ਆਈ ਤਾਜ਼ਾ ਵੱਡੀ ਖਬਰ
ਬੀਤੇ ਕੱਲ੍ਹ ਤੋਂ ਮੌਸਮ ਵਿੱਚ ਲਗਾਤਾਰ ਤਬਦੀਲੀ ਹੋ ਜਾਣ ਕਾਰਨ ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਗਿਆ ਹੈ ਅਤੇ ਉਥੇ ਹੀ ਇਸ ਠੰਡ ਦੇ ਕਾਰਨ ਲੋਕਾਂ ਦੇ ਜੀਵਨ ਉੱਪਰ ਵੀ ਗਹਿਰਾ ਪ੍ਰਭਾਵ ਪਿਆ ਹੈ। ਜਿੱਥੇ ਧੁੰਦ ਦੇ ਕਾਰਨ ਲੋਕਾਂ ਨੂੰ ਆਪਣੇ ਕੰਮ ਕਾਰ ਉਪਰ ਆਉਣ ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਇਸ ਮੌਸਮ ਦੀ ਤਬਦੀਲੀ ਕਾਰਨ ਕਈ ਕਾਰੋਬਾਰ ਪ੍ਰਭਾਵਤ ਹੋ ਰਿਹੈ। ਅਜਿਹੇ ਮੌਸਮ ਵਿਚ ਹਵਾਈ ਉਡਾਨਾਂ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਰੁਕਾਵਟਾਂ ਪੈਦਾ ਹੋ ਜਾਂਦੀਆਂ ਹਨ ਜਿਸ ਦੇ ਕਾਰਨ ਕਈ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਉੱਥੇ ਹੀ ਮੌਸਮ ਦੀ ਖ਼ਰਾਬੀ ਨੂੰ ਦੇਖਦੇ ਹੋਏ ਜਿਥੇ ਕਈ ਉਡਾਨਾਂ ਨੂੰ ਮੁਲਤਵੀ ਕੀਤਾ ਜਾਂਦਾ ਹੈ।
ਜਿਸ ਕਾਰਨ ਯਾਤਰੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਵਿਚ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇਹ ਮਾੜੀ ਖਬਰ ਆਈ ਹੈ। ਪੰਜਾਬ ਵਿਚ ਜਿਥੇ ਬੀਤੇ ਕੱਲ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਮੌਸਮ ਦੀ ਜਾਣਕਾਰੀ ਜਾਰੀ ਕੀਤੀ ਗਈ ਸੀ ਅਤੇ ਦੱਸਿਆ ਗਿਆ ਹੈ ਕਿ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਵੀ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਵੇਗੀ।
ਜਿੱਥੇ ਪਹਾੜਾਂ ਵਿੱਚ ਹੋਣ ਵਾਲੀ ਬਰਫਬਾਰੀ ਅਤੇ ਬਰਸਾਤ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਿਆ ਜਾ ਰਿਹਾ ਹੈ ਪੰਜਾਬ ਵਿੱਚ ਠੰਡ ਅਤੇ ਧੁੰਦ ਪੈਣ ਕਾਰਨ ਵੀ ਲੋਕਾਂ ਦਾ ਜਨਜੀਵਨ ਠੱਪ ਹੋ ਰਿਹਾ ਹੈ। ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਮਾੜੇ ਮੌਸਮ ਦੇ ਕਾਰਨ ਬਹੁਤ ਸਾਰੀਆਂ ਉਡਾਣਾਂ ਰੱਦ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।
ਇਸ ਬਾਰੇ ਜਾਣਕਾਰੀ ਜਾਰੀ ਕਰਦੇ ਹੋਏ ਹਵਾਈ ਅੱਡੇ ਤੋਂ ਇਹ ਦੱਸਿਆ ਗਿਆ ਹੈ ਕਿ ਦੇਸ਼ ਦੇ ਵੱਖ ਵੱਖ ਹਵਾਈ ਅੱਡਿਆਂ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੇ ਆਉਣ , ਜਾਣ ਵਾਲੀਆਂ ਸਾਰੀਆਂ ਹਵਾਈ ਉਡਾਨਾਂ ਵਿਚ ਮੌਸਮ ਨੂੰ ਦੇਖਦੇ ਹੋਏ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮੌਸਮ ਦੀ ਤਬਦੀਲੀ ਕਾਰਨ ਹੀ ਇਹ ਫੈਸਲਾ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਏਅਰ ਇੰਡੀਆ ਦੀ ਦਿੱਲੀ ਦੇ ਦਰਮਿਆਨ ਚੱਲਣ ਵਾਲੀ ਉਡਾਣ ਨੂੰ ਛੱਡ ਕੇ ਬਾਕੀ ਸਾਰੀਆਂ ਉਡਾਣਾਂ ਨੂੰ ਮੌਸਮ ਦੇ ਮੱਦੇਨਜਰ ਰੱਦ ਕੀਤਾ ਗਿਆ ਹੈ। ਇਸ ਕਾਰਨ ਯਾਤਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …