ਆਈ ਤਾਜਾ ਵੱਡੀ ਖਬਰ
ਭਾਰਤ ਤੋਂ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਜਿੱਥੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ ਉਥੇ ਹੀ ਕੁੱਝ ਪਰਿਵਾਰ ਕਈ ਸਾਲਾਂ ਤੋਂ ਵਿਦੇਸ਼ਾਂ ਦੀ ਧਰਤੀ ਤੇ ਰਹਿ ਰਹੇ ਹਨ। ਜਿੱਥੇ ਕੁਝ ਲੋਕ ਰੁਜ਼ਗਾਰ ਦੀ ਖਾਤਰ ਵਿਦੇਸ਼ ਜਾਂਦੇ ਹਨ ਉਥੇ ਹੀ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਆਕਰਸ਼ਿਤ ਕਰ ਲੈਂਦੀ ਹੈ ਅਤੇ ਅੱਜ ਦੇ ਬੱਚੇ ਵੀ ਪੜ੍ਹਾਈ ਕਰਨ ਲਈ ਵਿਦੇਸ਼ਾਂ ਵਿਚ ਜਾ ਰਹੇ ਹਨ। ਬਹੁਤ ਸਾਰੇ ਲੋਕ ਦੁਨੀਆਂ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਾਣ ਨੂੰ ਪਹਿਲ ਦਿੰਦੇ ਹਨ। ਜਿੱਥੇ ਜਾਣ ਵਾਸਤੇ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰਕਾਨੂੰਨੀ ਤਰੀਕਿਆਂ ਦਾ ਇਸਤੇਮਾਲ ਵੀ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਪੰਜਾਬੀਆਂ ਨੇ ਆਪਣੀ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਹਨ।
ਉੱਥੇ ਹੀ ਸਾਰਿਆਂ ਦੇਸ਼ਾਂ ਵਿਚ ਉਨ੍ਹਾਂ ਦੀ ਹਿੰਮਤ ਅਤੇ ਦਲੇਰੀ ਦੀ ਚਰਚਾ ਵੀ ਆਏ ਦਿਨ ਬਣੀ ਰਹਿੰਦੀ ਹੈ। ਬਹੁਤ ਸਾਰੀਆਂ ਹਸਤੀਆਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਉੱਚ ਅਹੁਦਿਆਂ ਤੇ ਪਹੁੰਚ ਕੀਤੀ ਗਈ ਹੈ ਅਤੇ ਜਿਸ ਨਾਲ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋਇਆ ਹੈ। ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਪੰਜਾਬੀਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਹੁਣ ਅਮਰੀਕਾ ਵਿੱਚ ਇਹ ਵੱਡਾ ਐਲਾਨ ਹੋਇਆ ਹੈ ਜਿਸ ਨਾਲ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੁਨੀਆ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਪੰਜਾਬੀਆਂ ਵਾਸਤੇ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਅਮਰੀਕਾ ਵਿਚ ਹੁਣ ਫਰਬਰੀ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਾਨਤਾ ਦਿੱਤੀ ਗਈ ਹੈ।
ਹੁਣ ਅਮਰੀਕਾ ਦੀ ਧਰਤੀ ਤੇ ਫਰਵਰੀ ਦਾ ਮਹੀਨਾ ਪੰਜਾਬੀ ਭਾਈਚਾਰੇ ਦੇ ਨਾਮ ਤੇ ਮਨਾਇਆ ਜਾਵੇਗਾ। ਕਿਉਂਕਿ ਬਹੁਤ ਸਾਰੇ ਦੇਸ਼ਾਂ ਵਿੱਚ ਪੰਜਾਬੀ ਬੋਲੀ ਜਾਂਦੀ ਹੈ। ਜਿਨ੍ਹਾਂ ਵਿੱਚ ਭਾਰਤ,ਪਾਕਿਸਤਾਨ, ਸੰਯੁਕਤ ਰਾਜ,ਯੁਨਾਈਟਡ ਕਿੰਗਡਮ, ਅਸਟ੍ਰੇਲੀਆ, ਕੈਨੇਡਾ । ਜਿੱਥੇ ਵੱਡੀ ਗਿਣਤੀ ਵਿਚ ਇਨ੍ਹਾਂ ਦੇਸ਼ਾਂ ਵਿੱਚ ਪੰਜਾਬੀ ਬੋਲਣ ਵਾਲੇ ਲੋਕ ਰਹਿੰਦੇ ਹਨ
ਉੱਥੇ ਹੀ ਪੂਰੀ ਦੁਨੀਆਂ ਵਿੱਚ ਵਧੇਰੇ ਬੋਲੀ ਜਾਣ ਵਾਲੀ ਬੋਲੀ ਵਜੋਂ ਪੰਜਾਬੀ ਨੌਵੇਂ ਸਥਾਨ ਉਪਰ ਹੈ। ਅਮਰੀਕਾ ਸਰਕਾਰ ਵੱਲੋਂ ਜਿੱਥੇ ਵਿਦੇਸ਼ ਵਿੱਚ ਹੁਣ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਨੂੰ ਮਾਣ ਸਤਿਕਾਰ ਦਿੱਤਾ ਗਿਆ। ਉਥੇ ਹੀ ਫਰਵਰੀ ਮਹੀਨੇ ਨੂੰ ਪੰਜਾਬੀ ਮਹੀਨਾ ਅਮਰੀਕਾ ਸਰਕਾਰ ਵੱਲੋਂ ਐਲਾਨ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …