ਆਈ ਤਾਜਾ ਵੱਡੀ ਖਬਰ
ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਰਹਿੰਦਾ ਹੈ। ਜਿੱਥੇ ਅਮਰੀਕਾ ਨੂੰ ਦੁਨੀਆਂ ਵਿੱਚ ਸਭ ਤੋਂ ਤਾਕਤਵਰ ਮੰਨਿਆ ਜਾਂਦਾ ਹੈ। ਅਮਰੀਕਾ ਵਿੱਚ ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਸਭ ਤੋਂ ਵਧੇਰੇ ਮਰੀਜ਼ ਕਰੋਨਾ ਦੀ ਚਪੇਟ ਵਿਚ ਆਏ ਹਨ। ਅਮਰੀਕਾ ਵਿੱਚ ਸਾਰੇ ਲੋਕਾਂ ਦੇ ਕੀਤੇ ਗਏ ਟੀਕਾਕਰਨ ਕਾਰਨ ਕਰੋਨਾ ਕੇਸਾਂ ਵਿੱਚ ਕਮੀ ਆ ਗਈ ਹੈ। ਉਥੇ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ । ਜਿੱਥੇ ਉਨ੍ਹਾਂ ਵੱਲੋਂ ਵਰਤੇ ਜਾਂਦੇ ਸੋਸ਼ਲ ਮੀਡੀਆ ਦੇ ਅਕਾਊਂਟ ਬੈਨ ਕਰ ਦਿੱਤੇ ਗਏ ਸਨ। ਉੱਥੇ ਹੀ ਉਨ੍ਹਾਂ ਵੱਲੋਂ ਆਪਣਾ ਨਵਾਂ ਪਲੇਟਫਾਰਮ ਸ਼ੁਰੂ ਕੀਤਾ ਗਿਆ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਹੁਣ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਵੱਖ ਹੋਣ ਉਪਰੰਤ ਉਨ੍ਹਾਂ ਉਪਰ ਤੇ ਉਨ੍ਹਾਂ ਦੇ ਪਰਿਵਾਰ ਉੱਪਰ ਦੋ ਵੱਖ-ਵੱਖ ਜਾਂਚ ਸ਼ੁਰੂ ਕੀਤੀਆਂ ਗਈਆਂ ਸਨ। ਜਿਨ੍ਹਾਂ ਵਿੱਚ ਇੱਕ ਜਾਂਚ ਨਿਊਯਾਰਕ ਦੇ ਅਟਾਰਨੀ ਜਨਰਲ ਦੇ ਦਫਤਰ ਤੋਂ ਹੋ ਰਹੀ ਹੈ। ਜਿਸ ਵਿੱਚ ਆਰਗਨਾਈਜੇਸ਼ਨ ਦੇ ਖ਼ਿਲਾਫ਼ ਅਪਰਾਧਕ ਜਾਂਚ ਕੀਤੀ ਜਾ ਰਹੀ ਹੈ।
ਜਿਸ ਵਿੱਚ ਟੈਕਸ ਸਬੰਧੀ ਅਤੇ ਬੈਂਕ ਦੇ ਧੋਖਾਧੜੀ ਅਤੇ ਵਿੱਤੀ ਮਾਮਲੇ ਵਿੱਚ ਗੜਬੜੀ ਕੀਤੇ ਜਾਣ ਦੀ ਜਾਂਚ ਜਾਰੀ ਹੈ। ਇਸ ਜਾਂਚ ਦੇ ਵਿੱਚ ਟਰੰਪ ਦੇ ਪਰਿਵਾਰਕ ਮੈਂਬਰ ਵੀ ਜਾਂਚ ਦੇ ਦਾਇਰੇ ਵਿੱਚ ਆ ਗਏ ਹਨ। ਇਸ ਲਈ ਕਿ ਡਿਸਟ੍ਰਿਕ ਅਟਾਰਨੀ ਦੇ ਦਫ਼ਤਰ ਨੇ ਟਰੰਪ ਦੇ ਮੁਖ ਵਿਤੀ ਅਧਿਕਾਰੀ ਉਪਰ ਸ਼ਿਕੰਜਾ ਕੱਸ ਦਿੱਤਾ ਹੈ। ਜਾਂਚ ਵਿਚ ਮਿਲੇ ਹੋਏ ਤੱਥਾਂ ਨੂੰ ਅਪਰਾਧਿਕ ਜਾਂਚ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।
ਦੋ ਸਹਾਇਕ ਅਟਾਰਨੀ ਜਨਰਲ ਅਪਰਾਧਿਕ ਜਾਂਚ ਵਿੱਚ ਸਹਿਯੋਗ ਕਰਨ ਲਈ ਅਟਾਰਨੀ ਜਰਨਲ ਦੀ ਟੀਮ ਵਿੱਚ ਸ਼ਾਮਲ ਹੋਣਗੇ। ਕੀਤੀ ਜਾ ਰਹੀ ਜਾਂਚ ਵਿੱਚ ਕਈ ਤੱਥ ਸਾਹਮਣੇ ਆ ਸਕਦੇ ਹਨ। ਸਾਬਕਾ ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਚੱਲ ਰਹੀਆਂ ਦੋ ਜਾਂਚਾ ਦੇ ਅੱਗੇ ਵਧਣ ਨਾਲ ਟਰੰਪ ਅਤੇ ਉਸ ਦੇ ਪਰਿਵਾਰ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਰਿਹਾ ਹੈ। ਸਿਵਲ ਦੀ ਕੀਤੀ ਜਾ ਰਹੀ ਇਸ ਜਾਂਚ ਨੂੰ ਸੁਤੰਤਰ ਰੂਪ ਨਾਲ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …