ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੋਇਆ ਹੈ। ਇਸ ਦੀ ਚਪੇਟ ਵਿਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ। ਸਰਦੀ ਦੇ ਵਾਧੇ ਨਾਲ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਅਗਲੀ ਲਹਿਰ ਦੇ ਕਾਰਨ ਫਿਰ ਤੋਂ ਕਰਫ਼ਿਊ ਲਗਾ ਦਿੱਤਾ ਗਿਆ ਹੈ। ਇਸ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਇਸਦੇ ਚਲਦੇ ਹੋਏ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਹਨ ਤੇ ਲੋਕ ਬੇਰੁਜ਼ਗਾਰ ਹੋ ਗਏ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਇਸ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿੱਚ ਹਨ। ਇਸ ਲਈ ਸਭ ਦੇਸ਼ਾਂ ਵੱਲੋਂ ਇਸ ਦੇ ਬਚਾਅ ਤੋਂ ਅਗਲੀ ਰਣਨੀਤੀ ਬਣਾ ਕੇ ਕੰਮ ਕੀਤੇ ਜਾ ਰਹੇ ਹਨ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਬਰਤਾਨੀਆ ਵਿਚ ਕਰੋਨਾ ਦੇ ਨਵੀ ਕਿਸਮ ਦੇ ਕੇਸ ਵੇਖੇ ਜਾ ਰਹੇ ਹਨ। ਅੰਤਰਰਾਸ਼ਟਰੀ ਫਲਾਈਟ ਬਾਰੇ ਹੁਣ ਇੱਕ ਹੋਰ ਵੱਡੀ ਖਬਰ ਦਾ ਐਲਾਨ ਹੋਇਆ ਹੈ।
ਬ੍ਰਿਟੇਨ ਵਿਚ ਨਵੀਂ ਕਿਸਮ ਦੇ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਭਾਰਤ ਵੱਲੋਂ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ ਤੇ 31 ਦਸੰਬਰ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ ਤੇ ਸੋਮਵਾਰ ਰਾਤ ਤੋਂ ਹੀ ਯਾਤਰੀਆਂ ਲਈ RT- PCR ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਯਾਤਰੀ ਆਪਣੇ ਘਰ ਜਾ ਸਕਣਗੇ। ਏਅਰ ਇੰਡੀਆ ਵੱਲੋਂ ਆਪਣੇ ਅਧਿਕਾਰਿਕ ਅਕਾਊਂਟ ਤੋਂ ਟਵੀਟ ਕਰਕੇ ਉਡਾਣ ਤੇ ਲਗਾਈ ਗਈ
ਪਾਬੰਦੀ ਬਾਰੇ ਜਾਣਕਾਰੀ ਦਿੱਤੀ ਗਈ ਹੈ। ਏਅਰ ਇੰਡੀਆ ਨੇ ਓਮਾਨ ਆਉਣ ਜਾਣ ਵਾਲੀਆਂ ਉਡਾਣਾਂ ਤੇ ਵੀ ਪਾਬੰਦੀ ਲਗਾ ਦਿੱਤੀ ਹੈ । ਇਹ ਪਾਬੰਦੀ 22 ਦਸੰਬਰ ਤੋ 29 ਦਸੰਬਰ ਤੱਕ ਲਾਗੂ ਕੀਤੀ ਗਈ ਹੈ। ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਡਾਣ ਮੰਤਰਾਲੇ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਕਿਉ ਕੇ ਬ੍ਰਿਟੇਨ ਵਿਚ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਇਹ ਪਾਬੰਦੀ ਲਗਾਉਣੀ ਜ਼ਰੂਰੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …