Breaking News

ਅਮਰੀਕਾ ਤੋਂ ਸੰਦੀਪ ਸਿੰਘ ਧਾਲੀਵਾਲ ਬਾਰੇ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ। ਅਮਰੀਕਾ ਵਿਚ ਪੰਜਾਬੀ ਸਰਦਾਰ ਨੌਜਵਾਨ ਸੰਦੀਪ ਸਿੰਘ ਧਾਲੀਵਾਲ ਦੀ ਸਤੰਬਰ 2019 ਵਿਚ ਆਪਣੀ ਡਿਊਟੀ ਨਿਭਾਉਂਦਿਆਂ ਹੋਈਆਂ ਮੌਤ ਹੋ ਗਈ ਸੀ। ਹੁਣ ਸਰਦਾਰ ਸੰਦੀਪ ਸਿੰਘ ਧਾਲੀਵਾਲ ਦੇ ਬਾਰੇ ਵਿਚ ਵੱਡੀ ਖਬਰ ਆ ਰਹੀ ਹੈ। ਜਿਸਦੀ ਪੰਜਾਬੀ ਭਾਈਚਾਰੇ ਵਲੋਂ ਸੋਭਾ ਹੋ ਰਹੀ ਹੈ।

ਭਾਰਤੀ ਮੂਲ ਦੇ ਮਰਹੂਮ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਅਮਰੀਕੀ ਸੰਸਦ ਸਨਮਾਨਿਤ ਕਰੇਗੀ। ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੇ ਉਨ੍ਹਾਂ ਦੇ ਨਾਂ ‘ਤੇ ਹਿਊਸਟਨ ਵਿਚ ਇਕ ਡਾਕਖਾਨੇ ਦਾ ਨਾਂ ਰੱਖਣ ਸਬੰਧੀ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਹੈ। ‘ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫਿਸ ਐਕਟ’ ਸੈਨੇਟ ਤੋਂ ਪਾਸ ਹੋਣ ਪਿੱਛੋਂ ਦਸਤਖ਼ਤ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੋਲ ਜਾਏਗਾ।

42 ਸਾਲਾਂ ਦੇ ਧਾਲੀਵਾਲ ਦੀ ਡਿਊਟੀ ਦੌਰਾਨ 27 ਸਤੰਬਰ, 2019 ਨੂੰ। ਗੋ -ਲ਼ੀ। ਨਾਲ। ਹੱ ਤਿ – ਆ। ਕਰ ਦਿੱਤੀ ਗਈ ਸੀ। ਅਕਤੂਬਰ 2019 ਵਿਚ ਮਹਿਲਾ ਐੱਮਪੀ ਲਿਜੀ ਫਲੈਚਰ ਦੀ ਅਗਵਾਈ ਵਿਚ ਦੋਵਾਂ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਟੈਕਸਾਸ ਦੇ ਪ੍ਰਤੀਨਿਧੀਆਂ ਨੇ ਉਨ੍ਹਾਂ ਦੇ ਸਨਮਾਨ ਵਿਚ ਇਕ ਬਿੱਲ ਪੇਸ਼ ਕੀਤਾ। ਫਲੈਚਰ ਨੇ ਕਿਹਾ ਕਿ ਧਾਲੀਵਾਲ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਬਿੱਲ ਨੂੰ ਪਾਸ ਕਰਵਾਉਣ ਵਿਚ ਯੋਗਦਾਨ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੀ ਹਾਂ। ਜੇਕਰ ਰਾਸ਼ਟਰਪਤੀ ਟਰੰਪ ਇਸ ਬਿੱਲ ‘ਤੇ ਦਸਤਖ਼ਤ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਦਿੰਦੇ ਹਨ ਤਾਂ ਇਹ ਕਿਸੇ ਵੀ ਭਾਰਤੀ ਮੂਲ ਦੇ ਅਮਰੀਕੀ ਦੇ ਨਾਂ ‘ਤੇ ਦੂਜਾ ਡਾਕਖਾਨਾ ਹੋਵੇਗਾ।

ਇਸ ਤੋਂ ਪਹਿਲੇ ਸਾਲ 2006 ਵਿਚ ਦੱਖਣੀ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਅਮਰੀਕੀ ਐੱਮਪੀ ਦਲੀਪ ਸਿੰਘ ਦੇ ਨਾਂ ‘ਤੇ ਇਕ ਡਾਕਖਾਨੇ ਦਾ ਨਾਂ ਰੱਖਿਆ ਗਿਆ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਬੰਦੇ ਦੀ ਕਿਸਮਤ ਨੇ ਰਾਤੋ ਰਾਤ ਮਾਰੀ ਪਲਟੀ , ਹੁਣ 30 ਸਾਲਾਂ ਤੱਕ ਹਰੇਕ ਮਹੀਨੇ ਮਿਲਦੇ ਰਹਿਣਗੇ 10 ਲੱਖ ਰੁਪਏ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੇਕਰ ਕਿਸਮਤ ਚੰਗੀ ਹੋਵੇ ਤਾਂ, ਮਨੁੱਖ ਆਪਣੀ ਜ਼ਿੰਦਗੀ ਦੇ …