ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਦਾ ਸੇਕ ਦੇਸ਼ਾਂ-ਵਿਦੇਸ਼ਾਂ ਤਕ ਜਾ ਪਹੁੰਚਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਦੇਸ਼ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਆਪਣਾ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਕਿਸਾਨ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਹਨਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਪਾਸੋਂ ਮੰਗ ਕਰ ਰਹੇ ਹਨ।
ਅਮਰੀਕਾ ਤੋਂ ਕਿਸਾਨੀ ਅੰਦੋਲਨ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਜਿੱਥੇ ਕਿਸਾਨੀ ਸੰਘਰਸ਼ ਫਿਰ ਤੋਂ ਮਗਦਾ ਨਜ਼ਰ ਆ ਰਿਹਾ ਹੈ, ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਨੂੰ ਤੇਜ਼ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਮਰੀਕਾ ਦੇ ਸ਼ਹਿਰ ਫਰਿਜਨੋ ਵਿੱਚ ਵਸਦੇ ਪੰਜਾਬੀਆਂ ਵੱਲੋਂ ਪੰਜਾਬ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਫੰਡ ਇਕੱਠੇ ਕੀਤੇ ਜਾਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਲੰਮੀ ਚੁੱਪ ਮਗਰੋਂ ਫਰਿਜ਼ਨੋ ਕੈਲੇਫੋਰਨੀਆਂ ਤੋਂ ਪੰਜਾਬੀ ਭਾਈਚਾਰੇ ਨੇ ਇਕ ਵਾਰ ਫਿਰ ਪੰਜਾਬੀ ਭਰਾਵਾਂ ਦੇ ਸੰਘਰਸ਼ ਨੂੰ ਬੜਾਵਾ ਦਿੰਦੇ ਹੋਏ ਲੱਖ ਡਾਲਰ ਤੋਂ ਉੱਪਰ ਰਾਸ਼ੀ ਇਕੱਠੀ ਕੀਤੀ ਹੈ।
ਉਥੇ ਹੀ ਇਸ ਕਿਸਾਨੀ ਸੰਘਰਸ਼ ਵਿੱਚ ਜਾਨ ਦੇਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਇੱਕ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਮੌਕੇ ਤੇ ਬੁਲਾਰਿਆਂ ਵੱਲੋਂ ਕਿਹਾ ਗਿਆ ਕੇ ਇਹ ਫਰਿਜ਼ਨੋ ਏਰੀਆ ਦੁਨੀਆਂ ਭਰ ਵਿੱਚ ਖੇਤੀ ਦੀ ਹਬ ਕਰਕੇ ਜਾਣਿਆ ਜਾਂਦਾ ਹੈ। ਇਸ ਮੌਕੇ ਤੇ ਪ੍ਰਬੰਧਕ ਅਮੋਲਕ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਇਹ ਪੈਸਾ ਸਿੱਧਾ ਕਿਸੇ ਵੀ ਸੰਸਥਾ ਜਾਂ ਵਿਅਕਤੀ ਵਿਸ਼ੇਸ਼ ਨੂੰ ਨਹੀਂ ਭੇਜਿਆ ਜਾਵੇਗਾ ਸਗੋ,ਇੱਕ ਕਮੇਟੀ ਬਣਾ ਕੇ ਜਿੰਮੇਵਾਰੀ ਲਗਾਈ ਜਾਵੇਗੀ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਧਿਆਨ ਰੱਖਦੇ ਹੋਏ ਸਹੀ ਢੰਗ ਨਾਲ ਇਸ ਦੀ ਵਰਤੋਂ ਕੀਤੀ ਜਾਵੇ।
ਉੱਥੇ ਹੀ ਇਸ ਸਹਿਯੋਗ ਲਈ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਬੁਲਾਰਿਆ ਨੇ ਕਿਹਾ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਪੰਜਾਬੀ ਅਤੇ ਹਰਿਆਣਵੀ ਭਰਾਵਾਂ ਦੀਆਂ ਆਪਸੀ ਜੱਫ਼ੀਆ ਇਹ ਸਿੱਧ ਕਰਦੀਆਂ ਹਨ ਕਿ ਸਰਕਾਰਾਂ ਜਿੰਨਾ ਮਰਜ਼ੀ ਜ਼ੋਰ ਲਗਾ ਲੈਣ ,ਇਹ ਇਕ ਹਨ ਅਤੇ ਇਸ ਅੰਦੋਲਨ ਨੂੰ ਜਿੱਤ ਕੇ ਪਰਤਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇੱਕ ਘਟੀਆ ਸਰਕਾਰ ਹੈ , ਜੋ ਸੰਘਰਸ਼ ਨੂੰ ਬਦਨਾਮ ਕਰਨ ਲਈ ਕੋਝੀਆਂ ਹਰਕਤਾਂ ਕਰ ਰਹੀ ਹੈ। ਉੱਥੇ ਹੀ ਇਸ ਮੌਕੇ ਤੇ ਘੱਲੂਘਾਰਾ ਦਿਵਸ ਮੌਕੇ 84 ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਵੀ ਯਾਦ ਕੀਤਾ ਗਿਆ, ਤੇ ਸ਼ਰਧਾਂਜਲੀ ਭੇਟ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …