਈਏ ਕਿ ਭਾਰਤੀ ਮੂਲ ਦੀ ਬਵੰਜਾ ਸਾਲਾ ਭਾਰਤੀ ਅਮਰੀਕੀ ਡਾਕਟਰ ਜੋ ਕਿ ਮੂਲ ਰੂਪ ਵਿੱਚ ਭਾਰਤ ਦੇ ਕੇਰਲ ਸੂਬੇ ਦੇ ਨਾਲ ਸਬੰਧਤ ਦੱਸੀ ਗਈ ਹੈ। ਪਿਛਲੇ ਕਈ ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੀ ਸੀ। ਜੋ ਕਿਸੇ ਕੰਮ ਦੇ ਸਿਲਸਲੇ ਵਿੱਚ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੀ ਸੀ ਤਾਂ ਉਸ ਸਮੇਂ ਇੱਕ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਦੀ ਰਫ਼ਤਾਰ ਕਾਫ਼ੀ ਤੇਜ਼ ਸੀ।
ਇਥੇ ਵਾਪਰੇ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਜਿੱਥੇ ਮ੍ਰਿਤਕ ਡਾਕਟਰ ਮਿੰਨੀ ਵੇਟਿਕਲ ਇਕ ਕਲੀਨਿਕ ਵਿਚ ਕੰਮ ਕਰਦੀ ਸੀ ਅਤੇ ਯੂਨੀਵਰਸਿਟੀ ਵਿੱਚ ਫੈਕਲਟੀ ਮੈਂਬਰ ਸੀ। ਉੱਥੇ ਹੀ ਉਸ ਨੂੰ ਬਲੋਗ ਬਣਾਉਣ ਅਤੇ ਡਾਂਸ ਕਰਨ ਦਾ ਵੀ ਸ਼ੌਕ ਸੀ। ਇਸ ਮ੍ਰਿਤਕ ਡਾਕਟਰ ਦੇ 5 ਬੱਚੇ ਹਨ ਜਿਸ ਵਿੱਚੋਂ ਪੂਜਾ ਸਭ ਤੋਂ ਵੱਡੀ ਬੇਟੀ ਹੈ। ਜਿਸ ਨੇ ਆਪਣੀ ਮਾਂ ਨੂੰ ਆਪਣੀ ਪ੍ਰੇਰਨਾ ਸੋਤ ਦੱਸਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …