ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਪੰਜਾਬੀਆਂ ਵੱਲੋਂ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਸਖਤ ਮਿਹਨਤ ਕੀਤੀ ਗਈ ਹੈ। ਪੰਜਾਬੀਆ ਵੱਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਵੀ ਚੁੱਕੇ ਗਏ ਹਨ ਜਿਨ੍ਹਾਂ ਦੀ ਉਥੋਂ ਦੀਆਂ ਸਰਕਾਰਾਂ ਵੱਲੋਂ ਪ੍ਰਸੰਸਾ ਵੀ ਕੀਤੀ ਗਈ ਹੈ। ਪੰਜਾਬੀਆਂ ਨੇ ਜਿਥੇ ਆਪਣੀ ਮਿਹਨਤ ਸਦਕਾ ਉੱਚ ਅਹੁਦਿਆਂ ਉੱਪਰ ਮਾਨ-ਸਨਮਾਨ ਹਾਸਲ ਕੀਤਾ ਹੈ ਉਥੋਂ ਦੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਨੂੰ ਹਮੇਸ਼ਾ ਸਨਮਾਨਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਬਣਦਾ ਹੋਇਆ ਮਾਣ-ਸਤਿਕਾਰ ਜਿਥੇ ਉਥੋਂ ਦੀਆਂ ਸਰਕਾਰਾਂ ਵੱਲੋਂ ਦਿੱਤਾ ਜਾ ਰਿਹਾ ਹੈ ਉਥੇ ਹੀ ਪੰਜਾਬੀਆਂ ਲਈ ਇਹ ਬਹੁਤ ਫ਼ਖ਼ਰ ਦੀ ਗੱਲ ਹੈ।
ਹੁਣ ਅਮਰੀਕਾ ਤੋਂ ਸਿੱਖ ਭਾਈਚਾਰੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਪੂਰੇ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਦੋ ਸੂਬਿਆਂ ਦੇ ਵਿੱਚ ਵਿਦਿਅਕ ਅਦਾਰਿਆਂ ਦੇ ਵਿਚ ਸਕੂਲੀ ਪਾਠਕ੍ਰਮ ਦੇ ਵਿੱਚ ਸਿੱਖ ਧਰਮ ਨੂੰ ਸ਼ਾਮਲ ਕੀਤੇ ਜਾਣ ਦੀ ਖੁਸ਼ਖਬਰੀ ਸਾਹਮਣੇ ਆਈ ਹੈ। ਜਿਸ ਸਦਕਾ ਹੁਣ ਅਮਰੀਕਾ ਦੇ ਵਿਚ ਢਾਈ ਕਰੋੜ ਤੋਂ ਵਧੇਰੇ ਵਿਦਿਆਰਥੀ ਸਿੱਖ ਧਰਮ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਅਮਰੀਕਾ ਦੇ ਦੋ ਸੂਬਿਆਂ ਓਟਾਹ ਅਤੇ ਮਿਸੀਸਿਪੀ ਨੂੰ ਜਿਥੇ ਪੰਦਰਵੇ ਅਤੇ ਸੋਲ੍ਹਵੇ ਰਾਜ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਹ ਅਮਰੀਕਾ ਦੇ ਇਨ੍ਹਾਂ ਦੋਹਾਂ ਸੂਬਿਆਂ ਦੇ ਵਿਚ ਜਿੱਥੇ ਓਟਾਹ ਵਿੱਚ 6,06,000 ਤੇ ਮਿਸੀਸਿਪੀ ਦੇ ਵਿੱਚ 4,57,000 ਵਿਦਿਆਰਥੀ ਸਿੱਖ ਭਾਈਚਾਰੇ ਬਾਰੇ ਸਿੱਖ ਪਰੰਪਰਾਵਾਂ, ਸਿੱਖ ਰਵਾਇਤਾ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਇਨ੍ਹਾਂ ਦੋਹਾਂ ਸੂਬਿਆਂ ਦੇ ਵਿੱਚ ਜਿੱਥੇ ਸਮਾਜਿਕ ਅਧਿਐਨ ਪਾਠਕ੍ਰਮ ਵਿੱਚ ਇਸ ਸਭ ਨੂੰ ਸ਼ਾਮਲ ਕੀਤਾ ਗਿਆ ਹੈ।
ਉਥੇ ਹੀ ਵਿਦਿਆਰਥੀ ਅਤੇ ਮਾਪੇ ਇਸ ਬਾਬਤ ਖੁਸ਼ ਹਨ ਕਿ ਹੁਣ ਉਨ੍ਹਾਂ ਨੂੰ ਧਰਮ ਨਾਲ ਜੁੜੀ ਹੋਈ ਜਾਣਕਾਰੀ ਮਿਲ ਸਕੇਗੀ ਜਿਸ ਵਾਸਤੇ ਉਨ੍ਹਾਂ ਵੱਲੋਂ ਧੰਨਵਾਦ ਵੀ ਕੀਤਾ ਗਿਆ ਹੈ। ਕਿਉਂਕਿ ਸਿੱਖ ਧਰਮ ਜਿੱਥੇ ਦੁਨੀਆਂ ਵਿੱਚ ਸਭ ਤੋਂ ਵਧੇਰੇ ਮੰਨੇ ਜਾਣ ਵਾਲੇ ਧਰਮਾਂ ਚ 5 ਵੇਂ ਨੰਬਰ ਤੇ ਆਉਂਦਾ ਹੈ। ਉਥੇ ਹੀ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜਨ ਸਬੰਧੀ ਇਹ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …