ਆਈ ਤਾਜਾ ਵੱਡੀ ਖਬਰ
ਜਦੋਂ ਦੀ ਕਰੋਨਾ ਦੀ ਉਤਪਤੀ ਸੰਸਾਰ ਵਿੱਚ ਹੋਈ ਹੈ , ਉਸ ਸਮੇਂ ਤੋਂ ਹੀ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰੋਨਾ ਦੀ ਮਾਰ ਕਾਰਨ ਸਭ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ,ਇਸ ਲਈ ਸਭ ਦੇਸ਼ਾਂ ਵੱਲੋਂ ਤਾਲਾਬੰਦੀ ਵੀ ਕੀਤੀ ਗਈ ਸੀ। ਹੁਣ ਸਾਰੇ ਵਿਸ਼ਵ ਅੰਦਰ ਫਿਰ ਤੋਂ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਭਾਰਤ ਵਿੱਚ ਵੀ ਕੋਰੋਨਾ ਕੇਸਾਂ ਦੇ ਵਿਚ ਮੁੜ ਤੋਂ ਵਾਧਾ ਹੋਣਾ ਸ਼ੁਰੂ ਹੋ ਚੁਕਾ ਹੈ। ਕਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਫਿਰ ਇਹਤਿਆਤ ਵਰਤੀ ਜਾ ਰਹੀ ਹੈ।
ਦਿਲੀ ਵਿੱਚ ਵੱਧ ਰਹੇ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਕੇਜਰੀਵਾਲ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੁਖਤਾ ਇੰਤਜ਼ਾਮ ਕਰ ਰਹੀ ਹੈ। ਦਿੱਲੀ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਵਿੱਚ ਵੀ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਅਚਾਨਕ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਕੇਂਦਰ ਸਰਕਾਰ ਸੋਚਾਂ ਵਿੱਚ ਪੈ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੁੱਧਵਾਰ ਨੂੰ ਇਕ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਉਹਨਾਂ ਨੇ ਕੋਰੋਨਾ ਦੀ ਰੋਕਥਾਮ ਲਈ ਵਰਤੀ ਜਾਣ ਵਾਲੀ ਵੈਕਸਿਨ ਨੂੰ ਲੋਕਾਂ ਵਿੱਚ ਮੁਹਈਆ ਕਰਵਾਉਣ ਬਾਰੇ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਇਸ ਵੈਕਸੀਨ ਨੂੰ ਲੋਕਾਂ ਵਾਸਤੇ ਬਿਨਾ ਕੀਮਤ ਤੋਂ ਮੁਹਈਆ ਕਰਦੀ ਹੈ, ਤਾਂ ਠੀਕ ਹੈ ਨਹੀਂ ਤਾਂ ਦਿੱਲੀ ਸਰਕਾਰ ਮੁਫ਼ਤ ਵਿੱਚ ਇਹ ਵੈਕਸੀਨ ਦਿੱਲੀ ਦੇ ਲੋਕਾਂ ਨੂੰ ਮੁੱਹਈਆ ਕਰੇਗੀ। ਅਰਵਿੰਦ ਕੇਜਰੀਵਾਲ ਨੇ ਇਸ ਗੱਲ ਦੀ ਖੁਸ਼ੀ ਪ੍ਰਗਟ ਕੀਤੀ ਗਈ ਹੈ ਕਿ 16 ਜਨਵਰੀ ਤੋਂ ਵੈਕਸੀਨ ਦਿੱਲੀ ਵਿਚ ਸ਼ੁਰੂ ਹੋ ਜਾਵੇਗੀ। ਸਭ ਤੋਂ ਪਹਿਲਾਂ ਇਸ ਦੀ ਖੁਰਾਕ ਕਰੋਨਾ ਯੋਧਿਆਂ ਨੂੰ ਦਿੱਤੀ ਜਾਵੇਗੀ। ਜਿਨ੍ਹਾਂ ਮੁਸਕਿਲ ਘੜੀ ਵਿਚ ਅੱਗੇ ਆ ਕੇ ਕੰਮ ਕੀਤਾ ਹੈ। ਜਿਨ੍ਹਾਂ ਵਿੱਚ ਸਿਹਤ ਕਾਮੇ,
ਫਰੰਟ ਲਾਈਨ ਵਰਕਰ ਅਤੇ ਪੁਲਸ ਮੁਲਾਜ਼ਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਵੈਕਸਿਨ ਕਰੋਨਾ ਯੋਧਿਆਂ ਤੋਂ ਬਾਅਦ ਉਨ੍ਹਾਂ 27 ਕਰੋੜ ਲੋਕਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 50 ਸਾਲ ਤੋਂ ਵੱਧ ਹੈ। ਦਿੱਲੀ ਵਿਚ ਮਰਹੂਮ ਡਾਕਟਰ ਹਿਤੇਸ਼ ਗੁਪਤਾ ,ਜਿਨ੍ਹਾਂ ਦੀ ਕਰੋਨਾ ਸਮੇਂ ਡਿਊਟੀ ਦੌਰਾਨ ਜਾਨ ਚਲੇ ਗਈ ਸੀ ,ਉਨ੍ਹਾਂ ਦੇ ਪਰਿਵਾਰ ਨੂੰ ਅੱਜ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1 ਕਰੋੜ ਦਾ ਚੈੱਕ ਭੇਂਟ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …