ਆਈ ਤਾਜਾ ਵੱਡੀ ਖਬਰ
ਸੜਕਾਂ ਤੇ ਘੁੰਮਦੇ ਅਵਾਰਾ ਪਸ਼ੂ ਹੁਣ ਤੱਕ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਲੈ ਚੁੱਕੇ ਹਨ l ਕਈ ਘਰਾਂ ਦੇ ਚਿਰਾਗ ਇਸ ਕਾਰਨ ਬੁੱਝ ਚੁੱਕੇ ਹਨ ਕਿ ਸੜਕਾਂ ਉੱਪਰ ਘੁੰਮਦੇ ਅਵਾਰਾ ਪਸ਼ੂ ਉਹਨਾਂ ਦੇ ਵਾਹਨਾਂ ਅੱਗੇ ਆ ਜਾਂਦੇ ਹਨ ਤੇ ਉਹਨਾਂ ਦੇ ਲਈ ਕਾਲ ਸਾਬਤ ਹੋ ਜਾਂਦੇ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਅਵਾਰਾ ਪਸ਼ੂ ਨੇ ਹੋਮ ਗਾਰਡ ਜਵਾਨ ਦੀ ਜਾਨ ਲੈ ਲਈ l ਮਾਮਲਾ ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਹਮਣੇ ਆਇਆ, ਜਿੱਥੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਹੋਮਗਾਰਡ ਜਵਾਨ ਦੀ ਮੌਤ ਹੋ ਗਈ।
ਹੋਮਗਾਰਡ ਜਵਾਨ ਡਿਊਟੀ ਤੋਂ ਘਰ ਵਾਪਸ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿੱਚ ਉਸ ਦੀ ਬਾਈਕ ਆਵਾਰਾ ਪਸ਼ੂ ਨਾਲ ਟਕਰਾ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਦੇ ਨਾਲ ਹਸਪਤਾਲ ਪਹੁੰਚਾਇਆ ਗਿਆ l ਜਿੱਥੇ ਉਸ ਦਾ ਇਲਾਜ ਚਲਦਾ ਪਿਆ ਸੀ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਮੁਲਾਜ਼ਮ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ। ਉੱਥੇ ਹੀ ਇਸ ਬੁਰੀ ਖਬਰ ਤੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਮ੍ਰਿਤਕ ਜਸਵੰਤ ਸਿੰਘ ਥਾਣਾ ਸਦਰ ਜਲਾਲਾਬਾਦ ਵਿਖੇ ਪੰਜਾਬ ਹੋਮ ਗਾਰਡ ਵਿੱਚ ਤਾਇਨਾਤ ਸੀ। ਬੀਤੀ ਸ਼ਾਮ ਜਦੋਂ ਉਹ ਆਪਣੀ ਡਿਊਟੀ ਤੋਂ ਘਰ ਜਾ ਰਿਹਾ ਸੀ ਤਾਂ, ਅਚਾਨਕ ਉਸ ਦੀ ਬਾਈਕ ਅਵਾਰਾ ਪਸ਼ੂ ਨਾਲ ਟਕਰਾ ਗਈ।
ਜਿਸ ਤੋਂ ਬਾਅਦ ਉਹ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਤੇ ਉਸਨੂੰ ਇਲਾਜ ਦੇ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਲਾਸ਼ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ । ਉੱਥੇ ਇਸ ਦੁਖਦਾਈ ਘਟਨਾ ਦੇ ਵਾਪਰਨ ਤੋਂ ਬਾਅਦ ਜਿੱਥੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ ਤੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …