Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਸੰਸਾਰ ਅੱਜ ਵੀ ਪਿਛਲੇ ਡੇਢ ਸਾਲ ਦੇ ਵੱਧ ਸਮੇਂ ਤੋਂ ਲੋਕਾਂ ਨੂੰ ਸੰ-ਕ੍ਰ-ਮਿ-ਤ ਕਰਦੀ ਆ ਰਹੀ ਬਿਮਾਰੀ ਕੋਰੋਨਾ ਵਾਇਰਸ ਦੇ ਡ-ਰ ਹੇਠ ਜੀਅ ਰਿਹਾ ਹੈ। ਭਾਵੇਂ ਸਾਇੰਸ ਨੇ ਕੀਤੀ ਹੋਈ ਤਰੱਕੀ ਕਾਰਨ ਇਸ ਦੀ ਵੈਕਸੀਨ ਨੂੰ ਖੋਜ਼ ਲਿਆ ਗਿਆ ਹੈ ਪਰ ਫਿਰ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਲਾਗ ਦੀ ਬਿਮਾਰੀ ਤੋਂ ਆਪਣਾ ਬਚਾਅ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਰ ਤਰ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ। ਪਰ ਕੋਰੋਨਾ ਦੀ ਨਵੀਂ ਲਹਿਰ ਦੇ ਕਾਰਨ ਹੁਣ ਪਹਿਲਾਂ ਦੀ ਤਰ੍ਹਾਂ ਨਵੇਂ ਕੇਸਾਂ ਵਿੱਚ ਉਭਾਰ ਦੇਖਣ ਨੂੰ ਮਿਲ ਰਿਹਾ ਹੈ।

ਜਿੱਥੇ ਇਕ ਪਾਸੇ ਪੂਰੇ ਵਿਸ਼ਵ ਭਰ ਦੇ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਭਾਰਤ ਦੇਸ਼ ਵਿਚ ਵੀ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਅੱਗੇ ਨਾਲੋਂ ਵਾਧਾ ਦੇਖਣ ਨੂੰ ਮਿਲਿਆ ਹੈ। ਭਾਰਤ ਦੇ ਪੰਜਾਬ ਸੂਬੇ ਵਿੱਚ ਦਿਨ ਸ਼ਨੀਵਾਰ ਨੂੰ ਕੁੱਲ 29,023 ਲੋਕਾਂ ਦੇ ਸੈਂਪਲ ਲਏ ਗਏ ਜਿਨ੍ਹਾਂ ਵਿਚੋਂ ਕੁੱਲ ਨਵੇਂ 595 ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਵਿਚ ਹੁਣ ਤੱਕ 4,982,773 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 11 ਲੋਕਾਂ ਦੀ ਮੌਤ ਹੋਈ ਹੈ। ਹੁਣ ਤੱਕ ਇਸ ਬਿਮਾਰੀ ਦੇ ਨਾਲ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ ਵੱਧ ਕੇ 181,597 ਹੋ ਗਈ ਹੈ। ਅੱਜ ਆਏ 595 ਮਾਮਲਿਆਂ ਵਿਚੋਂ ਲੁਧਿਆਣਾ ਤੋਂ 62, ਜਲੰਧਰ 70, ਪਟਿਆਲਾ 69, ਐਸਏਐਸ ਨਗਰ 54, ਅੰਮ੍ਰਿਤਸਰ 39, ਗੁਰਦਾਸਪੁਰ 21, ਬਠਿੰਡਾ 27, ਹੁਸ਼ਿਆਰਪੁਰ 52, ਫਿਰੋਜ਼ਪੁਰ 03, ਪਠਾਨਕੋਟ 05, ਸੰਗਰੂਰ 37, ਕਪੂਰਥਲਾ 55, ਫਰੀਦਕੋਟ 03,

ਸ੍ਰੀ ਮੁਕਤਸਰ ਸਾਹਿਬ 01, ਫਾਜ਼ਿਲਕਾ 02, ਮੋਗਾ 10, ਰੋਪੜ 02, ਫਤਹਿਗੜ੍ਹ ਸਾਹਿਬ 02, ਬਰਨਾਲਾ 01, ਤਰਨਤਾਰਨ 04, ਐਸਬੀਐਸ ਨਗਰ 75 ਅਤੇ ਮਾਨਸਾ ਤੋਂ 01 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਕੋਰੋਨਾ ਵਾਇਰਸ ਦੀ ਤਾਬ ਨਾ ਝੱਲਦੇ ਹੋਏ ਅੱਜ ਸੂਬੇ ਵਿਚ 11 ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਹੁਸ਼ਿਆਰਪੁਰ 04, ਲੁਧਿਆਣਾ 03, ਮਾਨਸਾ 01, ਪਟਿਆਲਾ 02 ਅਤੇ ਤਰਨਤਾਰਨ ਤੋਂ 01 ਮਰੀਜ਼ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …