Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਏਨੀਆਂ ਹੋਈਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਇਸ ਸਮੇਂ ਸੰਸਾਰ ਵਿੱਚ ਦੂਜਾ ਵੱਡਾ ਹਮਲਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਸਮੁੱਚੀ ਦੁਨੀਆਂ ਪ੍ਰਭਾਵਿਤ ਹੋਣੀ ਸ਼ੁਰੂ ਹੋ ਗਈ ਹੈ। ਵਰਲਡ ਦੇ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਹਮਲੇ ਦਾ ਮੁਕਾਬਲਾ ਕਰਨ ਲਈ ਮੁੜ ਤੋਂ ਵੱਖ-ਵੱਖ ਸੂਬਿਆਂ ਵਿੱਚ ਤਾਲਾ ਬੰਦੀ ਕਰ ਦਿੱਤੀ ਗਈ ਹੈ। ਭਾਰਤ ਦੇ ਵੀ ਕਈ ਰਾਜਾਂ ਵਿੱਚ ਲਾਕ ਡਾਊਨ ਨੂੰ ਦੁਬਾਰਾ ਤੋਂ ਲਗਾ ਦਿੱਤਾ ਗਿਆ ਹੈ ਅਤੇ ਕਈ ਹੋਰ ਸੂਬੇ ਵੀ ਆਪਣੇ ਖੇਤਰ ਵਿੱਚ ਇਸ ਲਾਗ ਦੀ ਬਿਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਲਾਕ ਡਾਊਨ ਲਗਾਉਣ ਉਪਰ ਵਿਚਾਰ ਕਰ ਰਹੇ ਹਨ।

ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 57,435,927 ਹੋ ਗਈ ਹੈ ਜਿਸ ਵਿੱਚ ਅਮਰੀਕਾ 12,078,831 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 9,019,088 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 819 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 144,995 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 133,919 ਹੈ ਅਤੇ 6,504 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,604 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।

ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 16 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 9,019,088 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,441,928 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 132,299 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 57,435,927 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 39,886,608 ਲੋਕ ਠੀਕ ਹੋ ਗਏ ਹਨ ਅਤੇ 1,369,049 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 16,180,270 ਕੇਸ ਐਕਟਿਵ ਹਨ ਜਿਨ੍ਹਾਂ ਵਿੱਚੋਂ 101,910 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …