Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਦੇ ਅੰਤ ਤੱਕ ਇਸ ਉਪਰ ਕਾਬੂ ਨਹੀਂ ਪਾਇਆ ਜਾ ਸਕਿਆ। ਪਰ ਇਸ ਸਾਲ ਵਿੱਚ ਪਹਿਲਾ ਦੇ ਮੁਕਾਬਲੇ ਕੇਸਾਂ ਵਿੱਚ ਕਮੀ ਦਰਜ ਕੀਤੀ ਗਈ ਹੈ। ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਉਧਰ ਬ੍ਰਿਟੇਨ ਵਿੱਚ ਆਏ ਨਵੇਂ ਵਾਇਰਸ ਕਾਰਨ ਦੁਨੀਆਂ ਹੋਰ ਚਿੰਤਾ ਵਿੱਚ ਪੈ ਗਈ ਹੈ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾ ਤਾਰ ਵਾਧਾ ਹੋ ਰਿਹਾ ਹੈ।

ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਦੁਨੀਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵੇਖੀ ਜਾਵੇ ਤਾਂ ਅਮਰੀਕਾ ਪਹਿਲੇ ਨੰਬਰ ਤੇ ਹੈ।

ਜਿੱਥੇ ਦਿਨ-ਬ-ਦਿਨ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੂਜੇ ਨੰਬਰ ਤੇ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗ ਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ।

ਦਿਨ ਐਤਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 304 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 6 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 169033 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 5445 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 20447 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 304 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 4101234 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।ਹੁਣ ਪਹਿਲਾ ਦੇ ਮੁਕਾਬਲੇ ਕਰੋਨਾ ਕੇਸਾਂ ਵਿੱਚ ਭਾਰੀ ਕਮੀ ਦਰਜ਼ ਕੀਤੀ ਗਈ ਹੈ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …