ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਵਿਸ਼ਵ ਦੇ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਪਿਛਲੇ ਦੋ ਸਾਲਾਂ ਤੋਂ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਪਹਿਲਾਂ ਦੇ ਮੁਕਾਬਲੇ ਵਧੇਰੇ ਵੇਖਿਆ ਗਿਆ ਹੈ ਉਥੇ ਹੀ ਦੁਨੀਆ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਹਨਾਂ ਦੀ ਚਪੇਟ ਵਿੱਚ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਵਿਚ ਸਭ ਤੋਂ ਜ਼ਿਆਦਾ ਅਮਰੀਕਾ ਵਿੱਚ ਹੈ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਕੁਦਰਤੀ ਆਫਤਾਂ ਅਮਰੀਕਾ ਦੇ ਵਿੱਚ ਦਸਤਕ ਦੇ ਚੁੱਕੀਆਂ ਹਨ।
ਜਿਸ ਕਾਰਨ ਅਮਰੀਕਾ ਦੇ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਅਮਰੀਕਾ ਤੋਂ ਇੱਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਿਆਨਕ ਤੂਫਾਨ ਨੇ ਤਬਾਹੀ ਮਚਾਈ ਹੈ ਅਤੇ ਲੱਖਾਂ ਲੋਕਾਂ ਨੂੰ ਬਿਪਤਾ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਟੈਕਸਾਸ ਤੇ ਓਕਲਾਹੋਮਾ ਵਿਚ ਸੋਮਵਾਰ ਨੂੰ ਆਏ ਭਿਆਨਕ ਤੁਫ਼ਾਨ ਦੇ ਆਉਣ ਦੀ ਖਬਰ ਸਾਹਮਣੇ ਆਈ ਹੈ ਜਿਸ ਨੇ ਅਮਰੀਕਾ ਵਿੱਚ ਭਾਰੀ ਤਬਾਹੀ ਮਚਾ ਦਿੱਤੀ ਹੈ। ਜਿਥੇ ਇਸ ਖੇਤਰ ਵਿੱਚ 45 ਹਜ਼ਾਰ ਲੋਕਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ, ਕਿਉਕਿ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਤੇਜ਼ ਹਨ੍ਹੇਰੀ ਅਤੇ ਤੂਫ਼ਾਨ ਦੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਹੋਰ ਜਗ੍ਹਾ ਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਤੇਜ ਤੂਫਾਨ ਦੇ ਕਾਰਨ ਉਨ੍ਹਾਂ ਨੂੰ ਮੁਸ਼ਕਲ ਆ ਰਹੀ ਹੈ।
ਆਏ ਇਸ ਭਿਆਨਕ ਤੂਫਾਨ ਨੇ ਜਿੱਥੇ ਦਰੱਖ਼ਤਾਂ ਨੂੰ ਜੜ੍ਹਾਂ ਤੋਂ ਉਖੇੜ ਕੇ ਰਖ ਦਿੱਤਾ ਹੈ ਉਥੇ ਹੀ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਹਨ। ਇਸ ਤੁਫਾਨ ਦੀਆਂ ਬਹੁਤ ਸਾਰੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਇਕ ਵੀਡੀਓ ਵਿਚ ਇਕ ਟਰੱਕ ਤੂਫਾਨ ਦੇ ਕਾਰਨ ਪਲਟਦਾ ਵੀ ਦਿਖਾਈ ਦੇ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …