Breaking News

ਅਮਰੀਕਾ ਚ ਹੋ ਗਿਆ ਇਹ ਵੱਡਾ ਐਲਾਨ ਵੀਜ਼ਿਆਂ ਦੇ ਬਾਰੇ – ਲੋਕਾਂ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਰਹਿੰਦਾ ਹੈ। ਜਿੱਥੇ ਪਹਿਲਾਂ ਅਮਰੀਕਾ ਵਿਚ ਹੋਈਆਂ ਰਾਸ਼ਟਰਪਤੀ ਦੀਆਂ ਚੋਣਾਂ ਕਾਰਨ ਅਮਰੀਕਾ ਵਿੱਚ ਸਿਆਸਤ ਗਰਮਾਈ ਹੋਈ ਸੀ ਉਥੇ ਹੀ ਸਾਰੀ ਦੁਨੀਆਂ ਦੀਆਂ ਨਜ਼ਰਾਂ ਅਮਰੀਕਾ ਦੀ ਸਿਆਸਤ ਉਪਰ ਟਿਕੀਆ ਹੋਈਆਂ ਸਨ। ਉਥੇ ਹੀ ਕਰੋਨਾ ਕੇਸਾਂ ਦੇ ਵਿੱਚ ਵੀ ਸਭ ਤੋਂ ਜ਼ਿਆਦਾ ਵਾਧਾ ਹੋਣ ਕਾਰਨ ਅਮਰੀਕਾ ਪਹਿਲੇ ਨੰਬਰ ਤੇ ਰਿਹਾ ਹੈ, ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਇਸ ਦੌਰ ਦੇ ਵਿਚ ਹੀ ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ।

ਅਮਰੀਕਾ ਵਿਚ ਹੁਣ ਵੀਜਿਆ ਦੇ ਬਾਰੇ ਵਿੱਚ ਵੱਡਾ ਐਲਾਨ ਹੋ ਗਿਆ ਹੈ, ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਜਾਰੀ ਹੈ। ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਆਪਣੇ ਅਹੁਦੇ ਉਪਰ ਬਿਰਾਜਮਾਨ ਹੋਣ ਤੋਂ ਬਾਅਦ ਹੀ ਬਹੁਤ ਸਾਰੇ ਹੁਨਰਮੰਦ ਵਿਅਕਤੀਆਂ ਲਈ ਕਈ ਐਲਾਨ ਕੀਤੇ ਗਏ ਹਨ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਪਾਬੰਦੀਆਂ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਨਵੇਂ ਐਲਾਨ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਹੁਣ ਅਮਰੀਕਾ ਵਿੱਚ ਐਚ 1 ਬੀ ਵੀਜ਼ਾ ਅਧੀਨ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਹੁਨਰਮੰਦ ਵਿਅਕਤੀਆਂ ਉਪਰ ਲਗਾਈ ਗਈ ਪਾਬੰਦੀ ਨੂੰ ਖਤਮ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਅਮਰੀਕਾ ਚ ਸਿਰਫ ਤਨਖਾਹਾਂ ਲੈਣ ਵਾਲੇ ਵਿਦੇਸ਼ੀ ਕਰਮਚਾਰੀਆਂ ਨੂੰ ਹੀ ਐੱਚ 1 ਬੀ ਵੀਜ਼ਾ ਜਾਰੀ ਕੀਤੇ ਜਾਣ ਦੀ ਮਿਆਦ ਡੇਢ ਸਾਲ ਲਈ ਅੱਗੇ ਵਧ ਗਈ ਹੈ। ਹੁਣ ਵੀਜ਼ਾ ਪ੍ਰੋਗਰਾਮ ਵਿੱਚ ਕੀਤੀਆਂ ਗਈਆਂ ਸੋਧਾਂ ਕਰਨ ਬਹੁਤ ਸਾਰੇ ਕਰਮਚਾਰੀਆਂ ਨੂੰ ਰਾਹਤ ਮਿਲੀ ਹੈ।

ਬਾਈਡੇਨ ਪ੍ਰਸ਼ਾਸਨ ਵੱਲੋਂ ਐਚ 1 ਬੀ ਵੀਜ਼ਾ ਧਾਰਕਾਂ ਦੀ ਤਨਖਾਹ ਤੈਅ ਕਰਨ ਨਾਲ ਜੁੜੇ ਨਿਯਮਾਂ ਨੂੰ ਡੇਢ ਸਾਲ ਤੱਕ ਟਾਲ ਦੇਣ ਨਾਲ ਲੇਬਰ ਵਿਭਾਗ ਨੂੰ ਅਤੇ ਨੀਤੀਗਤ ਮੁੱਦਿਆਂ ਤੇ ਵਿਚਾਰ ਕਰਨ ਦਾ ਲੋੜੀਂਦਾ ਸਮਾ ਵੀ ਮਿਲ ਜਾਵੇਗਾ। ਅਮਰੀਕਾ ਦੇ ਰਾਸ਼ਟਰਪਤੀ ਵੱਲੋ ਕੀਤੇ ਗਏ ਐਲਾਨ ਅਨੁਸਾਰ ਬਹੁਤ ਸਾਰੇ ਭਾਰਤੀ ਆਈਟੀ ਪ੍ਰੋਫੈਸ਼ਨਲ ਅਮਰੀਕਾ ਵਿਚ ਨੌਕਰੀ ਕਰ ਸਕਦੇ ਹਨ ਅਤੇ ਅਮਰੀਕੀ ਕੰਪਨੀਆਂ ਅਮਰੀਕੀ ਨਾਗਰਿਕਾਂ ਨੂੰ ਨੌਕਰੀ ਦੇਣ ਤੇ ਮਜਬੂਰ ਹੋ ਜਾਂਦੀਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …