ਆਈ ਤਾਜ਼ਾ ਵੱਡੀ ਖਬਰ
ਦੁਨੀਆ ਦੇ ਬਹੁਤ ਸਾਰੇ ਲੋਕ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਾਣ ਦੇ ਸੁਪਨੇ ਵੇਖਦੇ ਹਨ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਕਾਨੂੰਨੀ ਅਤੇ ਗੈਰਕਾਨੂੰਨੀ ਤਰੀਕੇ ਵੀ ਅਪਣਾਏ ਜਾਂਦੇ ਹਨ। ਉਥੇ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਬਹੁਤ ਸਾਰੇ ਵੀਜ਼ਾ ਧਾਰਕਾਂ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਪਰ ਨਵੇਂ ਬਣੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਪਹਿਲਾਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕਾਫੀ ਹੱਦ ਤੱਕ ਕਟੌਤੀ ਕਰ ਦਿੱਤੀ ਗਈ ਹੈ ਜਿਸ ਨਾਲ ਕਈ ਲੋਕਾਂ ਨੂੰ ਰਾਹਤ ਮਿਲੀ ਹੈ। ਆਏ ਦਿਨ ਹੀ ਅਮਰੀਕਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਜਾਂਦੀ ਹੈ।
ਹੁਣ ਅਮਰੀਕਾ ਸਰਕਾਰ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤ ਵਾਸੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਚ ਵਨ ਬੀ ਵੀਜ਼ਾ ਧਾਰਕਾਂ ਨੂੰ ਜੋ ਬਾਇਡਨ ਪ੍ਰਸ਼ਾਸਨ ਵੱਲੋਂ ਇਕ ਹੋਰ ਰਾਹਤ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਇਮੀਗ੍ਰੇਸ਼ਨ ਸਬੰਧੀ ਇਕ ਹੋਰ ਅਨੁਕੂਲ ਕਦਮ ਚੁੱਕਿਆ ਗਿਆ ਹੈ। ਜਿਸ ਦੇ ਤਹਿਤ ਹੁਣ ਹਜ਼ਾਰਾਂ ਉਨ੍ਹਾਂ ਭਾਰਤੀ-ਅਮਰੀਕੀ ਔਰਤਾਂ ਨੂੰ ਕੰਮ ਕਰਨ ਦਾ ਮੌਕਾ ਮਿਲੇਗਾ। ਜਿਸ ਵਾਸਤੇ ਕੰਮ ਕਰਨ ਦੇ ਅਧਿਕਾਰ ਤਹਿਤ ਸਵੈ ਮਨਜ਼ੂਰੀ ਦੇਣ ਲਈ ਸਹਿਮਤੀ ਦਿੱਤੀ ਗਈ ਹੈ।
ਕਿਉਂਕਿ ਬਹੁਤ ਸਾਰੇ ਨੌਜਵਾਨ ਐੱਚ 1 ਬੀ ਵੀਜ਼ਾ ਧਾਰਕ ਆਪਣੇ ਜੀਵਨ ਸਾਥੀ ਨੂੰ ਅਮਰੀਕਾ ਬੁਲਾਉਦੇ ਹਨ। ਭਾਰਤ ਅਤੇ ਚੀਨ ਦੇ ਬਹੁਤ ਸਾਰੇ ਲੋਕ ਅਮਰੀਕਾ ਦੀਆਂ ਤਕਨੌਲਜੀ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰਦੇ ਹਨ। ਇਹ ਵੀਜ਼ਾ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕੰਪਨੀਆਂ ਵਿੱਚ ਨੌਕਰੀ ਦੇਣ ਦੀ ਇਜਾਜ਼ਤ ਦੇਣ ਵਾਲੇ ਕਰਮਚਾਰੀਆਂ ਦੇ ਹਿਤ ਵਿਚ ਹੈ। ਇਸ ਦੀ ਇਜ਼ਾਜਤ ਵਾਸਤੇ ਕੁਝ ਮਹੀਨੇ ਪਹਿਲਾਂ ਹੀ ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ ਵੱਲੋਂ ਪ੍ਰਵਾਸੀਆਂ ਦੇ ਜੀਵਨ ਸਾਥੀ ਵੱਲੋਂ ਮੁਕੱਦਮਾ ਦਾਇਰ ਕੀਤਾ ਗਿਆ ਸੀ।
ਜਿਸ ਉਪਰ ਵਿਚਾਰ ਚਰਚਾ ਕਰਨ ਤੋਂ ਬਾਅਦ ਹੋਮਲੈਂਡ ਸਕਿਊਰਟੀ ਵਿਭਾਗ ਵੱਲੋਂ ਇਸ ਤੇ ਫੈਸਲਾ ਕੀਤਾ ਗਿਆ ਹੈ। ਇਹ ਵੀਜ਼ਾ ਕੰਮ ਕਰਨ ਵਾਲੇ ਉਨ੍ਹਾਂ ਕਰਮਚਾਰੀਆਂ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਾਂ ਨੂੰ ਜਾਰੀ ਕੀਤਾ ਜਾਂਦਾ ਹੈ। ਜੋ ਅਮਰੀਕਾ ਵਿੱਚ ਪਹਿਲਾਂ ਹੀ ਰੁਜ਼ਗਾਰ ਆਧਾਰਤ ਕਨੂੰਨੀ ਸਥਾਈ ਨਿਵਾਸੀ ਦਰਜੇ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੇ ਹਨ। ਇਹ ਵੀਜ਼ਾ ਹਾਸਲ ਕਰਨ ਵਾਲੇ ਵਧੇਰੇ ਭਾਰਤੀ ਆਈ ਟੀ ਪੇਸ਼ੇਵਰ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …