ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਰਨ ਜਿਥੇ ਬਹੁਤ ਸਾਰੇ ਲੋਕਾਂ ਦੇ ਕਈ ਤਰ੍ਹਾਂ ਦੇ ਸੁਪਨੇ ਅਧੂਰੇ ਰਹਿ ਗਏ ਹਨ। ਉਥੇ ਹੀ ਵਿਦੇਸ਼ਾਂ ਵਿਚ ਜਾਣ ਵਾਲੇ ਲੋਕਾਂ ਨੂੰ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਲੋਕਾਂ ਦਾ ਸੁਪਨਾ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਾਣ ਦਾ ਹੁੰਦਾ ਹੈ ਜਿਸ ਨੂੰ ਪੂਰਾ ਕਰਨ ਵਾਸਤੇ ਲੋਕਾਂ ਵੱਲੋਂ ਕਾਨੂੰਨੀ ਅਤੇ ਗ਼ੈਰਕਾਨੂੰਨੀ ਰਸਤਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਓਥੇ ਹੀ ਅਮਰੀਕਾ ਵਿੱਚ ਬਣੇ ਨਵੇਂ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਪਹਿਲੀ ਸਰਕਾਰ ਵੱਲੋਂ ਲਾਗੂ ਕੀਤੀਆ ਦੀਆਂ ਬਹੁਤ ਸਾਰੀਆਂ ਸ਼ਰਤਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਸਹੂਲਤਾ ਜਾਰੀ ਹੋਈਆਂ ਹਨ।
ਉਥੇ ਹੀ ਬਾਈਡੇਨ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਅਤੇ ਕੋਈ ਨਾ ਕੋਈ ਤਬਦੀਲੀ ਕੀਤੀ ਜਾ ਰਹੀ ਹੈ ਜਿਸ ਕਾਰਨ ਭਾਰਤੀ ਲੋਕਾਂ ਵਿੱਚ ਖ਼ੁਸ਼ੀ ਪੈਦਾ ਹੋ ਜਾਂਦੀ ਹੈ। ਹੁਣ ਅਮਰੀਕਾ ਵਿੱਚ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਸ ਨਾਲ ਭਾਰਤੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ, ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਮਿਸ਼ੀਗਨ ਅਤੇ ਪੂਰਵੀ ਜ਼ਿਲੇ ਲਈ ਸੰਘੀ ਜੱਜ ਵਜੋਂ ਸਰਕਟ ਕੋਰਟ ਦੀ ਭਾਰਤੀ-ਅਮਰੀਕੀ ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਹੈ।
ਉਹਨਾਂ ਨੂੰ ਪੂਰਬੀ ਜ਼ਿਲੇ ਦੀ ਜ਼ਿਲ੍ਹਾ ਅਦਾਲਤ ਵਿੱਚ ਸੇਵਾਵਾਂ ਲਈ ਨਾਮਜ਼ਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਭਾਰਤੀ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਭਾਰਤੀ ਮੂਲ ਦੀ ਇਸ ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਡੀ ਵੱਲੋਂ ਓਕਲੈਂਡ ਕਾਊਂਟੀ ਛੇਵੀਂ ਸਰਕਟ ਕੋਰਟ ਵਿੱਚ ਆਪਣੀਆਂ ਸੇਵਾਵਾਂ 2007 ਤੋਂ ਦਿੱਤੀਆਂ ਜਾ ਰਹੀਆਂ ਸਨ।
ਉਨ੍ਹਾਂ ਨੂੰ ਇਸ ਅਹੁਦੇ ਤੇ ਨਿਯੁਕਤ ਕੀਤੇ ਜਾਣ ਤੋਂ ਬਾਅਦ ਭਾਰਤੀ ਮੂਲ ਦੀ ਅਮਰੀਕਨ ਔਰਤ ਸ਼ਾਲੀਨਾ ਡੀ ਕੁਮਾਰ ਵਾਈਟ ਹਾਊਸ ਦੇ ਅਨੁਸਾਰ ਪਹਿਲੀ ਭਾਰਤੀ ਅਮਰੀਕਨ ਔਰਤ ਬਣ ਗਈ ਹੈ ਜੋ ਸੰਘੀ ਜੱਜ ਵਜੋਂ ਨਿਯੁਕਤ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਮਿਸ਼ੀਗਨ ਸੁਪਰੀਮ ਕੋਰਟ ਵੱਲੋਂ ਸਰਕਟ ਕੋਰਟ ਦੇ ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੂੰ ਜਨਵਰੀ 2018 ਵਿੱਚ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਇਸ ਅਹੁਦੇ ਤੇ ਪਹੁੰਚਣ ਤੇ ਭਾਰਤੀ ਭਾਈਚਾਰੇ ਵੱਲੋਂ ਉਹਨਾਂ ਨੂੰ ਮੁਬਾਰਕਵਾਦ ਦਿੱਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …