ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਵਾਸਤੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਅਜਿਹੀਆਂ ਘਟਨਾਵਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਹੀ ਬਹੁਤ ਸਾਰੇ ਨਿਯਮ ਸੜਕ ਮੰਤਰਾਲੇ ਵੱਲੋਂ ਲਾਗੂ ਕੀਤੇ ਜਾਂਦੇ ਹਨ। ਹੁਣ ਅੰਤਿਮ ਸੰਸਕਾਰ ਵਿਚ ਜਾ ਰਿਹਾ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ,ਜਿਸ ਵਿਚ 6 ਲੋਕਾਂ ਦੀ ਮੌਤ ਹੋਈ ਹੈ।
ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਕਿ ਜਿੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਲੁਧਿਆਣਾ ਦੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਵੱਲੋਂ ਜੇਸੀਬੀ ਦੀ ਮਸ਼ੀਨ ਦੀ ਮਦਦ ਨਾਲ ਕਾਰ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਕਾਰ ਵਿਚ ਮੌਜੂਦ ਸਾਰੇ ਲੋਕਾਂ ਨੂੰ ਬਾਹਰ ਕੱਢ ਕੇ ਸਿਹਤ ਕੇਂਦਰ ਵਿਚ ਪਹੁੰਚਾਇਆ ਗਿਆ। ਇਸ ਹਾਦਸੇ ਵਿਚ ਜਿੱਥੇ ਅੱਠ ਲੋਕਾਂ ਨੂੰ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਤੇ 6 ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ ਹੈ।
ਲੁਧਿਆਣਾ ਤੋਂ ਇਹ ਸਾਰੇ ਲੋਕ ਆਪਣੇ ਇਕ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਜਿਨ੍ਹਾਂ ਦੀ ਉੱਤਰ ਪ੍ਰਦੇਸ਼ ਦੇ ਸ਼੍ਰਾਵਸਤੀ ਦੇ ਇਕੌਨਾ ਖੇਤਰ ਵਿੱਚ ਇੱਕ ਸੜਕ ਹਾਦਸੇ ਵਿੱਚ ਇਸਨੂੰ ਪ੍ਰਭਾਵਿਤ ਹੋਏ ਹਨ। ਕਾਰ ਚਲਾਉਣ ਵਾਲਾ ਡਰਾਈਵਰ ਲੁਧਿਆਣੇ ਦਾ ਰਹਿਣ ਵਾਲਾ ਸੀ ਅਤੇ ਬਾਕੀ ਦੇ ਲੋਕ ਵੀ ਲੁਧਿਆਣੇ ਤੋਂ ਹੀ ਉਤਰ ਪ੍ਰਦੇਸ਼ ਵਿਚ ਆਪਣੇ ਮ੍ਰਿਤਕ ਰਿਸ਼ਤੇਦਾਰ ਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਆਏ ਸਨ।
ਜਿਥੇ ਵਾਪਰੇ ਸੜਕ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਅੱਠ ਲੋਕ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ ਅਤੇ ਪੁਲਸ ਨੂੰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਸ਼ਨੀਵਾਰ ਦੀ ਸਵੇਰ ਨੂੰ 6 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ ਉਸ ਤੇਜ਼ ਰਫਤਾਰ ਕਾਰ ਆਪਣਾ ਸੰਤੁਲਨ ਗੁਆ ਬੈਠੀ ਤੇ ਦਰਖਤ ਦੇ ਨਾਲ ਟਕਰਾ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …