ਆਈ ਤਾਜਾ ਵੱਡੀ ਖਬਰ
ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਪਹਿਲਾਂ ਦੇ ਮੁਕਾਬਲੇ ਵੱਧ ਗਿਆ ਹੈ। ਕਿਉਂਕਿ ਭਾਰਤ ਵਿੱਚ ਵੱਧ ਰਹੀ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਦਲਦਲ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਜਿੱਥੇ ਬਹੁਤ ਸਾਰੇ ਪਰਿਵਾਰ ਵੀ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਉਥੇ ਹੀ ਮਾਪਿਆ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਆਪਣੀ ਜ਼ਿੰਦਗੀ ਦੀ ਸਾਰੀ ਜਮਾਪੁੰਜੀ ਵੀ ਲਗਾ ਦਿੱਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਭਾਰਤੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਦੀ ਹੈ ਉਥੇ ਹੀ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਸਹਿਯੋਗ ਦਿੱਤਾ ਜਾਂਦਾ ਹੈ। ਭਾਰਤੀਆਂ ਦੇ ਇਸ ਸਹਿਯੋਗ ਨੂੰ ਦੇਖਦੇ ਹੋਏ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ।
ਹੁਣ ਅਮਰੀਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਧੜਾਧੜ ਇੰਡੀਆ ਵਾਲੇ ਪੱਕੇ ਹੋਣਗੇ ਜਿਸ ਲਈ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਬਹੁਤ ਸਾਰੇ ਭਾਰਤੀ ਗਏ ਹੋਏ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇਸ਼ਾਂ ਦੀ ਨਾਗਰਿਕਤਾ ਹਾਸਲ ਕਰਨ ਲਈ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਉੱਥੇ ਹੀ ਸਰਕਾਰ ਵੱਲੋਂ ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਆਪਣੇ ਦੇਸ਼ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਵਾਸਤੇ ਭਾਰਤੀਆਂ ਨੂੰ ਰੁਜ਼ਗਾਰ ਆਧਾਰਤ ਗਰੀਨ ਕਾਰਡ ਉਪਲਬਧ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
ਜਿੱਥੇ ਹੁਣ ਅਮਰੀਕਾ ਵੱਲੋਂ ਯੋਗ ਰੁਜ਼ਗਾਰ ਆਧਾਰਤ ਗਰੀਨ ਕਾਰਡ ਉਨ੍ਹਾਂ ਬਿਨੈਕਾਰ ਉੱਚ ਸ਼੍ਰੇਣੀ ਵਿੱਚ ਤਰਜੀਹ ਦੇਣ ਵਾਲੇ ਲੋਕਾਂ ਨੂੰ ਦਿੱਤੇ ਜਾਣਗੇ। ਜਿਨ੍ਹਾਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ ਹਨ। ਇੰਮੀਗ੍ਰੈਂਟ ਵੀਜ਼ਾ ਦੀ ਗਿਣਤੀ ਜਿੱਥੇ ਹੁਣ ਵਧੇਰੇ ਕਰ ਦਿੱਤੀ ਗਈ ਹੈ ਓਥੇ ਹੀ 30 ਸਤੰਬਰ ਨੂੰ ਖਤਮ ਹੋਣ ਵਾਲੇ ਇਸ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਸ਼੍ਰੇਣੀਆਂ ਵਿੱਚ ਉਪਲਭਧ ਰੁਜ਼ਗਾਰ ਆਧਾਰਤ ਇੰਮੀਗ੍ਰੈਂਟ ਵੀਜ਼ਾ ਜਾਰੀ ਕੀਤੇ ਜਾ ਰਹੇ ਹਨ।
ਬਹੁਤ ਸਾਰੇ ਭਾਰਤੀਆਂ ਵੱਲੋਂ ਜਿੱਥੇ ਗਰੀਨ ਕਾਰਡ ਹਾਸਲ ਕਰਨ ਲਈ ਕਾਫੀ ਸਮਾਂ ਇੰਤਜ਼ਾਰ ਕਰਨਾ ਪਿਆ ਹੈ ਕਿਉਂਕਿ ਕਰੋਨਾ ਦੇ ਕਾਰਨ ਵੀ ਲੋਕਾਂ ਨੂੰ ਕਾਫੀ ਮੁਸ਼ਕਲਾਂ ਪੇਸ਼ ਆਈਆਂ ਹਨ। ਸਰਕਾਰ ਵੱਲੋਂ ਜਿੱਥੇ 2022 ਲਈ ਇਨ੍ਹਾਂ ਅਰਜ਼ੀਆਂ ਦੀ ਗਿਣਤੀ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ ਜਿਸ ਕਾਰਨ ਬਹੁਤ ਸਾਰੇ ਭਾਰਤੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …