Breaking News

ਅੰਮ੍ਰਿਤਸਰ ਏਅਰਪੋਰਟ ਤੋਂ ਆਈ ਵੱਡੀ ਤਾਜਾ ਅਨੋਖੀ ਖਬਰ ਹਰ ਕੋਈ ਹੋ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਵਿਸ਼ਵ ਅੰਦਰ ਜਿੱਥੇ ਕਰੋਨਾ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਦੇ ਵਿੱਚ ਫਸ ਗਏ ਸਨ। ਬੰਦ ਕੀਤੀ ਹਵਾਈ ਆਵਾਜਾਈ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਮੁੜ ਤੋਂ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਸਾਰੇ ਮੁਸਾਫਰ ਆਪਣੇ ਟਿਕਾਣੇ ਤੇ ਪਹੁੰਚ ਸਕਣ। ਉੱਥੇ ਹੀ ਬਹੁਤ ਸਾਰੇ ਯਾਤਰੀਆਂ ਦੀ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਸਾਹਮਣੇ ਆਏ ਹਨ।

ਚੋਰੀ ,ਠੱਗੀ, ਸਮਗਲਿੰਗ ਕਰਨ ਵਾਲੇ ਅਨਸਰ ਆਪਣੇ ਕੰਮਾਂ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਹੀ ਲੈਂਦੇ ਹਨ। ਸਰਕਾਰ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਜਿਸ ਸਮੇਂ ਤੋਂ ਮੁੜ ਹਵਾਈ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ ਹੈ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਮਗਲਿੰਗ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਵੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਦੀ ਹੈ। ਜਿੱਥੇ ਕਸਟਮ ਵਿਭਾਗ ਦੀ ਟੀਮ ਵੱਲੋਂ ਸਵਾ ਕਿਲੋ ਸੋਨਾ ਜ਼ਬਤ ਕੀਤਾ ਗਿਆ ਹੈ। ਇਹ ਫਲਾਈਟ ਦੁਬਈ ਤੋਂ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚੀ ਸੀ। ਇਸ ਤੋਂ ਪਹਿਲਾਂ ਵੀ ਲਾਕ ਡਾਊਨ ਦੇ ਦੌਰਾਨ ਸ਼ੁਰੂ ਕੀਤੀ ਗਈ ਫਲਾਈਟ ਬੰਦੇ ਮਾਤਰਮ, ਜੋ ਕਿ ਦੁਬਈ ਤੋਂ ਅੰਮ੍ਰਿਤਸਰ ਆਈ ਸੀ।

ਉਸ ਵਿੱਚ ਵੀ ਪੰਜ ਕਰੋੜ ਰੂਪਏ ਦਾ ਸੋਨਾ ਬਰਾਮਦ ਕੀਤਾ ਗਿਆ ਸੀ। ਹੁਣ ਇਹ ਸੋਨਾ ਉਸ ਸਮੇਂ ਬਰਾਮਦ ਕੀਤਾ ਗਿਆ ਹੈ। ਜਦੋਂ ਇੰਡੀਗੋ ਕੰਪਨੀ ਦਾ ਜਹਾਜ ਦੁਬਈ ਤੋ ਅੰਮ੍ਰਿਤਸਰ ਏਅਰਪੋਰਟ ਤੇ ਉਤਰਿਆ ਸੀ। ਉਸ ਸਮੇਂ ਕਸਟਮ ਵਿਭਾਗ ਦੀ ਟੀਮ ਵੱਲੋਂ ਉਸ ਜਹਾਜ਼ ਦੀ ਰੈਂਮਜਿੰਗ ਸ਼ੁਰੂ ਕੀਤੀ ਗਈ ਸੀ। ਇਹ ਸੋਨਾ ਜਹਾਜ ਵਿਚ ਇਕ ਖਾਲੀ ਸੀਟ ਦੇ ਨੀਚੇ ਕਾਲੀ ਟੇਪ ਵਿੱਚ ਲੁਕਿਆ ਹੋਇਆ ਸੀ।

ਕਸਟਮ ਵਿਭਾਗ ਵੱਲੋਂ ਟ੍ਰੇਸ ਕਰਦੇ ਸਾਰ ਹੀ ਇਸ ਸੋਨੇ ਨੂੰ ਜ਼ਬਤ ਕਰ ਲਿਆ ਗਿਆ। ਇਸ ਘਟਨਾ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਇਹ ਅੰਮ੍ਰਿਤਸਰ ਦਾ ਇਹ ਹਵਾਈ ਅੱਡਾ ਸੋਨਾ ਸਮੱਗਲਰਾਂ ਦੇ ਨਿਸ਼ਾਨੇ ਤੇ ਹੈ। ਇਸ ਬਾਬਤ ਯਾਤਰਾ ਕਰਨ ਵਾਲੇ ਯਾਤਰੀਆਂ ਕੋਲੋਂ ਵੀ ਜਾਣਕਾਰੀ ਲਈ ਗਈ ਹੈ। ਬਹੁਤ ਸਾਰੇ ਯਾਤਰੀਆਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿੱਚ 65 ਲੱਖ ਰੁਪਏ ਦੱਸੀ ਜਾ ਰਹੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …