Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਭ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ। ਸਰਦੀ ਦੇ ਆਉਣ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਨਾਲ ਸਭ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਮੁੜ ਫਿਰ ਤੋਂ ਕਰੋਨਾ ਕੇਸਾਂ ਵਿੱਚ ਉਛਾਲ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਦੇ ਵੀ ਕਈ ਸੂਬਿਆਂ ਅੰਦਰ ਰਾਤ ਦਾ ਕਰਫਿਊ ਜਾਰੀ ਹੈ।

ਸਰਕਾਰ ਵੱਲੋਂ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬ੍ਰਿਟੇਨ ਵਿਚ ਆਏ ਕੋਰੋਨਾ ਦੇ ਨਵੇਂ ਕਿਸਮ ਦੇ ਕੇਸਾਂ ਕਾਰਨ ਮੁੜ ਤੋਂ ਦੁਨੀਆਂ ਫਿਰ ਚਿੰਤਾਂ ਵਿਚ ਪੈ ਗਈ ਹੈ। ਭਾਰਤ ਵਿੱਚ ਕਰੋਨਾ ਕੇਸਾਂ ਵਿੱਚ ਪਹਿਲਾਂ ਦੇ ਮੁਕਾਬਲੇ ਕਮੀ ਦੇਖੀ ਜਾ ਰਹੀ। ਜਿਸ ਨਾਲ ਸਭ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋ ਰਹੀ ਹੈ। ਪੰਜਾਬ ਅੰਦਰ ਵੀ ਸਭ ਜ਼ਿਲ੍ਹਿਆ ਵਿੱਚ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ।

ਜੋ ਪੰਜਾਬ ਦੀ ਕਰੋਨਾ ਕੇਸਾਂ ਦੀ ਸਥਿਤੀ ਤੇ ਕਾਬੂ ਪਾਉਣ ਨੂੰ ਦਰਸਾ ਰਿਹਾ ਹੈ, ਜੋ ਸੂਬੇ ਲਈ ਬਹੁਤ ਚੰਗੀ ਖਬਰ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਅੱਜ ਬੁੱਧਵਾਰ ਨੂੰ ਸੂਬੇ ਅੰਦਰ ਕੋਰੋਨਾ ਦੇ 488 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਅੰਦਰ 24 ਘੰਟਿਆਂ ਦੇ ਵਿੱਚ ਅੱਜ 14 ਲੋਕਾਂ ਦੀ ਕੋਰੋਨਾ ਕਾਰਣ ਜ਼ਿੰਦਗੀ ਮੌਤ ਵਿੱਚ ਤਬਦੀਲ ਹੋਈ ਹੈ।

ਹੁਣ ਤੱਕ ਸੂਬੇ ਵਿਚ 164,145 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਦੋਂਕਿ ਇਨ੍ਹਾਂ ‘ਚੋਂ 5243 ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ।ਅੱਜ ਸੂਬੇ ਵਿਚ ਕੁੱਲ 24,008 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 488 ਲੋਕ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ਵਿੱਚ ਹੁੱਣ ਤੱਕ 3736616 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਸਰਦੀ ਦੇ ਮੌਸਮ ਵਿੱਚ ਜਿੱਥੇ ਕਰੋਨਾ ਕੇਸਾਂ ਵਿੱਚ ਉਛਾਲ ਵੇਖਿਆ ਜਾ ਰਿਹਾ ਹੈ। ਉੱਥੇ ਹੀ ਸੂਬੇ ਵਿਚ ਕਰੋਨਾ ਕੇਸਾਂ ਵਿਚ ਆਈ ਕਮੀ ਕੁਝ ਰਾਹਤ ਪ੍ਰਦਾਨ ਕਰ ਰਹੀ ਹੈ।

Check Also

ਪੰਜਾਬ : ਦੇਰ ਰਾਤ ਤੱਕ ਮੁੰਡਾ ਕਰਦਾ ਸੀ ਫੋਨ ਤੇ ਕੁੜੀਆਂ ਨਾਲ ਗੱਲਾਂ , ਸਵੇਰੇ ਮਾਪਿਆਂ ਨੇ ਦੇਖਿਆ ਤਾਂ ਉੱਡ ਗਏ ਹੋਸ਼

ਆਈ ਤਾਜਾ ਵੱਡੀ ਖਬਰ  ਸੋਸ਼ਲ ਮੀਡੀਆ ਨੇ ਮਨੁੱਖ ਦੀ ਜ਼ਿੰਦਗੀ ਉੱਪਰ ਬਹੁਤ ਗਹਿਰਾ ਪ੍ਰਭਾਵ ਪਾਇਆ, …