Breaking News

ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟਾਂ ਦੇ ਉਡਣ ਬਾਰੇ ਆਈ ਇਹ ਵੱਡੀ ਖਬਰ

ਰਾਜਾ ਸਾਂਸੀ ਅੰਮ੍ਰਿਤਸਰ ਏਅਰਪੋਰਟ ਤੋਂ ਆਈ ਇਹ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਕਰਕੇ ਸਾਰਾ ਸਿਸਟਮ ਹੀ ਹਿਲ ਗਿਆ ਸੀ ਸਾਰੀ ਦੁਨੀਆਂ ਵਿਚ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਵਾਇਰਸ ਦਾ ਕਰਕੇ ਫਲਾਈਟਾਂ ਤੇ ਵੀ ਪਾਬੰਦੀ ਲਗ ਗਈ ਸੀ ਜਿਸ ਵਿਚ ਹੁਣ ਹੋਲੀ ਹੋਲੀ ਖੁਲ ਦਿੱਤੀ ਗਈ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟਾਂ ਦੇ ਉਡਣ ਬਾਰੇ ਵੱਡੀ ਖਬਰ ਆ ਰਹੀ ਹੈ।

ਕੋਰੋਨਾ ਵਾਇਰਸ ਕਾਰਨ ਹੋਏ ਲੌਕਡਾਊਨ ਤੋਂ ਬਾਅਦ ਹੁਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀਆਂ ਦੀ ਗਿਣਤੀ ‘ਚ ਇਜ਼ਾਫਾ ਹੋਇਆ ਹੈ। ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਮਈ ਮਹੀਨੇ ਤੋਂ ਬਾਅਦ ਉਡਾਣਾਂ ਦੀ ਗਿਣਤੀ ‘ਚ ਵੀ ਹਰ ਮਹੀਨੇ ਲਗਾਤਾਰ ਵਾਧਾ ਹੋ ਰਿਹਾ ਹੈ।

ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਜੁਲਾਈ ਦੇ ਮੁਕਾਬਲੇ ਅਗਸਤ ਮਹੀਨੇ ਵਿੱਚ ਯਾਤਰੀਆਂ ਦੀ ਗਿਣਤੀ ਵਿੱਚ 29 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ। ਫਲਾਈ ਅੰਮ੍ਰਿਤਸਰ ਇ ਨੀ ਸ਼ੀ ਏ ਟਿ ਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅੰਕੜਿਆਂ ਮੁਤਾਬਕ, ਘਰੇਲੂ ਯਾਤਰੀਆਂ ਦੀ ਗਿਣਤੀ ਵਿੱਚ 41.3 ਫੀਸਦ ਵਾਧਾ ਹੋਇਆ।

ਸਰਕਾਰ ਵੱਲੋਂ ਉਡਾਣਾਂ ਦੇ ਨਿਯਮਾਂ ਵਿੱਚ ਤਬਦੀਲੀ ਨਾਲ, ਘਰੇਲੂ ਯਾਤਰੀਆਂ ਦੀ ਗਿਣਤੀ ਜੁਲਾਈ ਵਿੱਚ 22,389 ਤੋਂ ਵਧ ਕੇ ਅਗਸਤ ਮਹੀਨੇ ਵਿੱਚ 31,652 ਹੋ ਗਈ। ਘਰੇਲੂ ਉਡਾਣਾਂ ਲਈ ਹਵਾਈ ਅੱਡੇ ਤੋਂ ਜਹਾਜ਼ਾਂ ਦੇ ਆਉਣ ਤੇ ਜਾਣ ਦੀ ਗਿਣਤੀ ਵੀ ਜੁਲਾਈ ਵਿਚ 266 ਤੋਂ ਵਧ ਕੇ ਅਗਸਤ ਵਿੱਚ 376 ਹੋ ਗਈ। ਅੰਤਰਰਾਸ਼ਟਰੀ ਉਡਾਣਾਂ ਲਈ ਜਹਾਜ਼ਾਂ ਦੀ ਕੁੱਲ ਸੰਖਿਆ ਵੀ ਜੁਲਾਈ ਵਿਚ 58 ਤੋਂ ਵਧ ਕੇ ਅਗਸਤ ਵਿਚ 83 ਹੋ ਗਈ। ਹਾਲਾਂਕਿ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿੱਚ 9837 ਤੋਂ ਵਧ ਕੇ 9956 ਦਾ ਮਾਮੂਲੀ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਆਉਣ ਵਾਲੇ ਮਹੀਨਿਆਂ ਵਿਚ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਧੇਗੀ। ਦਰਅਸਲ ਏਅਰ ਇੰਡੀਆ ਨੇ 24 ਅਕਤੂਬਰ ਤਕ ਹਫਤੇ ਵਿਚ ਇਕ ਦਿਨ ਲੰਡਨ ਹੀਥਰੋ ਅਤੇ ਬਰਮਿੰਘਮ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਹਨ। ਇਸ ਤੋਂ ਇਲਾਵਾ ਇੰਡੀਗੋ, ਸਪਾਈਸ ਜੈੱਟ ਅਤੇ ਏਅਰ ਇੰਡੀਆ ਐਕਸਪੈਸ ਵਲੋਂ ਯੂ.ਏ.ਈ. ਦੇ ਸ਼ਾਰਜਾਹ, ਦੁਬਈ ਅਤੇ ਆਬੂ ਦਾਬੀ ਹਵਾਈ ਅੱਡਿਆਂ ਲਈ ਉਡਾਣਾਂ ਚਲਾਈਆਂ ਜਾ ਰਹੀਆਂ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

72 ਵਰ੍ਹਿਆਂ ਦੀ ਉਮਰ ਚ ਇਹ ਔਰਤ ਕਰਦੀ ਮਾਡਲਿੰਗ ਤੇ ਨਹੀਂ ਕਰਦੀ ਮੇਕਅੱਪ, 3 ਸਟੈਪ ਦੀ ਰੁਟੀਨ ਤੇ ਜਾਦੂ ਤੇ ਕਰਦੀ ਭਰੋਸਾ

ਆਈ ਤਾਜਾ ਵੱਡੀ ਖਬਰ  ਕਹਿੰਦੇ ਨੇ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ, ਮਨੁੱਖ ਆਪਣੇ ਸ਼ੌਂਕ …