Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਨਿੱਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਲਾਗ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 59,156,668 ਹੋ ਗਈ ਹੈ ਜਿਸ ਵਿੱਚ ਅਮਰੀਕਾ 12,593,936 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।

ਜੇਕਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 9,162,570 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਅੱਜ ਪੰਜਾਬ ‘ਚ 748 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 147,057 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 135,739 ਮਰੀਜ਼ ਠੀਕ ਹੋ ਚੁੱਕੇ, ਬਾਕੀ 6,687 ਮਰੀਜ਼ ਇਲਾਜ ਅਧੀਨ ਹਨ। 137 ਮਰੀਜ਼ ਅਜਿਹੇ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜਰੂਰਤ ਹੈ ਅਤੇ 11 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ 4,631 ਤੱਕ ਪੁੱਜ ਗਈ ਹੈ। ਅੱਜ ਆਈਆਂ ਰਿਪੋਰਟਾਂ ਦੇ ਆਧਾਰ ‘ਤੇ ਸਭ ਤੋਂ ਵੱਧ ਨਵੇਂ ਮਾਮਲੇ ਜਲੰਧਰ ਅਤੇ ਐਸ. ਏ. ਐਸ. ਨਗਰ ਵਿੱਚ ਕ੍ਰਮਵਾਰ 171 ਅਤੇ 135 ਦਰਜ ਕੀਤੇ ਗਏ। ਇਸ ਤੋਂ ਇਲਾਵਾ ਲੁਧਿਆਣਾ ਤੋਂ 96, ਪਟਿਆਲਾ 50, ਅੰਮ੍ਰਿਤਸਰ 45, ਗੁਰਦਾਸਪੁਰ 14, ਬਠਿੰਡਾ 39, ਹੁਸ਼ਿਆਰਪੁਰ 31, ਫਿਰੋਜ਼ਪੁਰ 9, ਪਠਾਨਕੋਟ 38, ਸੰਗਰੂਰ 6, ਕਪੂਰਥਲਾ 4, ਫਰੀਦਕੋਟ 16, ਸ੍ਰੀ ਮੁਕਤਸਰ ਸਾਹਿਬ 48, ਫਾਜ਼ਿਲਕਾ 4, ਮੋਗਾ 6, ਰੋਪੜ 10, ਫਤਿਹਗੜ੍ਹ ਸਾਹਿਬ 6, ਬਰਨਾਲਾ 3, ਤਰਨਤਾਰਨ 4, ਐਸ. ਬੀ. ਐਸ. ਨਗਰ 6 ਅਤੇ ਮਾਨਸਾ ਤੋਂ 7 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ ‘ਚ ਅੱਜ 17 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ ‘ਚ ਅੰਮ੍ਰਿਤਸਰ 1, ਬਰਨਾਲਾ 1, ਬਠਿੰਡਾ 1, ਫਾਜ਼ਿਲਕਾ 2, ਫਿਰੋਜ਼ਪੁਰ 2, ਹੁਸ਼ਿਆਰਪੁਰ 2, ਜਲੰਧਰ 2, ਲੁਧਿਆਣਾ 2, ਸ੍ਰੀ ਮੁਕਤਸਰ ਸਾਹਿਬ 1, ਐੱਸ ਏ ਐੱਸ ਨਗਰ, 1 ਅਤੇ ਐਸ ਬੀ ਐਸ ਨਗਰ ‘ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਭਾਰਤ ਦੇ ਵਿੱਚ ਹੁਣ ਤੱਕ 9,162,570 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,583,415 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ

ਪਰ 134,003 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 59,156,668 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 40,920,104 ਲੋਕ ਠੀਕ ਹੋ ਗਏ ਹਨ ਅਤੇ 1,396,331 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 16,840,233 ਕੇਸ ਐਕਟਿਵ ਹਨ ਜਿਨ੍ਹਾਂ ਵਿੱਚ 103,093 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।

Check Also

ਹਰੇਕ ਕੋਈ ਕਹੇ ਰਿਹਾ ਕਿਸਮਤ ਹੋਵੇ ਤਾਂ ਏਦਾਂ ਦੀ ਹੋਵੇ , ਔਰਤ ਦੀ 10 ਹਫਤਿਆਂ ਚ ਦੂਜੀ ਵਾਰ ਨਿਕਲੀ 8 ਕਰੋੜ ਤੋਂ ਵੱਧ ਦੀ ਲਾਟਰੀ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੇਕਰ ਪਰਮਾਤਮਾ ਮਿਹਰਬਾਨ ਹੋ ਜਾਵੇ ਤਾਂ ਫਿਰ ਉਹ ਦਿਨਾਂ …