Breaking News

ਅਮਰੀਕਾ ਤੋਂ ਆਏ ਨੌਜਵਾਨ ਦੀ ਹੋਈ ਭਿਆਨਕ ਹਾਦਸੇ ਚ ਦਰਦਨਾਕ ਮੌਤ, ਪਰਿਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਵਾਪਰ ਰਹੇ ਸੜਕ ਹਾਦਸਿਆਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਇਸ ਦੁਨੀਆ ਤੋਂ ਰੁਖਸਤ ਹੋ ਜਾਂਦੇ ਹਨ। ਜਿਥੇ ਸੜਕੀ ਆਵਾਜਾਈ ਮੰਤਰਾਲੇ ਦੇ ਵੱਲੋਂ ਇਨ੍ਹਾਂ ਦੁਰਘਟਨਾਵਾਂ ਨੂੰ ਰੋਕਣ ਵਾਸਤੇ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਜਿਸ ਨਾਲ ਇਹਨਾ ਹਾਦਸਿਆ ਨੂੰ ਹੋਣ ਤੋਂ ਬਚਾਇਆ ਜਾ ਸਕੇ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਜਿੱਥੇ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਜਾਂਦੀਆਂ ਹਨ ਉਥੇ ਹੀ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਅਮਰੀਕਾ ਤੋਂ ਆਏ ਨੌਜਵਾਨ ਦੀ ਭਿਆਨਕ ਹਾਦਸੇ ਵਿਚ ਮੌਤ ਹੋ ਗਈ ਹੈ ਜਿੱਥੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸੁਨਾਮ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਇਕ ਪਿਕਅਪ ਗੱਡੀ ਅਤੇ ਫਾਰਚੂਨਰ ਦੇ ਵਿਚਕਾਰ ਸੁਨਾਮ ਦੇ ਫਲਾਈਓਵਰ ਤੇ ਭਿਆਨਕ ਟੱਕਰ ਹੋਣ ਦੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਹੋਇਆ ਜਦੋਂ ਸੁਨਾਮ ਦੇ ਫਲਾਈ ਓਵਰ ਤੋਂ ਹੇਠਾਂ ਉਤਰ ਰਹੀ ਗੱਡੀ ਜਦੋਂ ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਨਜ਼ਦੀਕ ਪਹੁੰਚੀ ਤਾਂ ਉਸ ਦੀ ਭਿਆਨਕ ਟੱਕਰ ਸਾਹਮਣੇ ਤੋਂ ਆ ਰਹੀ ਮਹਿੰਦਰਾ ਪਿਕਅੱਪ ਗੱਡੀ ਦੇ ਨਾਲ ਹੋ ਗਈ।

ਫਾਰਚੂਨਰ ਵਿਚ ਜਿੱਥੇ ਅਮਰੀਕਾ ਤੋਂ ਆਇਆ ਪਿੰਡ ਲਖਮੀਰਵਾਲਾ ਦਾ ਰਹਿਣ ਵਾਲਾ 21 ਸਾਲਾਂ ਨੌਜਵਾਨ ਗਗਨਦੀਪ ਸਿੰਘ ਫਾਰਚੂਨਰ ਗੱਡੀ ਚਲਾ ਰਿਹਾ ਸੀ। ਜੋ ਅਮਰੀਕਾ ਰਹਿੰਦਾ ਸੀ ਤੇ ਇਸ ਸਮੇਂ ਪੰਜਾਬ ਆਇਆ ਹੋਇਆ ਸੀ ਅਤੇ ਆਪਣੇ ਕੁਝ ਦੋਸਤਾਂ ਦੇ ਨਾਲ ਖਾਣਾ ਖਾਣ ਵਾਸਤੇ ਸੁਨਾਮ ਪਟਿਆਲਾ ਸੜਕ ਤੇ ਸਥਿਤ ਇੱਕ ਢਾਬੇ ਉਪਰ ਜਾ ਰਿਹਾ ਸੀ।

ਜਿੱਥੇ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਉਥੇ ਹੀ ਇਸ ਭਿਆਨਕ ਸੜਕ ਹਾਦਸੇ ਦੇ ਵਿੱਚ ਉਸ ਦੀ ਮੌਤ ਹੋ ਗਈ ਜਦਕਿ ਉਸ ਦੇ ਨਾਲ ਦੇ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਅਤੇ ਪਿਕਅੱਪ ਗੱਡੀ ਦਾ ਚਾਲਕ ਵੀ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਅਤੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Check Also

ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ  ਜਦੋਂ ਇੱਕ ਫਿਲਮ ਬਣ ਕੇ ਤਿਆਰ ਹੁੰਦੀ ਹੈ ਤਾਂ ਉਸ ਫਿਲਮ …