Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਆਖਰੀ ਮਹੀਨੇ ਦੇ ਆਖਰੀ ਦਿਨ ਚੱਲ ਰਹੇ ਹਨ। ਪਰ ਕਰੋਨਾ ਦਾ ਖਾਤਮਾ ਅਜੇ ਨਹੀਂ ਹੋ ਰਿਹਾ। ਇਹ ਸੰਸਾਰ ਦੇ ਵਿਚ ਪਿਛਲੇ ਸਾਲ ਦਾਖਲ ਹੋਈ ਕੋਰੋਨਾ ਨਾਮ ਦੀ ਨਾ-ਮੁਰਾਦ ਬਿਮਾਰੀ ਨੇ ਹੁਣ ਤੱਕ ਕਰੋੜਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ ਹੈ। ਇਸ ਲਾਗ ਦੀ ਬਿਮਾਰੀ ਦੇ ਅਸਰ ਕਾਰਨ ਬਹੁਤ ਸਾਰੇ ਦੇਸ਼ਾਂ ਦੀ ਅਰਥ ਵਿਵਸਥਾ ਥੱਲੇ ਡਿੱਗ ਪਈ ਹੈ। ਗਰੀਬ ਤੋਂ ਗਰੀਬ ਦੇਸ਼ ਇਸ ਦੀ ਮਾਰ ਨੂੰ ਸਹਿਣ ਦੇ ਕਾਬਲ ਨਹੀਂ ਹੈ। ਉਥੇ ਹੀ ਦੂਜੇ ਪਾਸੇ ਦੁਨੀਆਂ ਦੀ ਸਭ ਤੋਂ ਵੱਡੀ ਤਾਕਤ ਮੰਨੇ ਜਾਣ ਵਾਲੇ ਮੁਲਕ ਅਮਰੀਕਾ ਵਿਚ ਇਸ ਬਿਮਾਰੀ ਨਾਲ ਸੰਕ੍ਰਮਿਤ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਹੈ।

ਦਿਨੋਂ ਦਿਨ ਵਧ ਰਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਕਾਰਨ ਆਮ ਲੋਕਾਂ ਵਿਚ ਇਸ ਬਿਮਾਰੀ ਦਾ ਡਰ ਸਾਫ ਦੇਖਿਆ ਜਾ ਰਿਹਾ ਹੈ। ਪੂਰੀ ਦੁਨੀਆਂ ਦੇ ਵਿੱਚ ਸਭ ਤੋਂ ਵੱਧ ਮਰੀਜ਼ਾਂ ਦੀ ਗਿਣਤੀ ਵਿੱਚ ਅਮਰੀਕਾ ਤੋਂ ਬਾਅਦ ਦੂਜਾ ਨੰਬਰ ਭਾਰਤ ਦਾ ਹੈ। ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਥੇ ਭਾਰਤ ਦੇ ਸੂਬੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਤਾਜ਼ਾ ਆਂਕੜਿਆਂ ਦੇ ਅਨੁਸਾਰ ਪਿਛਲੇ ਇੱਕ ਦਿਨ ਦੌਰਾਨ 12 ਲੋਕ ਕੋਰੋਨਾ ਵਾਇਰਸ ਦੇ ਕਾਰਨ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ।

ਉੱਥੇ ਹੀ ਬੀਤੇ ਗਏ 24 ਘੰਟਿਆਂ ਦੌਰਾਨ ਪੰਜਾਬ ਵਿੱਚ 307 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਜਿਸ ਨਾਲ ਪੰਜਾਬ ਵਿੱਚ ਹੁਣ ਲਾਗ ਦੀ ਬਿਮਾਰੀ ਕੋਰੋਨਾ ਵਾਇਰਸ ਨਾਲ ਗ੍ਰਸਤ ਹੋ ਚੁੱਕੇ ਲੋਕਾਂ ਦੀ ਕੁੱਲ ਗਿਣਤੀ 165,126 ਹੋ ਗਈ ਹੈ। ਪਰ ਖੁਸ਼ੀ ਦੀ ਗੱਲ ਹੈ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੁਆਰਾ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕੇ 155,409 ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ। ਪਰ ਪੰਜਾਬ ਵਾਸੀਆਂ ਲਈ ਅਜੇ

ਵੀ ਫਿਕਰ ਵਾਲੀ ਗੱਲ ਹੈ ਕਿ ਅਜੇ ਵੀ ਪੰਜਾਬ ਵਿਚ 4,436 ਅਜਿਹੇ ਲੋਕ ਹਨ, ਜੋ ਇਸ ਬਿਮਾਰੀ ਦੇ ਨਾਲ ਗ੍ਰਸਤ ਹਨ ਅਤੇ ਉਹਨਾਂ ਵੱਲੋਂ ਇਸ ਬੀਮਾਰੀ ਨੂੰ ਹਰਾਉਣ ਦੀਆਂ ਤਮਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਹਤ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਉੱਪਰ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਵਧੀਆ ਢੰਗ ਨਾਲ ਕਰਨ।

Check Also

ਘਰ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਦੀ ਵਰੇਗੰਢ ਵਾਲੇ ਦਿਨ ਪਤਨੀ ਨੇ ਚੁਕਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜਿਵੇਂ ਜਿਵੇਂ ਵਿਆਹ ਤੋਂ ਬਾਅਦ ਇਸ ਰਿਸ਼ਤੇ ਚ ਸਾਲ …