ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਦੌਰ ਵਿਚ ਸਾਰੇ ਦੇਸ਼ਾ ਵੱਲੋ ਆਪਣੀਆਂ ਸਰਹੱਦਾਂ ਤੇ ਚੌਕਸੀ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਣਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਖਾਸ ਸਮਝੌਤੇ ਦੇ ਤਹਿਤ ਖ਼ਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਵਿਚ ਆਪਣਾ ਕਹਿਰ ਮਚਾ ਦਿੱਤਾ ਸੀ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਤਕ ਚਲੇ ਗਈ ਹੈ। ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਆਰੰਭ ਕੀਤੇ ਜਾਣ ਤੋਂ ਬਾਅਦ ਕਿਨੇ ਸਮੇਂ ਤੋਂ ਬਾਅਦ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਅਤੇ ਡੈਲਟਾ ਵੈਰੀਐਂਟ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਤੇ ਰੋਕ ਲਗਾ ਦਿਤੀ ਗਈ ਸੀ।
ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਹੁਣ ਮੁੜ ਤੋਂ ਸਾਰੇ ਦੇਸ਼ਾਂ ਵੱਲੋਂ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਅਮਰੀਕਾ ਜਾਣ ਵਾਲਿਆਂ ਲਈ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਜੋ ਬਾਈਡੇਨ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਅਮਰੀਕਾ ਆਉਣ ਵਾਲੇ ਬਹੁਤ ਸਾਰੇ ਦੇਸ਼ਾਂ ਦੇ ਲੋਕਾਂ ਲਈ 8 ਨਵੰਬਰ ਤੋਂ ਅਮਰੀਕਾ ਦੇ ਦਰਵਾਜ਼ੇ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਾਸਤੇ ਨਵੇਂ ਨਿਯਮ ਲਾਗੂ ਕੀਤੇ ਜਾਣਗੇ ਅਤੇ ਉਸ ਦੇ ਅਨੁਸਾਰ ਹੀ ਲੋਕਾਂ ਨੂੰ ਅਮਰੀਕਾ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਜਿੱਥੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਚੀਨ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਮਾਰਚ 2020 ਵਿੱਚ ਸਭ ਤੋਂ ਪਹਿਲਾਂ ਰੋਕ ਲਗਾਈ ਗਈ ਸੀ। ਇਸ ਤਰਾਂ ਹੀ ਹੋਰ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅਤੇ ਟੀਕਾਕਰਨ ਕਰਵਾਏ ਹੋਏ ਯਾਤਰੀਆਂ ਨੂੰ ਲਾਗੂ ਕੀਤੇ ਸਾਰੇ ਨਿਯਮਾਂ ਦੇ ਤਹਿਤ ਅਮਰੀਕਾ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਥੇ ਹੀ ਅਮਰੀਕਾ ਆਉਣ ਵਾਲੇ ਨਾਗਰਿਕਾਂ ਨੂੰ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਤਿੰਨ ਦਿਨ ਪਹਿਲਾਂ ਹੋਏ ਕਰੋਨਾ ਟੈਸਟ ਦੀ ਰਿਪੋਰਟ ਅਤੇ ਕਰੋਨਾ ਟੀਕਾਕਰਨ ਦਾ ਸਰਟੀਫਿਕੇਟ ਦਿਖਾਉਣਾ ਲਾਜਮੀ ਕੀਤਾ ਗਿਆ ਹੈ।
ਉਥੇ ਹੀ ਅਮਰੀਕਾ ਦੇ ਨਾਗਰਿਕਾਂ ਨੂੰ ਵਾਪਸ ਪਰਤਣ ਤੋਂ ਇਕ ਦਿਨ ਪਹਿਲਾਂ ਦੀ ਕਰੋਨਾ ਟੈਸਟ ਰਿਪੋਰਟ, ਅਤੇ ਅਮਰੀਕਾ ਪਹੁੰਚਣ ਉਪਰੰਤ ਵੀ ਕਰੋਨਾ ਟੈਸਟ ਕਰਵਾਉਣਾ ਹੋਵੇਗਾ। ਉਥੇ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ ਨਵੇਂ ਨਿਯਮਾਂ ਦੇ ਅਨੁਸਾਰ ਅਮਰੀਕਾ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਕਿਉਂ ਕਿ 8 ਨਵੰਬਰ ਤੋਂ ਅਮਰੀਕਾ ਵਿੱਚ ਆਉਣ ਵਾਲੇ ਯਾਤਰੀਆਂ ਲਈ ਨਿਯਮਾਂ ਵਿਚ ਬਦਲਾਅ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …