Breaking News

ਅੱਜ ਖੇਤੀ ਬਿਲਾਂ ਦਾ ਕਰਕੇ ਮੋਦੀ ਨੂੰ ਲੱਗਾ ਪੰਜਾਬ ਤੋਂ ਵੱਡਾ ਝੱਟਕਾ ਪੈ ਗਿਆ ਪੰਗਾ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਸਾਰੇ ਪਾਸੇ ਕਿਸਾਨ ਬਿੱਲਾਂ ਦਾ ਮੁੱਦਾ ਹੀ ਗਰਮਾਇਆ ਹੋਇਆ ਹੈ। ਕਿਸਾਨ ਇਸ ਬਿੱਲ ਦਾ ਵੱਖੋ ਵੱਖ ਤਰੀਕਿਆਂ ਦੇ ਨਾਲ ਵਿਰੋਧ ਕਰ ਰਹੇ ਹਨ। ਇਸੇ ਬਿੱਲ ਦਾ ਕਰਕੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਹੈ। ਹੁਣ ਇੱਕ ਹੋਰ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਮੋਦੀ ਸਰਕਾਰ ਨੂੰ ਇੱਕ ਵੱਡਾ ਝਟਕਾ ਇਸੇ ਹੀ ਬਿਲ ਦਾ ਕਰਕੇ ਪੰਜਾਬ ਤੋਂ ਲਗ ਗਿਆ ਹੈ।

ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤਾ ਗਿਆ ਕਿਸਾਨ ਬਿੱਲ ਹੁਣ ਪਾਰਟੀ ਲਈ ਗਲੇ ਦੀ ਹੱਡੀ ਬਣ ਗਿਆ ਹੈ । ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਬੁਲਾਰਾ ਅਤੇ ਜ਼ਿਲ੍ਹਾ ਤਰਨਤਾਰਨ ਦੇ 5 ਸਾਲ ਲਗਾਤਾਰ ਪ੍ਰਧਾਨ ਰਹੇ ਐਡਵੋਕੇਟ ਆਰ. ਪੀ . ਸਿੰਘ ਮੈਣੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ । ਮੈਣੀ ਨੇ ਸਪੱਸ਼ਟ ਕਿਹਾ ਹੈ ਕਿ ਪਾਰਟੀ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਨਜ਼ਰਅੰਦਾਜ਼ ਕਰਦੇ ਹੋਏ ਤਾਨਾਸ਼ਾਹੀ ਕੀਤੀ ਹੈ ਅਤੇ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਉਹ ਲੋਕਤੰਤਰ ਦਾ ਗਲਾ ਘੁੱਟਣ ਵਾਲੀ ਪਾਰਟੀ ਨਾਲ ਕੋਈ ਵੀ ਸਬੰਧ ਨਹੀਂ ਰੱਖਣਾ ਚਾਹੁੰਦੇ ।

ਐਡਵੋਕੇਟ ਮੈਣੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ 20 ਸਾਲ ਸੇਵਾ ਕੀਤੀ ਹੈ ਅਤੇ ਪਾਰਟੀ ਵੱਲੋਂ ਚਲਾਏ ਗਏ ਸਮੇਂ-ਸਮੇਂ ‘ਤੇ ਸੰਘਰਸ਼ ‘ਚ ਉਨ੍ਹਾਂ ਨੇ ਖੂਨ-ਪਸੀਨਾ ਵਹਾਇਆ ਹੈ ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਲਿਆਂਦੇ ਗਏ ਕਾਲੇ ਕਾਨੂੰਨ, ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਾ ਦਿੱਤੇ ਜਾਣ ਅਤੇ ਪੰਜਾਬ ਦੇ ਪਾਣੀ

ਦੇ ਮੁੱਦੇ ‘ਤੇ ਭਾਜਪਾ ਨਾਲ ਆਪਣਾ ਰੁਖ਼ ਸਪੱਸ਼ਟ ਨਾ ਕਰਨ ਕਾਰਣ ਉਹ ਹੁਣ ਇਸ ਪਾਰਟੀ ਨਾਲ ਇਕ ਕਦਮ ਵੀ ਅੱਗੇ ਨਹੀਂ ਚੱਲ ਸਕਦੇ ਅਤੇ ਉਹ ਆਪਣੀ 20 ਸਾਲ ਦੀ ਸੇਵਾ ਨੂੰ ਪੰਜਾਬ ਦੀ ਕਿਸਾਨੀ, ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਪਾਣੀ ਨੂੰ ਸਮਰਪਿਤ ਕਰਦੇ ਹੋਏ ਭਾਜਪਾ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੇ ਹਨ ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …