Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਖਤਮ ਹੋਣ ਵਿੱਚ ਕੁਝ ਦਿਨ ਦਾ ਅੰਤਰ ਰਹਿ ਗਿਆ ਹੈ। ਜਦੋਂ ਇਸ ਸਾਲ ਦੀ ਸ਼ੁਰੂਆਤ ਹੋਣੀ ਸੀ ਤਾਂ ਲੋਕਾਂ ਨੇ 2020 ਸਾਲ ਨੂੰ ਕੁਝ ਖਾਸ ਤਰੀਕੇ ਨਾਲ ਮਨਾਉਣ ਦੇ ਇਰਾਦੇ ਬਣਾਏ ਹੋਏ ਸਨ। ਜਿਸ ਵਿੱਚ ਕੁਝ ਲੋਕਾਂ ਨੇ ਇਸ ਸਾਲ ਦੌਰਾਨ ਬਹੁਤ ਸਾਰੇ ਖਾਸ ਕਾਰਜ ਉਲੀਕ ਰੱਖੇ ਸਨ ਜਿਨ੍ਹਾਂ ਨੂੰ ਸਮਾਂ ਆਉਣ ‘ਤੇ ਅਮਲੀ ਜਾਮਾ ਪਹਿਨਾਇਆ ਜਾਣਾ ਸੀ। ਪਰ ਸਾਲ ਦੀ ਸ਼ੁਰੂਆਤ ਵਿੱਚ ਹੀ ਇਕ ਅਜਿਹੀ ਬਿਮਾਰੀ ਨੇ ਦਸਤਕ ਦੇ ਦਿੱਤੀ ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਣੀ।

ਕੋਰੋਨਾ ਵਾਇਰਸ ਦੀ ਇਸ ਬਿਮਾਰੀ ਨੇ ਜਦੋਂ ਇਸ ਦੁਨੀਆਂ ਦੇ ਵਿੱਚ ਦਸਤਕ ਦਿੱਤੀ ਤਾਂ ਹਰ ਇੱਕ ਇਨਸਾਨ ਇਸ ਨੂੰ ਮਹਿਜ਼ ਇੱਕ ਮਜ਼ਾਕ ਸਮਝ ਰਿਹਾ ਸੀ। ਪਰ ਜਿਉਂ ਜਿਉਂ ਇਸ ਨੇ ਲੋਕਾਂ ਨੂੰ ਸੰਕ੍ਰਮਿਤ ਕਰਨਾ ਸ਼ੁਰੂ ਕੀਤਾ ਉਸ ਤੋਂ ਬਾਅਦ ਲੋਕਾਂ ਵਿੱਚ ਇਸ ਦਾ ਡਰ ਮਹਿਸੂਸ ਹੋਣਾ ਸ਼ੁਰੂ ਹੋਇਆ। ਇਸ ਸਮੇਂ ਵਿਸ਼ਵ ਦੇ ਵਿੱਚ ਕੋਰੋਨਾ ਦੀ ਬਿਮਾਰੀ ਨੇ ਦੂਜਾ ਵੱਡਾ ਹ-ਮ-ਲਾ ਬੋਲ ਦਿੱਤਾ ਹੈ। ਵਿਸ਼ਵ ਦੇ ਵਿੱਚ ਭਾਰਤ ਦੇਸ਼ ਵੀ ਇਸ ਬਿਮਾਰੀ ਦੀ ਮਾਰ ਸਹਿ ਰਿਹਾ ਹੈ।

ਭਾਰਤ ਦੇ ਸੂਬੇ ਪੰਜਾਬ ਵਿੱਚ ਹੁਣ ਤੱਕ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜਾਂ ਦੀ ਕੁੱਲ ਗਿਣਤੀ 163,042 ਹੋ ਗਈ ਹੈ। ਜਿਨ੍ਹਾਂ ਵਿਚੋਂ 152,223ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪਰ ਅਜੇ ਵੀ 5,618 ਲੋਕ ਇਸ ਵਾਇਰਸ ਨਾਲ ਗ੍ਰਸਤ ਹਨ ਜੋ ਅਜੇ ਇਲਾਜ ਅਧੀਨ ਹਨ। ਅੱਜ ਦੇ ਅੰਕੜਿਆਂ ਮੁਤਾਬਿਕ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਤੇ 338 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ।

ਪੰਜਾਬ ‘ਚ ਸਭ ਤੋਂ ਵੱਧ ਮਾਮਲੇ ਜਿਲ੍ਹਾ ਐੱਸ. ਏ. ਐੱਸ. ਨਗਰ ਤੋਂ ਸਾਹਮਣੇ ਆ ਰਹੇ ਹਨ। ਅੱਜ ਇਥੇ 74 ਨਵੇਂ ਕੇਸ ਰਿਪੋਰਟ ਹੋਏ। ਇਸੇ ਤਰ੍ਹਾਂ ਜਲੰਧਰ ਤੋਂ 35 ਤੇ ਲੁਧਿਆਣੇ ਤੋਂ 39 ਮਾਮਲਿਆਂ ਦੀ ਪੁਸ਼ਟੀ ਹੋਈ ਹੈ।ਪੰਜਾਬ ਦੇ ਵਿੱਚ ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੋਰੋਨਾ ਦੀ ਰਫਤਾਰ ਨੂੰ ਘੱਟ ਕਰਨ ਦੇ ਲਈ ਸੂਬਾ ਸਰਕਾਰ ਦੇ ਕਰੋਨਾ ਸੰਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …