ਆਈ ਤਾਜ਼ਾ ਵੱਡੀ ਖਬਰ
।ਇਸ ਸਮੇਂ ਜਿਥੇ ਯੂਕਰੇਨ ਅਤੇ ਰੂਸ ਦੇ ਵਿਚਕਾਰ ਚੱਲ ਰਹੇ ਯੁੱਧ ਨੂੰ ਸਮਾਪਤ ਕਰਨ ਵਾਸਤੇ ਸਾਰੇ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸਦੇ ਚਲਦੇ ਹੋਏ ਰੂਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ। ਕਿਉਂਕਿ ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਜਾ ਰਹੇ ਹਵਾਈ ਹਮਲਿਆਂ ਦੇ ਕਾਰਨ ਭਾਰੀ ਜਾਨੀ,ਮਾਲੀ ਨੁਕਸਾਨ ਹੋ ਚੁੱਕਾ ਹੈ ਅਤੇ ਲੋਕਾਂ ਵੱਲੋਂ ਆਪਣੇ ਦੇਸ਼ ਨੂੰ ਛੱਡ ਕੇ ਦੂਸਰੇ ਦੇਸ਼ਾਂ ਵਿਚ ਸ਼ਰਣ ਲਈ ਜਾ ਰਹੀ ਹੈ। ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਲਗਾਤਾਰ ਹੀ ਯੂਕਰੇਨ ਨੂੰ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਉਸ ਉਪਰ ਦਬਾਅ ਨੂੰ ਵਧਾਇਆ ਜਾ ਰਿਹਾ ਹੈ।
ਅਮਰੀਕਾ ਵੱਲੋਂ ਜਿੱਥੇ ਇਸ ਯੁੱਧ ਨੂੰ ਰੋਕੇ ਜਾਣ ਵਾਸਤੇ ਸਖਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਯੂਕਰੇਨ ਨੂੰ ਹਥਿਆਰ ਵੀ ਮੁਹਇਆ ਕਰਵਾਏ ਗਏ ਹਨ। ਜਿਸ ਨਾਲ ਯੂਕਰੇਨ ਦੀਆਂ ਫੌਜਾਂ ਵੱਲੋਂ ਰੂਸ ਦੇ ਫੌਜੀ ਹਮਲਿਆਂ ਦਾ ਜਵਾਬ ਦਿੱਤਾ ਜਾ ਸਕੇ। ਅਮਰੀਕਾ ਨਾਲ ਜੁੜੀ ਹੋਈ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੋਨਾਲਡ ਟਰੰਪ ਜੋ ਕਿ ਅਮਰੀਕਾ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਰਹਿ ਚੁਕੇ ਹਨ।
ਜਿਨ੍ਹਾਂ ਨੂੰ ਅਦਾਲਤ ਵਿਚ ਮਾਣਹਾਨੀ ਦਾ ਦੋਸ਼ੀ ਨਿਊਯਾਰਕ ਦੇ ਇੱਕ ਜੱਜ ਵੱਲੋਂ ਪਾਇਆ ਗਿਆ ਹੈ। ਜਿੱਥੇ ਡੋਨਾਲਡ ਟਰੰਪ ਕੁਝ ਉਚਿਤ ਜਵਾਬ ਦੇਣ ਵਿੱਚ ਅਸਫਲ ਰਹੇ ਹਨ, ਕਿਉਂਕਿ ਉਨ੍ਹਾਂ ਉਪਰ ਨਿਊਯਾਰਕ ਦੇ ਐਟਾਰਨੀ ਜਨਰਲ ਵੱਲੋਂ ਕੁਝ ਦੋਸ਼ ਲਗਾਏ ਗਏ ਸਨ ਜੋ ਕੇ ਕਾਰੋਬਾਰੀ ਸੋਦਿਆਂ ਦੀ ਇਕ ਜਾਂਚ ਨੂੰ ਲੈ ਕੇ ਸਨ।
ਜਿੱਥੇ ਡੋਨਾਲਡ ਟਰੰਪ ਉਪਰ ਕਾਰੋਬਾਰ ਨੂੰ ਲੈ ਕੇ ਕੁਝ ਗੰਭੀਰ ਆਰੋਪ ਲੱਗੇ ਸਨ। ਉੱਥੇ ਹੀ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਂਦੇ ਹੋਏ ਸਹੀ ਜਵਾਬ ਨਹੀਂ ਦਿੱਤੇ ਗਏ ਅਤੇ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਾ ਹੋਣ ਦੇ ਚਲਦਿਆਂ ਹੋਇਆਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜੱਜ ਆਰਥਰ ਐਗਰੋਨ ਵੱਲੋਂ ਪ੍ਰਤੀ ਦਿਨ 10 ਹਜ਼ਾਰ ਡਾਲਰ ਦਾ ਜੁਰਮਾਨਾ ਅਦਾ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …