ਆਈ ਤਾਜਾ ਵੱਡੀ ਖਬਰ
ਸਾਥ ਜ਼ਿੰਦਗੀ ਦਾ ਇਕ ਅਹਿਮ ਹਿੱਸਾ ਹੁੰਦਾ ਹੈ ਜਿਸ ਦੀ ਬਦੌਲਤ ਅਸੀਂ ਮੁ-ਸ਼-ਕਿ-ਲ ਰਸਤਿਆਂ ਨੂੰ ਵੀ ਆਸਾਨੀ ਦੇ ਨਾਲ ਸਰ ਕਰ ਲੈਂਦੇ ਹਾਂ। ਜੇਕਰ ਇਹ ਸਾਥ ਸੱਚਾ ਹੋਵੇ ਅਤੇ ਇਸ ਦੇ ਪ੍ਰਤੀ ਕੋਈ ਵੀ ਦੋ ਰਾਇ ਨਾ ਹੋਵੇ ਤਾਂ ਦੁਨੀਆ ਦੀ ਕੋਈ ਅਜਿਹੀ ਮੰਜ਼ਿਲ ਨਹੀਂ ਜਿਸ ਨੂੰ ਪਾਇਆ ਨਾ ਜਾ ਸਕਦਾ ਹੋਵੇ। ਦੇਸ਼ ਅੰਦਰ ਮੌਜੂਦਾ ਸਮੇਂ ਚੱਲ ਰਹੇ ਖੇਤੀ ਅੰਦੋਲਨ ਦੌਰਾਨ ਵੀ ਬਹੁਤ ਸਾਰੇ ਲੋਕਾਂ ਦਾ ਸਾਥ ਕਿਸਾਨਾਂ ਨੂੰ ਮਿਲਿਆ ਹੈ। ਸ਼ਾਇਦ ਇਸ ਦੀ ਬਦੌਲਤ ਹੀ ਇਹ ਅੰਦੋਲਨ ਹੁਣ ਤੱਕ ਸ਼ਾਂਤ ਮਈ ਢੰਗ ਨਾਲ ਚਲਾਇਆ ਜਾ ਰਿਹਾ ਹੈ।
ਵਿਦੇਸ਼ਾਂ ਤੋਂ ਵੀ ਵੱਖ-ਵੱਖ ਵਰਗ ਦੇ ਲੋਕਾਂ ਨੇ ਆਪਣਾ ਸਾਥ ਕਿਸਾਨਾਂ ਦੇ ਨਾਮ ਕਰਵਾਇਆ ਹੈ। ਦੇਸ਼ ਦੇ ਅੰਦਰੋਂ ਵੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨੇ ਉਪਰ ਉਠਦੇ ਹੋਏ ਕਿਸਾਨਾਂ ਦੀ ਹਿਮਾਇਤ ਕੀਤੀ ਹੈ। ਇਸੇ ਦੌਰਾਨ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਮੁੜ ਤੋਂ ਕਿਸਾਨਾਂ ਪ੍ਰਤੀ ਸਮਰਥਨ ਨੂੰ ਜ਼ਾਹਰ ਕੀਤਾ ਹੈ। ਇਸ ਬਾਰੇ ਐਤਵਾਰ ਨੂੰ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹਨ।
ਸਾਡੀ ਸਰਕਾਰ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਆ ਰਹੀ ਹੈ। ਸਾਡੇ ਵੱਲੋਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦੇ ਲਈ ਕੇਂਦਰ ਸਰਕਾਰ ਦੀ ਜੰਮਕੇ ਨਿੰ-ਦਾ ਵੀ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਰਾਕੇਸ਼ ਟਿਕੈਤ ਵੱਲੋਂ ਕੀਤੇ ਗਏ ਟਵੀਟ ‘ਤੇ ਪ੍ਰਤੀਕਿਰਿਆ ਦਾ ਇਜ਼ਹਾਰ ਕਰਦੇ ਹੋਏ ਆਖਿਆ ਕਿ ਨਰੇਸ਼ ਜੀ ਤੁਸੀਂ ਲੋਕ ਕਠਿਨ ਸੰਘਰਸ਼ ਕਰ ਰਹੇ ਹੋਂ। ਮੈਂ ਆਪਣੀ ਪਾਰਟੀ ਅਤੇ ਸਰਕਾਰ ਰਾਹੀਂ ਤੁਹਾਡੀ ਹਰ ਸੰਭਵ ਮਦਦ ਕਰਾਂਗਾ।
ਜ਼ਿਕਰਯੋਗ ਹੈ ਕਿ ਰਾਕੇਸ਼ ਟਿਕੈਤ ਨੇ ਕੇਜਰੀਵਾਲ ਸਰਕਾਰ ਵੱਲੋਂ ਗਾਜ਼ੀਪੁਰ ਬਾਰਡਰ ਉਪਰ ਮੁਢੱਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਧੰਨਵਾਦ ਵਜੋਂ ਇਕ ਟਵੀਟ ਕਰਦੇ ਹੋਏ ਲਿਖਿਆ ਸੀ ਕਿ ਅਰਵਿੰਦ ਕੇਜਰੀਵਾਲ ਗਾਜ਼ੀਪੁਰ ਪ੍ਰਦਰਸ਼ਨ ਸਥਾਨ ‘ਤੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਤੁਹਾਡਾ ਆਭਾਰ। ਇਹ ਗੱਲ ਵੀ ਦੱਸਣਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਗਾਜ਼ੀਪੁਰ ਬਾਰਡਰ ਉਪਰ ਖੁਦ ਜਾ ਕੇ ਕਿਸਾਨਾਂ ਦੀ ਵਿਵਸਥਾ ਦੇ ਲਈ ਕੀਤੇ ਗਏ ਇੰਤਜ਼ਾਮ ਦਾ ਜਾਇਜ਼ਾ ਲਿਆ ਸੀ। ਇਸ ਤੋਂ ਇਲਾਵਾ ਦਿੱਲੀ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਕਈ ਹੋਰ ਵੀ ਸਹੂਲਤਾਂ ਦਿੱਤੀਆਂ ਗਈਆਂ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …