ਆਈ ਤਾਜਾ ਵੱਡੀ ਖਬਰ
ਪਿਛਲੇ ਦੋ ਮਹੀਨਿਆਂ ਤੋਂ ਦੇਸ਼ ਅੰਦਰ ਕਰੋਨਾ ਫਿਰ ਤੋਂ ਪੈਰ ਪਸਾਰ ਰਿਹਾ ਹੈ। ਜੋ ਸਾਰੇ ਦੇਸ਼ ਲਈ ਚਿੰ-ਤਾ ਦਾ ਵਿਸ਼ਾ ਹੈ। ਇਸ ਲਈ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਕਰੋਨਾ ਦੀ ਇਸ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਕਰੋਨਾ ਦੇ ਕਾਰਨ ਸਭ ਤੋਂ ਵਧੇਰੇ ਪ੍ਰਭਾਵਤ ਮਹਾਰਾਸ਼ਟਰ ਸੂਬਾ ਹੋਇਆ ਹੈ।
ਜਿੱਥੇ ਸਭ ਤੋਂ ਪਹਿਲਾਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਅਤੇ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਸੀ। ਮਹਾਰਾਸ਼ਟਰ ਤੇ ਵੱਧ ਪ੍ਰਭਾਵਿਤ ਹੋਣ ਵਾਲੇ ਹਿੱਸੇ ਵਿੱਚ ਕੁਝ ਦਿਨਾਂ ਦਾ ਕਰਫਿਊ ਲਗਾ ਦਿੱਤਾ ਗਿਆ ਸੀ। ਇਸ ਕਰੋਨਾ ਦੀ ਚ-ਪੇ-ਟ ਵਿੱਚ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਆ ਚੁੱਕੀਆਂ ਹਨ। ਹੁਣ ਅੰਬਾਨੀ ਪਰਵਾਰ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈ-ਰਾ-ਨ ਰਹਿ ਗਿਆ ਹੈ, ਤੇ ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਦਯੋਗਪਤੀ ਅਨਿਲ ਅੰਬਾਨੀ ਦੇ ਵੱਡੇ ਬੇਟੇ ਅਨਮੋਲ ਅੰਬਾਨੀ ਵੱਲੋਂ ਦਿੱਤੇ ਗਏ ਬਿਆਨ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਅਨਮੋਲ ਅੰਬਾਨੀ ਨੇ ਕਿਹਾ ਕਿ ਦੇਸ਼ ਅੰਦਰ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦਾ ਆਮ ਲੋਕਾਂ ਦੀ ਜ਼ਿੰਦਗੀ ਤੇ ਬਹੁਤ ਅਸਰ ਹੋਇਆ ਹੈ। ਉਨ੍ਹਾਂ ਕਿਹਾ ਕੇ ਲਗਾਈਆਂ ਗਈਆਂ ਪਾਬੰਦੀਆਂ ਦੇ ਬਾਵਯੂਦ ਵੀ ਅਦਾਕਾਰ ਫ਼ਿਲਮਾਂ ਦੀ ਸ਼ੂਟਿੰਗ ਕਰ ਰਹੇ ਹਨ, ਕ੍ਰਿਕਟਰ ਕ੍ਰਿਕਟ ਖੇਡ ਰਹੇ ਹਨ, ਨੇਤਾਵਾਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਓਥੇ ਹੀ ਛੋਟੇ ਕਾਰੋਬਾਰਾਂ ਅਤੇ ਆਮ ਲੋਕਾਂ ਦਾ ਕੰਮ ਬੰਦ ਕੀਤਾ ਗਿਆ ਹੈ।
ਅਨਮੋਲ ਅੰਬਾਨੀ ਨੇ ਕਿਹਾ ਕਿ ਇਹ ਸਿਹਤ ਦੀ ਗੱਲ ਨਹੀਂ ਹੈ, ਅਸੀਂ ਸਾਰੇ ਅਨਜਾਣਪੁਣੇ ਵਿੱਚ ਇੱਕ ਵੱਡੀ ਤੇ ਬਹੁਤ ਡਰਾਉਂਣੀ ਯੋਜਨਾ ਵਿੱਚ ਫਸ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰ ਇਕ ਇਨਸਾਨ ਨੂੰ ਜ਼ਿੰਦਗੀ ਵਿੱਚ ਕੰਮ ਜ਼ਰੂਰੀ ਹੈ। 29 ਸਾਲਾ ਅਨਮੋਲ ਅੰਬਾਨੀ ਜੋ ਕਿ ਰਿਲਾਇੰਸ ਕੈਪਿਟਲ ਲਿਮਟਿਡ ਦੇ ਕਾਰਜਕਾਰੀ ਨਿਰਦੇਸ਼ਕ ਰਹੇ , ਉਨ੍ਹਾਂ ਟਵੀਟ ਕਰਕੇ ਲਾਕਡਾਊਨ ਵਰਗੇ ਸਖਤ ਨਿਯਮਾਂ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਛੋਟੇ ਕਾਰੋਬਾਰਾਂ ਅਤੇ ਦਿਹਾੜੀਦਾਰਾਂ ਨੂੰ ਬਹੁਤ ਨੁ-ਕ-ਸਾ-ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੀਆਂ ਪਾਬੰਦੀਆਂ ਦਾ ਲੋਕਾਂ ਦੀ ਜ਼ਿੰਦਗੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …