ਆਈ ਤਾਜਾ ਵੱਡੀ ਖਬਰ
ਅਮਰੀਕੀ ਪ੍ਰਸ਼ਾਸਨ ਦੇ ਵਿਚ ਇਸ ਸਮੇਂ ਇਕ ਵੱਡੀ ਤਬਦੀਲੀ ਆਈ ਹੈ ਜਿਸ ਦਾ ਕਾਰਨ ਬੀਤੇ ਸਾਲ ਨਵੰਬਰ ਮਹੀਨੇ ਵਿੱਚ ਹੋਈਆਂ ਰਾਸ਼ਟਰਪਤੀ ਉਮੀਦਵਾਰ ਦੀਆਂ ਚੋਣਾਂ ਹਨ। ਇਨ੍ਹਾਂ ਚੋਣਾਂ ਦੇ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਨੇ ਆਪਣੇ ਵਿਰੋਧੀ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ ਅਮਰੀਕਾ ਦਾ 46ਵਾਂ ਰਾਸ਼ਟਰਪਤੀ ਬਣਨ ਦਾ ਮਾਣ ਹਾਸਲ ਕੀਤਾ। 20 ਜਨਵਰੀ 2021 ਨੂੰ ਬਤੌਰ ਰਾਸ਼ਟਰਪਤੀ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਕੀਤੀ ਅਤੇ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਨਿਰਦੇਸ਼ ਜਾਰੀ ਕੀਤੇ।
ਇਸ ਸਮੇਂ ਇਕ ਵੱਡੀ ਖ਼ਬਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੇ ਯੂ ਟਿਊਬ ਅਕਾਊਂਟ ਨੂੰ ਕੰਪਨੀ ਨੇ ਅਣਮਿੱਥੇ ਸਮੇਂ ਦੇ ਲਈ ਸਸਪੈਂਡ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਅਮਰੀਕੀ ਮੀਡੀਆ ਵੱਲੋਂ ਦਿੱਤੀ ਜਾ ਰਹੀ ਹੈ ਅਤੇ ਇਸ ਦੌਰਾਨ ਇਹ ਵੀ ਆਖਿਆ ਗਿਆ ਹੈ ਕਿ ਸਾਬਕਾ ਰਾਸ਼ਟਰਪਤੀ ਦੇ ਵਕੀਲ ਰੂਡੀ ਗਿਓ ਲਿਆਨੀ ਨੂੰ ਵੀ ਆਪਣੀ ਇਕ ਵੀਡੀਓ ਕਲਿੱਪ ਦੇ ਮੌਨੀਟਾਈਜੇਸ਼ਨ ਨੂੰ ਕਰਨ ਤੋਂ ਰੋਕ ਦਿੱਤਾ ਜਾਵੇਗਾ।
ਇਸ ਗੱਲ ਦੀ ਪੁਸ਼ਟੀ ਤਕਰੀਬਨ ਇਕ ਹਫਤੇ ਬਾਅਦ ਸੋਸ਼ਲ ਮੀਡੀਆ ਦੀ ਦਿੱਗਜ਼ ਕੰਪਨੀ ਵੱਲੋਂ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਆਖਿਆ ਕਿ ਉਹ ਸਾਬਕਾ ਰਾਸ਼ਟਰਪਤੀ ਟਰੰਪ ਦੇ ਚੈਨਲ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਹੋਰ ਵਧਾ ਰਹੇ ਹਨ। ਦੱਸਣਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਯੂ ਟਿਊਬ ਚੈਨਲ ਦੇ 30 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ। ਗੂਗਲ ਦੀ ਮਾਲਕੀਅਤ ਵਾਲੀ ਕੰਪਨੀ ਯੂਟਿਊਬ ਵੱਲੋਂ ਟਰੰਪ ਦੇ ਚੈਨਲ ਦੀ ਸਸਪੈਨਸ਼ਨ ਨੂੰ ਵਧਾਉਣ ਦਾ ਇਹ ਫੈਸਲਾ ਅਮਰੀਕਾ ਵਿੱਚ 6 ਜਨਵਰੀ ਨੂੰ ਕੈਪੀਟਲ ਹਿੱਲ ਦੇ ਵਿਚ ਹੋਏ ਦੰ-ਗਿ-ਆਂ ਤੋਂ ਬਾਅਦ ਲਿਆ ਗਿਆ।
ਕਿਉਂਕਿ ਇਨ੍ਹਾਂ ਘਟਨਾਵਾਂ ਦੇ ਕਾਰਨ ਕੰਪਨੀ ਨੂੰ ਕਈ ਤਰਾਂ ਦੀਆਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਕਈ ਹੋਰ ਸੋਸ਼ਲ ਮੀਡੀਆ ਪਲੇਟਫਾਰਮ ਉਪਰ ਪਹਿਲਾਂ ਹੀ ਟਰੰਪ ਦੇ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅਮਰੀਕੀ ਰਾਜਨੀਤਿਕ ਖਬਰਾਂ ਦੀ ਸੰਸਥਾ ਪਾਲਿਟਿਕੋ ਦੇ ਹਵਾਲੇ ਤੋਂ ਯੂਟਿਊਬ ਦੇ ਇਕ ਬੁਲਾਰੇ ਨੇ ਆਖਿਆ ਕਿ ਹਿੰ-ਸ-ਕ ਘਟਨਾਵਾਂ ਦੇ ਨਾਲ ਸੰਬੰਧਤ ਇਕ ਵੀਡੀਓ ਨੂੰ ਪੋਸਟ ਕਰਨ ਦੇ ਲਈ ਟਰੰਪ ਦੇ ਚੈਨਲ ਨੂੰ ਮੁਅੱਤਲ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …