Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਪਹਿਲਾ ਦੇ ਮੁਕਾਬਲੇ ਕਰੋਨਾ ਕੇਸਾਂ ਵਿੱਚ ਭਾਰੀ ਕਮੀ ਆਈ ਹੈ। ਜੋ ਕਿ ਸਭ ਲਈ ਇਕ ਚੰਗੀ ਖਬਰ ਹੈ । ਪਿਛਲੇ ਸਾਲ ਦੇ ਅੰਤ ਤੱਕ ਇਸ ਉਪਰ ਕਾਬੂ ਨਹੀਂ ਪਾਇਆ ਜਾ ਸਕਿਆ। ਪਰ ਇਸ ਸਾਲ ਵਿੱਚ ਪਹਿਲਾ ਦੇ ਮੁਕਾਬਲੇ ਕੇਸਾਂ ਵਿੱਚ ਕਮੀ ਦਰਜ ਕੀਤੀ ਗਈ ਹੈ। ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਉਧਰ ਬ੍ਰਿਟੇਨ ਵਿੱਚ ਆਏ ਨਵੇਂ ਵਾਇਰਸ ਕਾਰਨ ਦੁਨੀਆਂ ਹੋਰ ਚਿੰਤਾ ਵਿੱਚ ਪੈ ਗਈ ਹੈ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਦੁਨੀਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵੇਖੀ ਜਾਵੇ ਤਾਂ ਅਮਰੀਕਾ ਪਹਿਲੇ ਨੰਬਰ ਤੇ ਹੈ। ਜਿੱਥੇ ਦਿਨ-ਬ-ਦਿਨ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੂਜੇ ਨੰਬਰ ਤੇ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 258 ਨਵੇਂ

ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 7 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 169737 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 5463 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 24581 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 258 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 4158855 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਬਾਕੀ ਦੇਸ਼ਾਂ ਦੇ ਮੁਕਾਬਲੇ ਭਾਰਤ ਵਿਚ ਕਰੋਨਾ ਕੇਸ ਘੱਟ ਰਹੇ ਹਨ।

Check Also

ਕੁੜੀ ਦੇ ਕਮਰੇ ਚੋਂ ਰਾਤ ਨੂੰ ਆਉਂਦੀ ਸੀ ਅਜੀਬੋ ਗਰੀਬ ਸ਼ੱਕੀ ਅਵਾਜਾਂ , ਮਾਪਿਆਂ ਨੇ ਪਤਾ ਕਰਾਇਆ ਤਾਂ ਪੈਰੋਂ ਹੇਠ ਨਿਕਲੀ ਜਮੀਨ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਨੂੰ ਆਪਣੇ ਹੀ ਘਰ ਵਿੱਚ ਸ਼ਾਂਤੀ ਤੇ ਸਕੂਨ ਮਿਲਦਾ …