ਹੁਣ ਇਸ ਵਡੇ ਕੇਂਦਰੀ ਮੰਤਰੀ ਨੂੰ ਵੀ ਹੋ ਗਿਆ ਕੋਰੋਨਾ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵੀ ਕੋਰੋਨਾ ਪੀੜਤ ਹੋ ਗਏ ਹਨ। ਕੇਂਦਰੀ ਪੈਟਰੋਲੀਅਮ, ਕੁਦਰਤੀ ਗੈਸ ਅਤੇ ਸਟੀਲ ਮੰਤਰੀ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਟਵੀਟ ਕਰਕੇ, ਉਨ੍ਹਾਂ ਨੇ ਦੱਸਿਆ ਕਿ ਮੇਰਾ ਟੈਸਟ ਕੋਰੋਨਾ ਦੇ ਲੱਛਣਾਂ ਨੂੰ ਦਿਸਣ ਤੋਂ ਕਰਵਾਇਆ ਗਿਆ, ਜਿਸ ਵਿੱਚ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਹਸਪਤਾਲ ਵਿਚ ਦਾਖਲ ਹਾਂ ਅਤੇ ਡਾਕਟਰਾਂ ਦੀ ਸਲਾਹ ਨਾਲ ਸਿਹਤਮੰਦ ਹਾਂ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਮੇਦਾਂਤਾ ਹਸਪਤਾਲ ਵਿੱਚ ਦਾਖਲ ਹਨ।
ਦੱਸ ਦਈਏ ਕਿ ਬਹੁਤ ਸਾਰੇ ਦਿੱਗਜ਼ ਨੇਤਾ ਕੋਰੋਨਾ ਪੀੜਤ ਹੋ ਚੁੱਕੇ ਹਨ। ਹਾਲ ਹੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਜ਼ੇਟਿਵ ਪਾਏ ਗਏ ਸਨ ਅਤੇ ਉਹ ਵੀ ਆਪਣਾ ਇਲਾਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਕਰਵਾ ਰਹੇ ਹਨ। ਕੋਰੋਨਾ ਪੀੜਤਾਂ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਅਤੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਸ਼ਾਮਲ ਹਨ।
ਇਸ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੂੰ ਵੀ ਕੋਰੋਨਾ ਦੀ ਲਾਗ ਨਾਲ ਪੀੜਤ ਹੋਣ ਦੇ ਬਾਅਦ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੰਬਿਤ ਪਾਤਰਾ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਤੋਂ ਬਾਅਦ ਆਪਣਾ ਪਲਾਜ਼ਮਾ ਵੀ ਦਾਨ ਕੀਤਾ। ਉਨ੍ਹਾਂ ਨੇ ਖ਼ੁਦ ਇਹ ਜਾਣਕਾਰੀ ਜਨਤਕ ਕੀਤੀ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …