Breaking News

ਅੱਜ ਕਿਸਾਨਾਂ ਦੇ ਨਾਲ ਧਰਨਿਆਂ ਤੇ ਡਟੇ ਇਹ ਮਸ਼ਹੂਰ ਪੰਜਾਬੀ ਕਲਾਕਾਰ

ਆਈ ਤਾਜਾ ਵੱਡੀ ਖਬਰ

ਪੰਜਾਬ ਇਸ ਸਮੇਂ ਇਕੋ ਇੱਕ ਮੁਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲ ਦਾ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਪੰਜਾਬ ਦੇ ਬਜਾਰ ਬੰਦ ਪਏ ਹੋਏ ਹਨ ਸੜਕਾਂ ਦੇ ਆਵਾਜਾਈ ਬੰਦ ਪਈ ਹੋਈ ਹੈ। ਥਾਂ ਥਾਂ ਤੇ ਰੋਸ ਪ੍ਰਦਰਸ਼ਨ ਧਰਨੇ ਲਗ ਰਹੇ ਹਨ ਇਹਨਾਂ ਧਰਨਿਆਂ ਦੇ ਵਿਚ ਮਸ਼ਹੂਰ ਪੰਜਾਬੀ ਗਾਇਕ ਵੀ ਸ਼ਾਮਲ ਹੋ ਗਏ ਹਨ।

ਖੇਤੀ ਬਿੱਲਾਂ ਖਿਲਾਫ ਪੰਜਾਬੀ ਕਲਾਕਾਰ ਵੀ ਇਸ ਵਾਰ ਮੈਦਾਨ ਚ ਨਿੱਤਰੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ ‘ਆਸ਼ਿਕ਼ ਮਿੱਟੀ ਦੇ’ ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …