Breaking News

ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਸ ਦੇਸ਼ ਚੋ ਆ ਰਹੀ ਇਹ ਵੱਡੀ ਖਬਰ – ਹੋ ਸਕਦਾ ਇਹ ਕੰਮ

ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਕਾਰਨ ਵਿਸ਼ਵ ਉੱਪਰ ਕਈ ਤਰ੍ਹਾਂ ਦੇ ਖਤਰੇ ਮੰਡਰਾ ਰਹੇ ਹਨ ਜਿਸ ਦਾ ਸਾਹਮਣਾ ਹੁਣ ਤੱਕ ਸੰਸਾਰ ਦੇ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਕੇ ਕੀਤਾ ਜਾ ਰਿਹਾ ਹੈ। ਇਹਨਾਂ ਪਾਬੰਦੀਆਂ ਦੇ ਵਿੱਚ ਤਾਲਾਬੰਦੀ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਗਿਆ ਸੀ ਜਿਸ ਦੌਰਾਨ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਨ੍ਹਾਂ ਉਡਾਨਾਂ ਦੇ ਬੰਦ ਹੋਣ ਕਾਰਨ ਦੁਨੀਆਂ ਦੇ ਤਮਾਮ ਦੇਸ਼ਾਂ ਦੀ ਅਰਥ-ਵਿਵਸਥਾ ਪੂਰੀ ਤਰ੍ਹਾਂ ਡਾਂਵਾਡੋਲ ਹੋ ਗਈ ਸੀ। ਜਿਸ ਨੂੰ ਮੁੜ ਤੋਂ ਪੈਰਾਂ ਭਾਰ ਕਰਨ ਦੇ ਲਈ ਕਈ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸੇ ਦੇ ਅੰਤਰਗਤ ਹੀ ਦੱਖਣੀ ਆਸਟ੍ਰੇਲੀਆ ਰਾਜ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਾਪਸੀ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਜਿਸ ਤਹਿਤ ਦੱਖਣੀ ਆਸਟ੍ਰੇਲੀਆ ਦੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਦੇਸ਼ ਅੰਦਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਚਾਰਟਰ ਉਡਾਨਾਂ ਦੇ ਜ਼ਰੀਏ ਵਾਪਸ ਲੈ ਕੇ ਆਉਣ ਦੀ ਸ਼ੁਰੂਆਤ ਕੀਤੀ ਜਾਣੀ ਚਾਹੀਦੀ ਹੈ। ਹਾਲ ਹੀ ਦੇ ਵਿਚ ਦੱਖਣੀ ਆਸਟ੍ਰੇਲੀਆ ਨੂੰ ਉੱਤਰੀ ਖੇਤਰ ਦੀ ਅਗਵਾਈ ਕਰਦਿਆਂ ਆਸਟ੍ਰੇਲੀਆ ਦੇ ਇੰਟਰਨੈਸ਼ਨਲ ਐਜੂਕੇਸ਼ਨ ਐਸੋਸੀਏਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਫਿਨ ਹਨੀਵੁੱਡ ਵੱਲੋਂ ਅੰਤਰਰਾਸ਼ਟਰੀ ਸਿੱਖਿਆ ਉਦਯੋਗ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਵਿਚਾਰ ਪੇਸ਼ ਕੀਤਾ ਗਿਆ ਹੈ।

ਪਿਛਲੇ ਸਾਲ ਮਾਰਚ 2020 ਦੇ ਵਿਚ ਸਰਹੱਦਾਂ ਬੰਦ ਹੋਣ ਤੋਂ ਬਾਅਦ ਨਵੰਬਰ ਵਿਚ ਐਨ.ਟੀ. ਵਲੋਂ ਚਾਰਟਰ ਉਡਾਣ ਦੀ ਵਰਤੋਂ ਕਰਦਿਆਂ 63 ਵਿਦਿਆਰਥੀਆਂ ਨੂੰ ਸਿੰਘਾਪੁਰ ਤੋਂ ਡਾਰਵਿਨ ਲਿਆਂਦਾ ਗਿਆ ਸੀ। ਜੋ ਕਿ ਵਿਸ਼ਵ ਦੇ ਵਿਚ ਅੰਤਰਰਾਸ਼ਟਰੀ ਉਡਾਨਾਂ ਦੇ ਬੰਦ ਹੋਣ ਤੋਂ ਬਾਅਦ ਪਹਿਲੀ ਵਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਫੈਲਣ ਤੋਂ ਪਹਿਲਾਂ ਅੰਤਰਰਾਸ਼ਟਰੀ ਸਿੱਖਿਆ ਦਾ ਦੱਖਣੀ ਆਸਟ੍ਰੇਲੀਆ ਦੀ ਆਰਥਿਕਤਾ ਦੇ ਵਿਚ ਯੋਗਦਾਨ ਪ੍ਰਤੀ ਸਾਲ 2 ਅਰਬ ਆਸਟ੍ਰੇਲੀਅਨ ਡਾਲਰ ਸੀ। ਇਸ ਬਾਰੇ ਗੱਲ ਕਰਦੇ ਹੋਏ ਦੱਖਣੀ ਆਸਟ੍ਰੇਲੀਆ ਦੀ

ਸੰਘੀ ਸਰਕਾਰ ਦੇ ਸੰਸਦ ਮੈਂਬਰ ਜੇਮਜ਼ ਸਟੀਵਨਜ਼ ਨੇ ਆਖਿਆ ਕਿ ਜੇਕਰ ਸਰਕਾਰਾਂ ਵਧੇਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਦੇਸ਼ ਅੰਦਰ ਦਾਖ਼ਲ ਹੋਣ ਦੀ ਯੋਜਨਾ ਨੂੰ ਅੱਗੇ ਨਹੀਂ ਵਧਾਉਂਦੀਆਂ ਤਾਂ ਵਿਸ਼ਾਲ ਉਦਯੋਗ ਖਤਰੇ ਵਿੱਚ ਪੈ ਸਕਦੇ ਹਨ। ਸੋ ਇਸੇ ਕਾਰਨ ਹੀ ਸਰਕਾਰ ਨੂੰ ਦੇਸ਼ ਅੰਦਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਚਾਰਟਰ ਉਡਾਨਾਂ ਜ਼ਰੀਏ ਵਾਪਸ ਲਿਆਉਣ ਦੀ ਕੋਸ਼ਿਸ਼ ਉਪਰ ਵਿਚਾਰ ਕਰਨਾ ਚਾਹੀਦਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …