ਹੁਣੇ ਆਈ ਤਾਜਾ ਵੱਡੀ ਖਬਰ
ਕੋਰੋਨਾ ਕਾਲ ਨੇ ਜਦੋਂ ਤੋਂ ਇਸ ਸੰਸਾਰ ਦੇ ਵਿੱਚ ਦਸਤਕ ਦਿੱਤੀ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਨਸਾਨੀ ਜੀਵਨ ਤੰਗੀਆਂ ਵਿਚੋਂ ਹੀ ਗੁਜ਼ਰ ਰਿਹਾ ਹੈ। ਇਸ ਵਾਇਰਸ ਤੋਂ ਬਚਾਅ ਵਾਸਤੇ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਸਨ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ। ਪਰ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆ ਘਟਣ ਦੇ ਨਾਲ ਇਨ੍ਹਾਂ ਪਾਬੰਦੀਆਂ ਦੇ ਵਿੱਚ ਵੀ ਥੋੜੀ ਢਿੱਲ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਸੰਸਾਰ ਅੱਜ ਵੀ ਪਿਛਲੇ ਇੱਕ ਸਾਲ ਦੇ ਵੱਧ ਸਮੇਂ ਤੋਂ ਲੋਕਾਂ ਨੂੰ ਸੰਕ੍ਰਮਿਤ ਕਰਦੀ ਆ ਰਹੀ ਬਿਮਾਰੀ ਕੋਰੋਨਾ ਵਾਇਰਸ ਦੇ ਡਰ ਹੇਠ ਜੀਅ ਰਹੇ ਹਨ। ਭਾਵੇਂ ਸਾਇੰਸ ਨੇ ਕੀਤੀ ਹੋਈ ਤਰੱਕੀ ਕਾਰਨ ਇਸ ਦੀ ਵੈਕਸੀਨ ਨੂੰ ਖੋਜ਼ ਲਿਆ ਹੈ ਫਿਰ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਲਾਗ ਦੀ ਬਿਮਾਰੀ ਤੋਂ ਆਪਣਾ ਬਚਾਅ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਰ ਤਰ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ। ਸ਼ਾਇਦ ਇਸ ਕਰਕੇ ਹੀ ਪੂਰੇ ਸੰਸਾਰ ਨੇ ਇਸ ਕੋਰੋਨਾ ਵਾਇਰਸ ਦੇ ਦੂਸਰੇ ਨੂੰ ਭਿ-ਆ-ਨ-ਕ ਰੂਪ ਅਪਨਾਉਣ ਤੋਂ ਰੋਕ ਲਿਆ ਹੈ।
2 ਕੰਪਨੀਆਂ ਦੇ ਆਪਸੀ ਤਾਲਮੇਲ ਰਾਹੀਂ ਤਿਆਰ ਕੀਤੀ ਗਈ ਕੋਰੋਨਾ ਵਾਇਰਸ ਦੀ ਵੈਕਸੀਨ ਨੂੰ ਵੱਖ ਵੱਖ ਦੇਸ਼ਾਂ ਵੱਲੋਂ ਵਰਤਣ ਲਈ ਮਨਜੂਰੀ ਮਿਲ ਚੁੱਕੀ ਹੈ। ਉਥੇ ਹੀ ਭਾਰਤ ਦੇਸ਼ ਵਿਚ ਵੀ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਬਦਲਾਵ ਆਇਆ ਹੈ। ਭਾਰਤ ਦੇ ਪੰਜਾਬ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸ਼ਨੀਵਾਰ ਨੂੰ ਪੰਜਾਬ ‘ਚ ਕੋਰੋਨਾ
ਦੇ 255 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 8 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 168734 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 5439 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 22773 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 255 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 4080787 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …