ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਹਨਾਂ ਖੇਤੀ ਕਨੂੰਨਾਂ ਦੇ ਕਾਰਨ ਹੀ ਅਕਾਲੀ ਦਲ ਤੇ ਭਾਜਪਾ ਗਠਜੋੜ ਵੀ ਟੁੱਟ ਚੁੱਕਾ ਹੈ। ਜਿੱਥੇ ਅਕਾਲੀ ਦਲ ਬਾਦਲ ਵੱਲੋਂ ਕਿਸਾਨ ਜਥੇਬੰਧੀਆ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ, ਉੱਥੇ ਹੀ ਕਾਂਗਰਸ ,ਆਪ,ਅਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ।31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਅੰਦੋਲਨ ਜਾਰੀ ਹੈ।ਇਸ ਅੰਦੋਲਨ ਦੇ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।
ਹੁਣ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ।ਕਿਸਾਨ ਜਥੇਬੰਦੀਆਂ ਨੇ 17 ਅਕਤੂਬਰ ਨੂੰ ਪੰਜਾਬ ਚ ਇਕ ਹੋਰ ਐਲਾਨ ਕੀਤਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਚ ਮੀਟਿੰਗ ਹੋਈ ।ਇਸ ਮੀਟਿੰਗ ਵਿੱਚ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਣਾਈ ਗਈ।ਰੇਲ ਰੋਕੋ ਅੰਦੋਲਨ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ ।ਜਿਸ ਨੂੰ 20 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਵੀ ਕਰ ਦਿਤਾ ਗਿਆ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਟੋਲ ਪਲਾਜ਼ਾ ਤੇ ਪਟਰੋਲ ਪੰਪ ਤੇ ਕਬਜ਼ਾ ਕਰਕੇ ਧਰਨੇ ਦਿੱਤੇ ਜਾ ਰਹੇ ਹਨ।ਕਿਸਾਨ ਜਥੇਬੰਦੀਆਂ ਨੇ ਕਿਹਾ ਕੇ ਭਾਜਪਾ ਆਗੂਆਂ ਦਾ ਘਿਰਾਓ ਵੀ ਇਸੇ ਤਰ੍ਹਾਂ ਜਾਰੀ ਰਹੇਗਾ।ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟ੍ਰੈਕ, ਅਤੇ ਕਈ ਥਾਈਂ ਰਿਲਾਇੰਸ ਦੇ ਸ਼ੋਪਿੰਗ ਮਾਲਜ਼, ਪੈਟਰੋਲ ਪੰਪ ,ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ।
29 ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਹੋਰ ਤੇਜ ਕਰਨ ਦਾ ਵੀ ਐਲਾਨ ਕੀਤਾ। ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਗਿਆ ਸੀ, ਜੋ ਬੇਸਿੱਟਾ ਰਿਹਾ ਹੈ।ਬੀਤੇ ਦਿਨ ਦਿੱਲੀ ਦੇ ਖੇਤੀ ਭਵਨ ਵਿਖੇ 29 ਕਿਸਾਨ ਜਥੇਬੰਦੀਆਂ ਦੀ ਕੇਂਦਰੀ ਖੇਤੀਬਾੜੀ ਸਕੱਤਰ ਨਾਲ ਮੀਟਿੰਗ ਹੋਈ ਸੀ ।ਪਰ ਇਸ ਮੀਟਿੰਗ ਵਿੱਚ ਕੋਈ ਵੀ ਕੇਂਦਰੀ ਮੰਤਰੀ ਮੌਜੂਦ ਨਹੀਂ ਹੋਇਆ।
ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਨਾਅਰੇਬਾਜੀ ਕਰਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਗਿਆ। ਇਸ ਮੀਟਿੰਗ ਵਿਚ ਗਲਬਾਤ ਦਾ ਕੋਈ ਵੀ ਸਿੱਟਾ ਨਹੀ ਨਿਕਲ ਸਕਿਆ।ਪੰਜਾਬ ਸਰਕਾਰ ਨੂੰ ਦਿੱਤਾ ਗਿਆ ਅਲਟੀਮੇਟ ਵਾਪਸ ਲਿਆ ਗਿਆ ਹੈ ,ਤੇ 17 ਅਕਤੂਬਰ ਨੂੰ ਮੋਦੀ ਦੇ ਸਾਰੇ ਪੰਜਾਬ ਵਿੱਚ ਪੁਤਲੇ ਫੂਕੇ ਜਾਣਗੇ।ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਹੁਣ ਗੱਲਬਾਤ ਲਈ ਦਿੱਲੀ ਨਹੀਂ ਜਾਵਾਂਗੇ ,ਫਿਰ ਅੰਦੋਲਨ ਕਰਨ ਲਈ ਦਿੱਲੀ ਜਾਵਾਂਗੇ। ਹੁਣ 20 ਅਕਤੂਬਰ ਨੂੰ ਮੁੜ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …