ਆਈ ਤਾਜ਼ਾ ਵੱਡੀ ਖਬਰ
ਸਾਰੇ ਲੋਕ ਜਿੱਥੇ ਰੁਜ਼ਗਾਰ ਖਾਤਰ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਜਾਣ ਵਾਸਤੇ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਅਪਣਾਏ ਜਾਂਦੇ ਹਨ। ਉੱਥੇ ਹੀ ਇਸ ਦੇਸ਼ ਵਿੱਚ ਜਾ ਕੇ ਜਿਥੇ ਲੋਕਾਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਸ ਦੇਸ਼ ਦੇ ਵਿੱਚ ਰਹਿੰਦੇ ਹੋਏ ਲੋਕਾਂ ਨੂੰ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਕਾਫੀ ਲੰਮਾ ਸਮਾਂ ਜੱਦੋਜਹਿਦ ਕਰਨੀ ਪੈਂਦੀ ਹੈ। ਹੁਣ ਅਮਰੀਕਾ ਵਿੱਚ ਜਿੱਥੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਆਪਣੇ ਸ਼ਾਸਨ ਕਾਲ ਦੇ ਦੌਰਾਨ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਕੀਤੇ ਜਾਂਦੇ ਐਲਾਨਾਂ ਦੇ ਸਦਕਾ ਬਹੁਤ ਵੱਡੀ ਰਾਹਤ ਵੀ ਮਿਲ ਰਹੀਆਂ ਹਨ।
ਹੁਣ ਅਮਰੀਕਾ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਭਾਰਤੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਰਾਸ਼ਟਰਪਤੀ ਜੋ ਬਾਈਡੇਨ ਦੇ ਸਲਾਹਕਾਰ ਕਮਿਸ਼ਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਹੁਣ ਸਥਾਈ ਨਿਵਾਸ ਅਤੇ ਗਰੀਨ ਕਾਰਡ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਉਹਨਾਂ ਲੋਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ ਜਿਨ੍ਹਾਂ ਨੂੰ ਇਨ੍ਹਾਂ ਅਰਜ਼ੀਆਂ ਦੇ ਜਵਾਬ ਦਾ ਭਾਰੀ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ।
ਹੁਣ ਰਾਸ਼ਟਰਪਤੀ ਵੱਲੋਂ ਜਿੱਥੇ ਸਰਬਸੰਮਤੀ ਦੇ ਨਾਲ ਇੱਕ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਆਦੇਸ਼ ਦਿੱਤਾ ਗਿਆ ਹੈ ਕਿ ਅਜਿਹੀਆਂ ਅਰਜ਼ੀਆਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇ ਜਿਸ ਸਬੰਧੀ ਸੁਝਾਅ ਦੇਣ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ। ਕਿਉਂਕਿ ਬਹੁਤ ਸਾਰੇ ਭਾਰਤੀਆਂ ਵੱਲੋਂ ਵੀ ਲੰਮੇ ਸਮੇਂ ਤਕ ਗਰੀਨ ਕਾਰਡ ਦਾ ਇੰਤਜ਼ਾਰ ਕੀਤਾ ਜਾਂਦਾ ਹੈ।
ਹੁਣ ਇਸ ਪ੍ਰਕ੍ਰਿਆ ਨੂੰ ਅਸਾਨ ਬਣਾਉਣ ਵਾਸਤੇ ਲੰਮੇ ਸਮੇਂ ਨੂੰ ਘੱਟ ਕਰ ਦਿੱਤਾ ਗਿਆ ਹੈ ਅਤੇ ਛੇ ਮਹੀਨਿਆਂ ਦੇ ਅੰਦਰ ਇਨ੍ਹਾਂ ਸਾਰੀਆਂ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਦਾ ਮਕਸਦ ਗਰੀਨ ਕਾਰਡ ਲਈ ਲਾਗੂ ਕੀਤੀਆਂ ਗਈਆਂ ਅਰਜ਼ੀਆਂ ਦੇ ਸਮੇਂ ਨੂੰ ਘੱਟ ਕਰਨਾ ਹੈ। ਉਥੇ ਹੀ ਪੈਂਡਿੰਗ ਕੇਸਾਂ ਦਾ ਨਿਪਟਾਰਾ ਵੀ ਜਲਦੀ ਕੀਤਾ ਜਾਵੇਗਾ। ਇਸ ਪ੍ਰਕਿਰਿਆ ਨੂੰ ਨਵੀਂ ਰੂਪ-ਰੇਖਾ ਦੇਣ ਦੇ ਨਾਲ ਇਹ ਪ੍ਰਣਾਲੀ ਹੋਰ ਬੇਹਤਰ ਹੋ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …