ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਜਿੱਥੇ ਹਵਾਈ ਉਡਾਨਾਂ ਨੂੰ ਕਾਫੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਸੀ ਅਤੇ ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ। ਉੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਤੇ ਕਰੋਨਾ ਪਾਬੰਦੀਆ ਦੇ ਨਾਲ ਜਿਥੇ ਘਰੇਲੂ ਉਡਾਣਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਉਥੇ ਹੀ ਦੂਸਰੇ ਦੇਸ਼ਾਂ ਵਿਚ ਆਉਣ-ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਨਾਂ ਨੂੰ ਵੀ ਕੁਝ ਖ਼ਾਸ ਸਮਝੌਤਿਆਂ ਦੇ ਤਹਿਤ ਸ਼ੁਰੂ ਕੀਤਾ ਗਿਆ ਸੀ। ਜਿੱਥੇ ਹੁਣ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ 27 ਮਾਰਚ ਤੋਂ ਮੁੜ ਉਡਾਨਾਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਘਰੇਲੂ ਉਡਾਨਾਂ ਲਗਾਤਾਰ ਜਾਰੀ ਹਨ।
ਜਿੱਥੇ ਇਨਸਾਨ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਘੱਟ ਸਮੇਂ ਦੇ ਵਿੱਚ ਜਾਣ ਲਈ ਹਵਾਈ ਸਫ਼ਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉੱਥੇ ਹੀ ਇਸ ਸਫਰ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਯਾਤਰੀਆਂ ਦਾ ਸਫ਼ਰ ਉਨ੍ਹਾਂ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਬਣ ਜਾਂਦਾ ਹੈ। ਹੁਣ ਅਸਮਾਨ ਵਿੱਚ ਉੱਡਦੇ ਹੋਏ ਹਵਾਈ ਜਹਾਜ਼ ਤੋਂ ਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਬੰਗਲੌਰ ਤੋਂ ਕਲਕੱਤਾ ਏਅਰ ਏਸ਼ੀਆ ਦਾ ਇੱਕ ਜਹਾਜ ਐਤਵਾਰ ਨੂੰ ਜਾ ਰਿਹਾ ਸੀ। ਉਸ ਸਮੇਂ ਹੀ ਜਹਾਜ ਵਿਚ ਸਫ਼ਰ ਕਰ ਰਹੇ ਇਕ ਯਾਤਰੀ ਦੀ ਅਚਾਨਕ ਸਿਹਤ ਖਰਾਬ ਹੋਣ ਤੇ ਉਸਨੂੰ ਪਹਿਲਾਂ ਜਹਾਜ਼ ਦੇ ਅੰਦਰ ਹੀ ਮੈਡੀਕਲ ਸਹੂਲਤ ਦਿੱਤੀ ਗਈ।
ਇਹ ਯਾਤਰੀ ਪੱਛਮੀ ਬੰਗਾਲ ਦੇ ਮੋਦਿਨੀਪੁਰ ਦੇ ਰਹਿਣ ਵਾਲੇ ਤੈਮੂਰ ਅਲੀ ਖਾਨ 33 ਸਾਲਾਂ ਦੀ ਗੰਭੀਰ ਹਾਲਤ ਨੂੰ ਦੇਖ ਕੇ ਉਸ ਹਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਭੂਵਨੇਸ਼ਵਰ ਹਵਾਈ ਅੱਡੇ ਤੇ ਕੀਤੀ ਗਈ। ਜਿਸ ਬਾਰੇ ਪਹਿਲਾਂ ਹੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ। ਜਿਨ੍ਹਾਂ ਵੱਲੋਂ ਤੁਰੰਤ ਹੀ ਫਲਾਈਟ ਦੇ ਪਹੁੰਚਦੇ ਸਾਰ ਮੈਡੀਕਲ ਸਹੂਲਤ ਦਿੱਤੀ ਗਈ ਅਤੇ ਮਰੀਜ਼ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਕੈਪੀਟਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ।
ਇੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਯਾਤਰੀ ਤੈਮੂਰ ਅਲੀ ਖਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਇਕ ਅਧਿਕਾਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਹਾਜ਼ ਦੀ ਸਵੇਰੇ ਲਗਭਗ 7:56 ਮਿੰਟ ਤੇ ਲੈਂਡਿੰਗ ਕਰਵਾਉਣੀ ਪਈ ਸੀ। ਕਿਉਂ ਕੇ ਸਫ਼ਰ ਕਰਦੇ ਹੋਏ ਅਚਾਨਕ ਹੀ ਯਾਤਰੀ ਦੀ ਸਿਹਤ ਖਰਾਬ ਹੋ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …