Breaking News

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ ਹੋਈ ਏਦਾਂ ਭਾਰਤੀ ਵਿਦਿਆਰਥੀਆਂ ਮੌਤ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਜਿੱਥੇ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਉਥੇ ਹੀ ਵਿਦੇਸ਼ਾਂ ਵਿਚ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਮਾਪਿਆਂ ਵੱਲੋਂ ਆਪਣੀ ਜਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਕੇ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਜਿੱਥੇ ਬਹੁਤ ਸਾਰੇ ਭਾਰਤ ਦੇ ਨੌਜਵਾਨਾਂ ਵੱਲੋਂ ਸ਼ਲਾਘਾਯੋਗ ਕਾਰਜ ਕੀਤੇ ਜਾਂਦੇ ਹਨ ਜਿਸ ਨਾਲ ਭਾਰਤ ਦੇ ਲੋਕਾਂ ਦਾ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ। ਉਥੇ ਹੀ ਕੁਝ ਨੌਜਵਾਨਾਂ ਵੱਲੋਂ ਲਿਖੇ ਗਲਤ ਸੰਗਤ ਵਿੱਚ ਪੈ ਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਭਾਰਤ ਦੇ ਲੋਕਾਂ ਦਾ ਸੈਰ ਸ਼ਰਮ ਨਾਲ ਝੁਕ ਜਾਂਦਾ ਹੈ।

ਉੱਥੇ ਵਿਦੇਸ਼ਾਂ ਦੀ ਧਰਤੀ ਤੇ ਭਾਰਤੀ ਨੌਜਵਾਨਾਂ ਨਾਲ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਅਮਰੀਕਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤੀ ਵਿਦਿਆਰਥੀਆਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਅਮਰੀਕਾ ਦੇ ਨੌਰਥ ਵੈਸਟ ਫਰਿਜ਼ਨੋ ਦੇ ਵਾਟਰ ਪਾਰਕ ਕੋਲੋਂ ਸਾਹਮਣੇ ਆਈ ਹੈ। ਇੱਕ ਜੀਪ ਹਾਦਸਾਗ੍ਰਸਤ ਹੋਈ ਹੈ ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਸ ਜੀਪ ਦੇ ਵਿਚ ਭਾਰਤੀ ਨੌਜਵਾਨ ਮੌਜੂਦ ਸਨ, ਜਿੱਥੇ ਇਹ ਸੜਕ ਹਾਦਸਾ ਖੰਭੇ ਨਾਲ ਟਕਰਾਉਣ ਦੇ ਕਾਰਨ ਵਾਪਰਿਆ ਹੈ।

ਉੱਥੇ ਹੀ ਜੀਪ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਦੇ ਨਾਲ ਹੀ ਦੋ ਨੌਜਵਾਨ ਜੀਪ ਤੋਂ ਬਾਹਰ ਡਿੱਗ ਗਏ ਅਤੇ ਉਨ੍ਹਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਦ ਕਿ ਚਾਲਕ ਦੇ ਨਾਲ ਬੈਠਾ ਨੌਜਵਾਨ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਉੱਥੇ ਹੀ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਜਾ ਕੇ ਜਦੋਂ ਨੌਜਵਾਨਾਂ ਦੀ ਹਾਲਤ ਦੇਖੀ ਗਈ ਅਤੇ ਉਨ੍ਹਾਂ ਦੇ ਘਰ ਦੀ ਹਾਲਤ ਦੇਖੀ ਗਈ ਤਾਂ ਪੁਲਸ ਦੇ ਹੋਸ਼ ਉਡ ਗਏ ਅਤੇ ਸਾਰੀ ਗੱਲ ਸਮਝ ਆ ਗਈ , ਕਿ ਇਹ ਹਾਦਸਾ ਵਧੇਰੇ ਸ਼ਰਾਬ ਪੀਣ ਅਤੇ ਤੇਜ਼ ਰਫਤਾਰ ਦੇ ਕਾਰਨ ਵਾਪਰਿਆ ਹੈ। ਪੁਲਸ ਵੱਲੋਂ ਜਿੱਥੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਅਪਾਰਟਮੈਂਟ ਵਿੱਚ ਸ਼ਰਾਬ ਦੀਆਂ ਬੋਤਲਾਂ ਅਤੇ ਸਿਗਰਟਾਂ ਦੇ ਟੋਟੇ ਅਤੇ ਘਰ ਵੀ ਗੰਦਗੀ ਨਾਲ ਭਰਿਆ ਹੋਇਆ ਸੀ। ਜਿੱਥੇ ਕੁਝ ਸਮੇਂ ਲਈ ਖੜਨਾ ਵੀ ਮੁਸ਼ਕਿਲ ਹੋ ਗਿਆ ਸੀ। ਮ੍ਰਿਤਕ ਅਤੇ ਜਖ਼ਮੀ ਤਿੰਨੋਂ ਨੌਜਵਾਨ ਭਾਰਤ ਦੇ ਹਰਿਆਣਾ ਸੂਬੇ ਨਾਲ ਸਬੰਧਤ ਦੱਸੇ ਗਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …