ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੇ ਦੇਸ਼ਾਂ ਨੂੰ ਪ੍ਰਭਾਵਤ ਕੀਤਾ ਸੀ। ਸਾਰੇ ਦੇਸ਼ਾਂ ਨੂੰ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜਰਨਾ ਪਿਆ ਸੀ। ਜਿਸ ਕਾਰਨ ਹਵਾਈ ਸੇਵਾਵਾਂ ਨੂੰ ਵੀ ਠੱਪ ਕਰਨਾ ਪੈ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇਨਜ਼ਰ ਮੁੜ੍ਹ ਤੋਂ ਸਾਰੇ ਦੇਸ਼ਾਂ ਵੱਲੋਂ ਹਵਾਈ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ ਸੀ। ਕਰੋਨਾ ਦੇ ਚੱਲਦੇ ਹੋਏ ਹਵਾਈ ਸੇਵਾਵਾਂ ਨੂੰ ਸੀਮਤ ਨਹੀਂ ਰੱਖਿਆ ਜਾ ਰਿਹਾ ਹੈ। ਭਾਰਤ ਵਿੱਚ ਵੀ ਪਹਿਲਾਂ ਘਰੇਲੂ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਅਤੇ ਉਸ ਤੋਂ ਬਾਅਦ ਅੰਤਰ ਰਾਸ਼ਟਰੀ ਫਲਾਈਟ ਸ਼ੁਰੂ ਕਰ ਦਿੱਤੀਆਂ ਗਈਆਂ ਸਨ।
ਹੁਣ ਇੰਡੀਆ ਤੋਂ ਅੰਤਰ ਰਾਸ਼ਟਰੀ ਫਲਾਈਟ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ ਅਮਰੀਕਾ ਅਤੇ ਬ੍ਰਿਟੇਨ ਵੱਲੋਂ ਕਰੋਨਾ ਸਬੰਧੀ ਟੀਕਾ ਕਰਣ ਸ਼ੁਰੂ ਕਰਨ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕੌਮਾਂਤਰੀ ਉਡਾਣਾਂ ਨੂੰ ਦੁਬਾਰਾ ਸ਼ੁਰੂ ਕਰਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਏਅਰ ਲਾਇਨਾਂ ਨਾਲ ਬੈਠਕ ਬੁਲਾਈ ਹੈ। ਬਹੁਤ ਸਾਰੇ ਅਜਿਹੇ ਮੁਲਕ ਹਨ ਜੋ ਭਾਰਤ ਨਾਲ ਨਿਯਮਤ ਉਡਾਣ ਸ਼ੁਰੂ ਕਰਨਾ ਚਾਹੁੰਦੇ ਹਨ, ਤੇ ਕੁਝ ਨਹੀਂ ਕਰਨਾ ਚਾਹੁੰਦੇ।
ਇਹ ਸਭ ਗੱਲ ਬਾਤ ਤੇ ਨਿਰਭਰ ਕਰੇਗਾ। ਹੁਣ ਤੱਕ 23 ਮੁਲਕਾਂ ਨਾਲ ਦੋ-ਪੱਖੀ ਏਅਰ ਬੱਬਲ ਕਰਾਰ ਹੋ ਚੁੱਕਾ ਹੈ। ਵੰਦੇ ਭਾਰਤ ਮਿਸ਼ਨ ਤੇ ਦੋ ਪੱਖੀ ਏਅਰ ਬੱਬਲ ਸਮਝੌਤੇ ਤਹਿਤ ਸੀਮਤ ਉਡਾਨਾਂ ਹੀ ਚਲਾਈਆਂ ਜਾ ਰਹੀਆਂ ਹਨ। ਭਾਰਤ ਵਿਚ ਨਿਯਮਤ ਕੌਮਾਂਤਰੀ ਉਡਾਣਾਂ ਮਾਰਚ ਤੋਂ ਬੰਦ ਹਨ ਅਤੇ ਇਹ ਪਾਬੰਦੀ 31 ਦਸੰਬਰ ਤੱਕ ਜਾਰੀ ਹੈ। ਸੂਤਰਾਂ ਨੇ ਕਿਹਾ ਹੈ ਕਿ ਹਾਲਾਂਕਿ ਕੌਮਾਂਤਰੀ ਉਡਾਣਾਂ ਲਈ ਇਹ ਮਾਡਲ ਨਹੀਂ ਹੋਵੇਗਾ ਕਿਉਂਕਿ ਉਨ੍ਹਾਂ ਦੇਸ਼ਾਂ ਤੇ ਨਿਰਭਰ ਕਰੇਗਾ
ਜੋ ਭਾਰਤ ਤੋਂ ਉਡਾਣਾਂ ਦੀ ਇਜਾਜ਼ਤ ਦਿੰਦੇ ਹਨ। ਘਰੇਲੂ ਉਡਾਣਾਂ ਨੂੰ ਸ਼ੁਰੂ ਵਿਚ covid 19 ਦੇ ਪਹਿਲੇ ਪੱਧਰ ਦੇ ਮੁਕਾਬਲੇ 33 ਫੀਸਦੀ ਉਡਾਣਾਂ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ ਇਸ ਨੂੰ ਬਾਅਦ ਵਿੱਚ ਪੜਾਅ ਵਾਰ ਤਰੀਕੇ ਨਾਲ ਵਧਾਇਆ ਗਿਆ ਹੈ। ਇਸ ਨੂੰ ਵਧਾ ਕੇ ਮੌਜੂਦਾ ਸਮੇਂ ਵਿੱਚ 80 ਫੀਸਦੀ ਕਰ ਦਿੱਤਾ ਗਿਆ ਹੈ। ਕਰੋਨਾ ਵਿਚਕਾਰ ਮਈ ਵਿੱਚ ਘਰੇਲੂ ਉਡਾਣਾਂ ਨੂੰ ਇਜਾਜ਼ਤ ਦੇਣ ਦੇ ਛੇ ਮਹੀਨਿਆਂ ਤੋਂ ਵਧ ਸਮੇਂ ਪਿੱਛੋਂ ਇਹ ਪਹਿਲੀ ਵਾਰ ਹੈ ਜਦੋਂ ਹਵਾਬਾਜ਼ੀ ਮੰਤਰਾਲੇ ਨੇ ਕੌਮਾਂਤਰੀ ਉਡਾਣਾਂ ਨੂੰ ਸ਼ੁਰੂ ਕਰਨ ਤੇ ਚਰਚਾ ਸ਼ੁਰੂ ਕੀਤੀ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …