Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਮਰੀਜ਼ ਨਿੱਤ ਨਵੇਂ ਮਰੀਜ਼ ਆਏ ਹਨ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਈ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 38,488,558 ਹੋ ਗਈ ਹੈ ਜਿਸ ਵਿਚ ਅਮਰੀਕਾ 8,100,553 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।

ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,256,583 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 549 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 125,760 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 114,075 ਹੈ ਅਤੇ 7,760 ਮਰੀਜ਼ ਇਲਾਜ ਅਧੀਨ ਹਨ।

176 ਅਜਿਹੇ ਮਰੀਜ਼ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ ਅਤੇ 32 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੋਣ ਕਾਰਨ ਉਹਨਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 3,925 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਸਭ ਤੋਂ ਵੱਧ ਬਠਿੰਡਾ ਅਤੇ ਲੁਧਿਆਣਾ ਤੋਂ ਕ੍ਰਮਵਾਰ 68 ਅਤੇ 64 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਤੋਂ 22, ਜਲੰਧਰ ਤੋਂ 37, ਮੁਹਾਲੀ ਤੋਂ 22, ਪਟਿਆਲਾ ਤੋਂ 51 ਅਤੇ ਗੁਰਦਾਸਪੁਰ ਤੋਂ 31 ਨਵੇਂ ਪਾਜ਼ਿਟਿਵ ਮਰੀਜ਼ਾਂ ਦੀ ਰਿਪੋਰਟ ਆਈ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 31 ਮਰੀਜ਼ ਆਪਣਾ ਦਮ ਤੋ- ੜ ਗਏ ਜਿਨ੍ਹਾਂ ਵਿੱਚ ਜਲੰਧਰ ਤੋਂ 5, ਲੁਧਿਆਣਾ 3, ਅੰਮ੍ਰਿਤਸਰ 1, ਪਠਾਨਕੋਟ 2, ਬਰਨਾਲਾ 1, ਮੁਹਾਲੀ 9, ਹੁਸ਼ਿਆਰਪੁਰ 1, ਫਰੀਦਕੋਟ 1, ਪਟਿਆਲਾ 3, ਮੁਕਤਸਰ 2, ਸੰਗਰੂਰ 1 ਅਤੇ ਫਿਰੋਜ਼ਪੁਰ ਤੋਂ 2 ਮਰੀਜ਼ ਸ਼ਾਮਿਲ ਹੈ।

ਭਾਰਤ ਦੇ ਵਿੱਚ ਹੁਣ ਤੱਕ 7,256,583 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,320,523 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 110,766 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 38,488,558 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 28,926,465 ਲੋਕ ਠੀਕ ਹੋ ਗਏ ਹਨ ਅਤੇ 1,092,639 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 8,469,454 ਕੇਸ ਐਕਟਿਵ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …