ਆਈ ਤਾਜਾ ਵੱਡੀ ਖਬਰ
ਜਿੱਥੇ ਰੋਜ਼ਾਨਾ ਲਗਾਤਾਰ ਤਾਪਮਾਨ ਵੱਧਣ ਕਾਰਨ ਗਰਮੀ ਵੱਧ ਨਹੀਂ ਹੈ ਉਥੇ ਹੀ ਬੀਤੇ ਕੁਝ ਦਿਨਾਂ ਤੋਂ ਮੌਸਮ ਵਿਚ ਅਚਾਨਕ ਮੌਸਮ ਵਿੱਚ ਆਈ ਤਬਦੀਲੀ ਦੇ ਕਾਰਨ ਤਾਪਮਾਨ ਨੂੰ ਵਿਚ ਕਮੀ ਆਈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਅਚਾਨਕ ਮੌਸਮ ਖਰਾਬ ਹੋਣ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਤੇਜ਼ ਹਵਾਵਾਂ ਜਾਂ ਅਸਮਾਨੀ ਬਿਜਲੀ ਡਿੱਗਣ ਕਾਰਨ ਕੁਝ ਇਲਾਕਿਆਂ ਵਿਚ ਵੱਡਾ ਨੁਕਸਾਨ ਦੇਖਣ ਨੂੰ ਮਿਲਿਆ ਹੈ।
ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਇਸ ਖ਼ਬਰ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਦਰਅਸਲ ਇਹ ਖਬਰ ਕਾਦੀਆ ਦੇ ਨਜ਼ਦੀਕੀ ਪਿੰਡ ਤੋਂ ਸਾਹਮਣੇ ਆ ਰਹੀ ਹੈ। ਜਿਥੇ ਤੇਜ਼ ਹਵਾਵਾਂ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਹਾਸਦੇ ਦਾ ਸ਼ਿਕਾਰ ਹੋਏ ਮ੍ਰਿਤਕ ਨੌਜਵਾਨ ਦੀ ਪਹਿਚਾਣ ਰੂਬਲਪ੍ਰੀਤ ਸਿੰਘ ਪੁੱਤਰ ਸੁਖਵੰਤ ਸਿੰਘ ਉਮਰ 22 ਸਾਲਾਂ ਵਾਸੀ ਪਿੰਡ ਲੀਲ ਕਲਾਂ ਤੋਂ ਹੋਈ ਹੈ।
ਦਰਅਸਲ ਇਹ ਦਰਦਨਾਕ ਹਾਦਸਾ ਉਸ ਸਮੇ ਵਾਪਰਿਆ ਜਦੋਂ ਰੂਬਲਪ੍ਰੀਤ ਸਿੰਘ ਡੱਲੇ ਮੌੜ ਦੇ ਉਪਰ ਆਪਣੀ ਦੁਕਾਨ ਤੇ ਮੋਟਰ ਬੰਨਣ ਦਾ ਕੰਮ ਕਰਦਾ ਸੀ ਅਤੇ ਜਦੋਂ ਉਹ ਘਰ ਦੇ ਨਜ਼ਦੀਕ ਖੇਤਾਂ ਵਿੱਚ ਖੜ੍ਹਾ ਸੀ ਤਾਂ ਅਸਮਾਨ ਵਿਚ ਤੇਜ ਬਿਜਲੀ ਗੜ੍ਹਕੀ ਤਾਂ ਅਚਾਨਕ ਅਸਮਾਨੀ ਬਿਜਲੀ ਉਸ ਡਿੱਗ ਗਈ ਅਤੇ ਬਿਜਲੀ ਡਿੱਗਣ ਕਾਰਨ ਉਹ ਬੇਹੋਸ਼ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਜ਼ੇਰੇ ਇਲਾਜ ਲਈ ਨਜ਼ਦੀਕੀ ਕਾਦੀਆਂ ਦੇ ਹਸਪਤਾਲ ਵਿਚ ਲਿਜਾਇਆ ਗਿਆ ਪਰ ਉਸ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਬਟਾਲਾ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਪਰ ਹਸਪਤਾਲ ਨੂੰ ਜਾਂਦੇ ਸਮੇਂ ਰਸਤੇ ਵਿੱਚ ਵੀ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਕੁਦਰਤ ਦੇ ਕਹਿਰ ਕਾਰਨ ਇਸ ਨੌਜਵਾਨ ਦੀ ਮੌਤ ਹੋਣ ਕਾਰਨ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਹਰ ਪਾਸੇ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਭਰਾ ਦੇਸ਼ ਦੀ ਸੇਵਾ ਲਈ ਫੌਜ਼ ਵਿਚ ਸੇਵਾਵਾਂ ਨਿਭਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …